ਗੁਰਦਾਸਪੁਰ (ਸੱਚ ਕਹੂੰ ਨਿਊਜ਼)। Punjab News: ਜ਼ਿਲ੍ਹੇ ਦੇ ਮੁੱਖ ਬਾਜ਼ਾਰ ’ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਪੰਜਾਬ ਵਾਚ ਕੰਪਨੀ ਦੀ ਦੁਕਾਨ ’ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ ਤੇ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਅੱਜ ਸਵੇਰੇ ਵਾਪਰੀ ਦੱਸੀ ਜਾ ਰਹੀ ਹੈ। ਗੋਲੀਬਾਰੀ ਸਮੇਂ ਕੁਝ ਲੋਕ ਦੁਕਾਨ ’ਤੇ ਮੌਜ਼ੂਦ ਸਨ, ਪਰ ਖੁਸ਼ਕਿਸਮਤੀ ਨਾਲ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। Punjab News
ਇਹ ਖਬਰ ਵੀ ਪੜ੍ਹੋ : Virat Kohli : ਸੰਨਿਆਸ ਤੋਂ ਬਾਅਦ ਵੀ ਵਿਰਾਟ ਦਾ ਜਲਵਾ ਬਰਕਰਾਰ, ਅਜਿਹਾ ਕਰਨ ਵਾਲੇ ਦੁਨੀਆ ਦੇ ਪਹਿਲੇ ਕ੍ਰਿਕੇਟਰ
ਗੋਲੀਬਾਰੀ ਦੀ ਆਵਾਜ਼ ਸੁਣ ਕੇ ਬਾਜ਼ਾਰ ’ਚ ਭਗਦੜ ਮਚ ਗਈ ਤੇ ਨੇੜਲੇ ਦੁਕਾਨਦਾਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ। ਮੌਕੇ ਤੋਂ ਸੀਸੀਟੀਵੀ ਫੁਟੇਜ ਇਕੱਠੀ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਨੇ ਕਿਹਾ ਕਿ ਹਮਲਾਵਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਘਟਨਾ ਨੂੰ ਲੈ ਕੇ ਸ਼ਹਿਰ ਦੀ ਸੁਰੰਖਿਆ ਵਿਵਸਥਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ। Punjab News