ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਸਥਿੱਤ ਆਦਰਸ ਨਗਰ ’ਚ ਇੱਕ ਬੋਰੀ ਵਿੱਚੋਂ ਸਿਰ ਕੱਟੀ ਲਾਸ਼ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਲਾਕੇ ਦੇ ਲੋਕਾਂ ਵੱਲੋਂ ਸੂਚਿਤ ਕੀਤੇ ਜਾਣ ’ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਆਰੰਭ ਦਿੱਤੀ ਹੈ। (Punjab News)
ਏਸਪੀ ਗੁਰਦੇਵ ਸਿੰਘ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਆਦਰਸ਼ ਨਗਰ ’ਚ ਇੱਕ ਬੋਰੀ ਪਈ ਹੈ। ਜਿਸ ਵਿੱਚ ਕਿਸੇ ਵਿਅਕਤੀ ਦੀ ਬਿਨਾਂ ਸਿਰ ਤੋਂ ਲਾਸ਼ ਮੌਜੂਦ ਹੈ। ਸੂਚਨਾਂ ਦੇ ਆਧਾਰ ’ਤੇ ਥਾਣਾ ਡਿਵੀਜਨ ਨੰਬਰ 7 ਦੀ ਪੁਲਿਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜਾ ਲਿਆ ਅਤੇ ਫੋਰੈਂਸ਼ਿੱਕ ਟੀਮ ਦੇ ਸਹਿਯੋਗ ਨਾਲ ਜਾਂਚ ਆਰੰਭ ਦਿੱਤੀ। (Punjab News)
ਏਸੀਪੀ ਮੁਤਾਬਕ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਲਾਸ਼ ਖਰਾਬ ਹੋਣ ਕਾਰਨ ਇਸ ’ਚੋਂ ਬਦਬੂ ਆ ਰਹੀ ਸੀ ਤੇ ਮਿ੍ਰਤਕ ਦੀ ਪਹਿਚਾਣ ਨਹੀਂ ਹੋ ਸਕੀ।














