ਸਾਡੇ ਨਾਲ ਸ਼ਾਮਲ

Follow us

15.4 C
Chandigarh
Sunday, February 1, 2026
More
    Home Breaking News ਪ੍ਰਕਾਸ਼ ਸਿੰਘ ...

    ਪ੍ਰਕਾਸ਼ ਸਿੰਘ ਬਾਦਲ ਪੀਜੀਆਈ ’ਚ ਦਾਖ਼ਲ

    badal

     ਛਾਤੀ ਅਤੇ ਪੇਟ ਵਿੱਚ ਦਰਦ ਹੋਣ ਤੋੋਂ ਬਾਅਦ ਕਰਵਾਇਆ ਦਾਖਲ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਉੱਘੇ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 94 ਸਾਲਾ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਸੋਮਵਾਰ ਦੇਰ ਸ਼ਾਮ ਛਾਤੀ ਅਤੇ ਪੇਟ ਵਿੱਚ ਦਰਦ ਹੋਣ ਤੋਂ ਬਾਅਦ ਚੈਕਅੱਪ ਲਈ ਲਿਆਂਦਾ ਗਿਆ। ਡਾਕਟਰਾਂ ਦੀ ਸਲਾਹ ਤੋਂ ਬਾਅਦ ਉਸ ਨੂੰ ਇਲਾਜ ਲਈ ਪੀਜੀਆਈ ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ।

    ਡਾਕਟਰਾਂ ਅਨੁਸਾਰ ਉਨ੍ਹਾਂ ਨੂੰ ਗੈਸਟਿਕ ਦੀ ਕੋਈ ਸਮੱਸਿਆ ਸੀ। ਡਾਕਟਰਾਂ ਦੀ ਟੀਮ ਉਸ ਦੀ ਦੇਖਭਾਲ ਕਰ ਰਹੀ ਹੈ। ਜਿਕਰਯੋਗ ਹੈ ਕਿ ਇਸੇ ਸਾਲ ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨ ਹੋ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਦੱਸਣਯੋਗ ਹੈ ਇਸ ਵਾਰੀ ਪੰਜਾਬ ਵਿਧਾਨ ਸਭਾ ਚੋਣਾਂ ’ਚ ਹਲਕਾ ਲੰਬੀ ਤੋਂ ਉਨ੍ਹਾਂ ਚੋਣ ਲੜੀ ਸੀ ਤੇ ਉਹ ਸਭ ਤੋ ਉਮਰ ਦਰਾਜ ਉਮੀਦਵਾਰ ਸਨ। ਹਾਲਾਂਕਿ ਉਨ੍ਹਾਂ ਨੂੰ ਇਸ ਵਾਰ ਚੋਣਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ।

    ਪੰਜ ਵਾਰੀ ਮੁੱਖ ਮੰਤਰੀ ਰਹਿ ਚੁੱਕੇ ਬਾਦਲ

    ਪ੍ਰਕਾਸ਼ ਸਿੰਘ ਬਾਦਲ ਰਿਕਾਰਡ ਪੰਜ ਵਾਰੀ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ 1977 ਵਿੱਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ। ਉਹ ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਰਹੇ ਹਨ। ਇਸ ਤੋਂ ਬਾਅਦ ਉਹ 1977, 1997, 2007 ਅਤੇ 2012 ਵਿੱਚ ਪੰਜਾਬ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਲੰਬਾ ਸਮਾਂ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here