ਪੰਜਾਬ ਦੇ ਇਸ ਜ਼ਿਲ੍ਹੇ ’ਚ ਪੈਰਾ ਮਿਲਟਰੀ ਫੋਰਸ ਕੀਤੀ ਤਾਇਨਾਤ, ਜਾਣੋ ਮਾਮਲਾ

Paramilitary Force
ਬਠਿੰਡਾ : ਸ਼ਹਿਰ ਵਿੱਚ ਫਲੈਗ ਮਾਰਚ ਕੱਢਦੇ ਹੋਏ ਫੌਜੀ ਜਵਾਨ। ਤਸਵੀਰ : ਸੱਚ ਕਹੂੰ ਨਿਊਜ਼

(ਸੁਖਜੀਤ ਮਾਨ) ਬਠਿੰਡਾ। ਜੀ-20 ਅਤੇ ਤਿਉਹਾਰਾਂ ਦੇ ਮੱਦੇਨਜ਼ਰ ਬਠਿੰਡਾ ‘ਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ। ਫੋਰਸ ਵੱਲੋਂ ਅੱਜ ਸ਼ਹਿਰ ਵਿੱਚ ਫਲੈਗ ਮਾਰਚ ਵੀ ਕੱਢਿਆ ਗਿਆ। ਵੇਰਵਿਆਂ ਮੁਤਾਬਿਕ ਕੌਮੀ ਰਾਜਧਾਨੀ ਦਿੱਲੀ ਵਿੱਚ ਚੱਲ ਰਹੇ ਜੀ-20 ਸਮੇਲਨ ਅਤੇ ਤਿਉਹਾਰਾਂ ਦੇ ਦਿਨਾਂ ਕਰਕੇ ਬਠਿੰਡਾ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। (Paramilitary Force)

ਇਹ ਵੀ ਪੜ੍ਹੋ : ਗਰੀਬ ਪਰਿਵਾਰ ਦਾ ਹੋਣਹਾਰ ਪੁੱਤਰ ਲੱਗਿਆ ਪਟਵਾਰੀ, ਘਰ ’ਚ ਲੱਗੀਆਂ ਰੋਣਕਾਂ

ਐਸਪੀ ਸਿਟੀ ਹੈਡਕੁਆਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬੀਐਸਐਫ ਤੇ ਪੰਜਾਬ ਪੁਲਿਸ ਨੇ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਦੀ ਡਿਊਟੀ ਸੰਭਾਲੀ ਹੋਈ ਹੈ। ਸ਼ਹਿਰ ਨੂੰ ਆਉਂਦੇ ਸਾਰੇ ਰਸਤਿਆਂ ਤੇ ਨਾਕੇ ਲਗਾਏ ਗਏ ਹਨ।ਫੋਰਸ ਵੱਲੋਂ ਅੱਜ ਫਲੈਗ ਮਾਰਚ ਵੀ ਕੱਢਿਆ ਗਿਆ। ਇਹ ਫਲੈਗ ਮਾਰਚ ਆਈਟੀਆਈ ਚੌਂਕ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਫਾਇਰ ਬਿਰਗੇਡ ਚੌਂਕ ਵਿੱਚ ਪੁੱਜ ਕੇ ਸਮਾਪਤ ਹੋਇਆ। ਐਸਪੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ ਤਰੁੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਜਾਵੇ।