ਪਰਮਜੀਤ ਕੌਰ ਢਿੱਲੋਂ ਨੇ ਕੀਤਾ ਚੋਣ ਪ੍ਰਚਾਰ

Amritsar News
ਪਰਮਜੀਤ ਕੌਰ ਢਿੱਲੋਂ ਨੇ ਕੀਤਾ ਚੋਣ ਪ੍ਰਚਾਰ

ਪ੍ਰਿੰਸੀਪਲ ਢਿਲੋਂ ਦੇ ਹੱਕ ਵਿੱਚ ਵਿਸ਼ਾਲ ਚੋਣ ਮੀਟਿੰਗਾਂ | Amritsar News

ਅੰਮ੍ਰਿਤਸਰ (ਰਾਜਨ ਮਾਨ)। Amritsar News: ਨਗਰ ਨਿਗਮ ਅੰਮ੍ਰਿਤਸਰ ਦੀ ਚੋਣ ’ਚ 74 ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਪਰਮਜੀਤ ਕੌਰ ਢਿੱਲੋਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਤੇ ਭਾਰਤੀ ਜਨਤਾ ਪਾਰਟੀ ਨੇ ਦੇਸ਼ ਨੂੰ। ਅੱਜ ਆਪਣੇ ਹਲਕੇ ’ਚ ਦਰਜਨਾਂ ਵਿਸ਼ਾਲ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਢਿੱਲੋਂ ਨੇ ਕਿਹਾ ਕਿ ਪੰਜਾਬ ਅੱਜ ਸਾਰੇ ਪੱਖਾਂ ਤੋਂ ਬਰਬਾਦੀ ਵੱਲ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੇ ਜਿਥੇ ਰਾਜ ਨੂੰ ਕਰਜ਼ਾਈ ਕੀਤਾ ਹੈ ਉਥੇ ਨਸ਼ਿਆਂ ਤੇ ਭ੍ਰਿਸ਼ਟਾਚਾਰ ਪੱਖੋਂ ਵੀ ਹੱਦਾਂ ਤੋੜ ਦਿੱਤੀਆਂ ਗਈਆਂ ਹਨ। Amritsar News

ਇਹ ਖਬਰ ਵੀ ਪੜ੍ਹੋ : Kisan Andolan News: ਕਿਸਾਨਾਂ ਵੱਲੋਂ ਤਿੰਨ ਦਰਜਨ ਪਿੰਡਾਂ ‘ਚ ਮੋਟਰਸਾਈਕਲ ਮਾਰਚ, ਦੇਖੋ ਮੌਕੇ ਦੀਆਂ ਅਣਦੇਖੀਆਂ …

ਉਨ੍ਹਾਂ ਕਿਹਾ ਕਿ ਅੱਜ ਪੜ੍ਹੇ ਲਿਖੇ ਨੌਜਵਾਨ ਨੌਕਰੀਆਂ ਲੈਣ ਲਈ ਡਾਂਗਾਂ ਖਾ ਰਹੇ ਹਨ। ਉਨ੍ਹਾਂ ਕਿ ਇਸ ਗੁਰੂ ਨਗਰੀ ਨੂੰ ਸਰਕਾਰ ਨੇ ਪੂਰੀ ਤਰ੍ਹਾਂ ਵਿਸਾਰਿਆ ਹੋਇਆ ਹੈ ਅਤੇ ਵਿਕਾਸ ਨਾਮ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ। ਉਹਨਾਂ ਕਿਹਾ ਕਿ ਉਧਰ ਭਾਜਪਾ ਕਿਸਾਨਾਂ ਅਤੇ ਵਪਾਰੀਆਂ ਦੀ ਵੱਡੀ ਦੁਸ਼ਮਣ ਹੈ ਅਤੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਬਾਰਡਰਾਂ ਤੇ ਬੈਠੇ ਹਨ ਤੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਵਿਗੜਨ ਦਾ ਵੀ ਇਸ ਨਿਰਦਈ ਸਰਕਾਰ ਤੇ ਕੋਈ ਅਸਰ ਨਹੀਂ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵਿੱਚ ਵਿਕਾਸ ਵੀ ਹੋਇਆ ਤੇ ਨੌਜਵਾਨਾਂ ਨੂੰ ਨੌਕਰੀਆਂ ਵੀ ਦਿੱਤੀਆਂ ਗਈਆਂ ਸਨ। Amritsar News

ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਦੇ ਵਿਕਾਸ ਲਈ ਹਮੇਸ਼ਾਂ ਤਤਪਰ ਰਿਹਾ ਹੈ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਉਹਨਾਂ ਨੂੰ ਵੱਡੇ ਪੱਧਰ ਤੇ ਵੋਟਾਂ ਪਾ ਕੇ ਜਿਤਾਕੇ ਭੇਜਣ ਤਾਂ ਜੋ ਇਲਾਕੇ ਦਾ ਵਿਕਾਸ ਕੀਤਾ ਜਾਵੇ। ਉਹਨਾਂ ਨੇ ਕਿਹਾਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਤੇ ਗਰੰਟੀਆਂ ਦੇ ਕੇ ਸੱਤਾ ’ਚ ਆਈ ਸਰਕਾਰ ਵੱਲੋਂ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਗਏ ਤੇ ਨਾ ਹੀ ਧੀਆਂ ਭੈਣਾਂ ਨੂੰ ਇੱਕ-ਇੱਕ ਹਜਾਰ ਰੁਪਏ ਦੇਣ ਦੀ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। Amritsar News

ਹੁਣ ਨਗਰ ਨਿਗਮ ਚੋਣਾਂ ’ਚ ਵੋਟਾਂ ਹਥਿਆਉਣ ਲਈ ਲੋਕਾਂ ਨੂੰ ਨਵੀਆਂ ਗਰੰਟੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਦੇ ਲੋਕ ਇਸ ਵਾਰੀ ਵਿਸ਼ਵਾਸ ਨਹੀਂ ਕਰਨਗੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸਵਿੰਦਰ ਸਿੰਘ ਸੰਧੂ ਕੋਟ ਖਾਲਸਾ, ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਪ੍ਰਧਾਨ ਮੇਜਰ ਸਿੰਘ ਸਰਕਾਰੀਆ, ਪਰਮਿੰਦਰ ਸਿੰਘ ਸੰਧੂ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਮਿੰਟੂ, ਨੰਬਰਦਾਰ ਹਰਭਜਨ ਸਿੰਘ ਹਰਸਿਮਰਨਦੀਪ ਸਿੰਘ ਸੰਧੂ, ਗੁਰਜੀਤ ਸਿੰਘ ਸੋਖੀ, ਬੀਬੀ ਗੁਰਜੀਤ ਕੌਰ ਕੋਮਲ, ਦਿਲਬਾਗ ਸਿੰਘ ਨੰਬਰਦਾਰ, ਕੁਲਵੰਤ ਸਿੰਘ ਸਰਕਾਰੀਆ, ਜਸਪਾਲ ਸਿੰਘ ਕੋਟ ਖਾਲਸਾ ਸਮੇਤ ਵੱਡੀ ਗਿਣਤੀ ਦੇ ਵਿੱਚ ਵਾਰਡ ਵਾਸੀ ਹਾਜ਼ਰ ਸਨ। Amritsar News