ਕਿਸਾਨਾਂ ਦੇ ਹੱਕ ‘ਚ ਬਾਦਲ ਨੇ ਕੀਤਾ ਅਵਾਰਡ ਵਾਪਸ ਕਰਨ ਦਾ ਐਲਾਨ
ਜਲੰਧਰ/ਨਵੀਂ ਦਿੱਲੀ। ਕਿਸਾਨਾਂ ਦੇ ਹੱਕ ‘ਚ ਆਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਇਹ ਪੁਰਸਕਾਰ ਕਿਸਾਨਾਂ ਦੀ ਹਮਾਇਤ ‘ਚ ਆਉਣ ‘ਤੇ ਵਾਪਸ ਕੀਤਾ ਹੈ। ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਵੱਡੇ ਬਾਦਲ ਨੇ ਰਾਸ਼ਟਰਪਤੀ ਨੂੰ ਚਿੱਠੀ ‘ਚ ਲਿਖਿਆ ਕਿ ਕਿਸਾਨਾਂ ਵੱਲੋਂ ਆਪਣੀ ਜਾਇਜ਼ ਮੰਗਾਂ ‘ਤੇ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ ਅਤੇ ਇਸੇ ਕਰਕੇ ਉਹ ਆਪਣਾ ‘ਪਦਮ ਵਿਭੂਸ਼ਣ’ ਐਵਾਰਡ ਵਾਪਸ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਮਸਲੇ ‘ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ 8ਵੇਂ ਦਿਨ ਵੀ ਜਾਰੀ ਹੈ ਇਸ ਅੰਦੋਲਨ ਨੂੰ ਖ਼ਤਮ ਕਰਨ ਲਈ ਸਰਕਾਰ ਵੱਲੋਂ ਕੋਸ਼ਿਸ਼ਾਂ ਜਾਰੀ ਹਨ। ਅੱਜ ਫਿਰ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਵੇਗੀ। ਦਿੱਲੀ ਸਥਿਤ ਵਿਗਿਆਨ ਭਵਨ ‘ਚ ਇਹ ਬੈਠਕ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਕੁੱਲ 40 ਕਿਸਾਨ ਜਥੇਬੰਦੀਆਂ ਦੇ ਆਗੂ ਇਸ ਬੈਠਕ ‘ਚ ਸ਼ਾਮਲ ਹੋਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.