(ਅਨਿਲ ਲੁਟਾਵਾ) ਅਮਲੋਹ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ਵੱਲੋਂ ਪਿਛਲੇ ਦਿਨੀਂ ਜੋ ਪੰਜਾਬੀ ਵਿਸ਼ੇ ਨੂੰ ਗ੍ਰੈਜੂਏਸ਼ਨ ਪੱਧਰ ’ਤੇ ਲਾਜ਼ਮੀ ਵਿਸ਼ੇ ਵਜੋਂ ਹਟਾਉਣ ਦਾ ਫੈਸਲਾ ਲਿਆ ਗਈ ਸੀ। ਉਸ ਫੈਸਲੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ ਓ ਆਈ ਵੱਲੋਂ ਯੂਨੀਵਰਸਿਟੀ ਮੈਨੇਜਮੈਂਟ ਖ਼ਿਲਾਫ਼ ਸਘੰਰਸ਼ ਵਿੱਢਿਆ ਗਿਆ ਸੀ। ਜਿਸ ਤਹਿਤ ਜਿਥੇ ਵੱਖ-ਵੱਖ ਥਾਵਾਂ ’ਤੇ ਯੂਨੀਵਰਸਿਟੀ ਵੱਲੋਂ ਪੰਜਾਬੀ ਵਿਸ਼ੇ ਨੂੰ ਹਟਾਉਣ ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਉਥੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਕੈਂਪਸ ਵਿੱਚ ਵੀ ਐਸ ਓ ਆਈ ਜੱਥੇਬੰਦੀ ਵੱਲੋਂ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤੇ ਗਏ।
ਇਹ ਵੀ ਪੜ੍ਹੋ : ਪਟਿਆਲਾ ਵਿਖੇ ਬਣ ਰਹੇ ਨਹਿਰੀ ਪਾਣੀ ਪ੍ਰੋਜੈਕਟ ਦਾ ਭਾਜਪਾ ਆਗੂਆਂ ਵੱਲੋਂ ਦੌਰਾ
ਜਿਹਨਾਂ ਨੂੰ ਦੇਖਦੇ ਹੋਏ ਯੂਨੀਵਰਸਿਟੀ ਮੈਨੇਜਮੈਂਟ ਵੱਲੋਂ ਇਹ ਪੰਜਾਬੀ ਵਿਰੋਧੀ ਫ਼ੈਸਲਾ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ। ਇਸ ਗੱਲ ਦਾ ਪ੍ਰਗਟਾਵਾ ਐਸ ਓ ਆਈ ਦੇ ਕੋਆਰਡੀਨੇਟਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਯੂਨੀਵਰਸਿਟੀ ਵੱਲੋਂ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਮੁੜ ਲਾਗੂ ਕੀਤੇ ਜਾਣ ਦੇ ਫੈਸਲੇ ’ਤੇ ਆਖੀ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਭਾਜਪਾ ਤੇ ਆਰ ਐਸ ਐਸ ਦੀ ਸਹਿ ਤੇ ਮੈਨੇਜਮੈਂਟ ਵੱਲੋਂ ਪੰਜਾਬੀ ਵਿਸੇ ਨੂੰ ਖਤਮ ਕਰਨ ਦੀ ਕੋਝੀ ਚਾਲ ਚੱਲੀ ਗਈ ਸੀ। Panjab University Chandigarh

ਪਰ ਜਦੋ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਯੂਨੀਵਰਸਿਟੀ ਵਿਦਿਆਰਥੀਆਂ ਵੱਲੋਂ ਲਿਆਂਦਾ ਗਿਆ ਤਾਂ ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ ਓ ਆਈ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਸਬੰਧਿਤ ਕਾਲਜਾਂ ਦੇ ਵਿਦਿਆਰਥੀਆਂ ਨਾਲ ਯੂਨੀਵਰਸਿਟੀ ਮੈਨੇਜਮੈਂਟ ਖ਼ਿਲਾਫ਼ ਸਘੰਰਸ਼ ਵਿੱਢਿਆ ਤੇ ਇਸ ਸਘੰਰਸ਼ ਨੂੰ ਤੇਜ਼ ਹੁੰਦਾ ਦੇਖਦੇ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਮੁੱਚੀ ਮੈਨੇਜਮੈਂਟ ਵੱਲੋਂ ਪੰਜਾਬੀ ਵਿਸੇ ਨੂੰ ਮੁੜ ਲਾਜ਼ਮੀ ਵਿਸ਼ੇ ਵਜੋਂ ਮਾਨਤਾ ਦਿੰਦੇ ਹੋਏ ਫੈਸਲਾ ਵਾਪਿਸ ਲਿਆ ਗਿਆ।