ਮਾਪੇ ਬੱਚਿਆਂ ਦੇ ਨਸ਼ੇ ਛਡਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ: ਡੀ.ਐੱਸ.ਪੀ. ਗਿੱਲ

Amloh-Police
ਅਮਲੋਹ : ਉਪ ਪੁਲਿਸ ਕਪਤਾਨ ਹਰਪਿੰਦਰ ਕੌਰ ਗਿੱਲ। ਤਸਵੀਰ: ਅਨਿਲ ਲੁਟਾਵਾ

(ਅਨਿਲ ਲੁਟਾਵਾ) ਅਮਲੋਹ। ਉਪ ਕਪਤਾਨ ਪੁਲਿਸ ਹਰਪਿੰਦਰ ਕੌਰ ਗਿੱਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਰੂਝਾਨ ਨੂੰ ਰੋਕਣ ਲਈ ਮਾਪਿਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਵਗੈਰ ਇਸ ’ਤੇ ਮੁਕੰਮਲ ਕਾਬੂ ਨਹੀਂ ਪਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਛਡਾਉਂਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਪੁਲਿਸ ਵੱਲੋਂ ਮਾਣਯੋਗ ਅਦਾਲਤ ਕੋਲੋਂ ਆਗਿਆ ਲੈ ਕੇ ਨਸ਼ਾ ਛਡਾਉਂ ਕੇਂਦਰ ਵਿਚ ਦਾਖਲ ਕਰਵਾਇਆ ਜਾਂਦਾ ਹੈ ਜਿਸ ਤਹਿਤ 7 ਨੌਜਵਾਨਾਂ ਦੇ ਹੁਣ ਤੱਕ ਜ਼ਿਲ੍ਹੇ ਵਿਚ ਨਾਂਅ ਦਰਜ ਹੋ ਚੁੱਕੇ ਹਨ। (Amloh Police)

ਇਹ ਵੀ ਪੜ੍ਹੋ: ਕਪਤਾਨ ਹਿਟਮੈਨ ਸ਼ਰਮਾ ਦਾ ਕੇਪਟਾਊਨ ਪਿੱਚ ਨੂੰ ਲੈ ਕੇ ਵੱਡਾ ਬਿਆਨ, ਪੜ੍ਹੋ ਕੀ ਕਿਹਾ…

ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਨਸ਼ਾ ਛੁਡਾ ਕੇ ਮੁੱਖ ਧਾਰਾ ਵਿਚ ਲਿਆਂਦਾ ਜਾਵੇਗਾ ਤਾਂ ਜੋਂ ਪੰਜਾਬ ਨੂੰ ਨਸ਼ਾ ਰਹਿਤ ਬਣਾਇਆ ਜਾ ਸਕੇ। ਉਨ੍ਹਾਂ ਸ਼ਹੀਦੀ ਸਭਾ ਦੌਰਾਨ ਮੀਡੀਏ ਵੱਲੋਂ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ ਅਤੇ ਇਸ ਨਸ਼ਾ ਛਡਾਉਂ ਮੁਹਿੰਮ ਵਿਚ ਵੀ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਨਸ਼ਿਆਂ ਦੇ ਆਦਿ ਹੋਏ ਨੌਜਵਾਨਾਂ ਨੂੰ ਚੰਗੇ ਨਾਗਰਿਕ ਬਣ ਕੇ ਦੇਸ਼ ਅਤੇ ਕੌਮ ਦੀ ਸੇਵਾ ਦੀ ਅਪੀਲ ਕੀਤੀ।

 

LEAVE A REPLY

Please enter your comment!
Please enter your name here