ਪਰਾਲੀ ਹੁਣ ਸਮੱਸਿਆ ਨਹੀਂ ਸਗੋਂ ਬਣੇਗੀ ਕਮਾਈ ਦਾ ਵੱਡਾ ਸਾਧਨ, ਇੰਜ ਕਰੋ ਵਰਤੋਂ?

Income Source
Income Source

ਪਰਾਲੀ ਦੀ ਸੰਭਾਲ | Source of Income

ਫਾਜਿਲਕਾ (ਰਜਨੀਸ਼ ਰਵੀ)। ਪੰਜਾਬ ਵਿੱਚ ਨਿਵੇਸਕਾਂ ਲਈ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸਨਰ ਡਾ ਸੇਨੂ ਦੁੱਗਲ ਆਈਏਐਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ 1 ਟੀ.ਪੀ.ਐਚ. ਪਲਾਂਟ ਲਈ 28 ਲੱਖ ਰੁਪਏ ਅਤੇ 5 ਟੀ.ਪੀ.ਐਚ. ਪਲਾਂਟ ਲਈ 1 ਕਰੋੜ 40 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਪੰਚਾਇਤੀ ਜਮੀਨ ਤਰਜੀਹੀ ਆਧਾਰ ‘ਤੇ ਉਪਲੱਬਧ ਕਰਵਾਈ ਜਾ ਰਹੀ ਹੈ। (Source of Income)

ਡਿਪਟੀ ਕਮਿਸਨਰ ਨੇ ਦੱਸਿਆ ਕਿ ਕੇਂਦਰ ਤੇ ਰਾਜ ਸਰਕਾਰ ਦੁਆਰਾ ਬਣਾਈਆਂ ਗਈਆਂ ਨੀਤੀਆਂ ਦੇ ਅਨੁਸਾਰ ਪੰਜਾਬ ਵਿੱਚ ਪਰਾਲੀ ਦੀਆਂ ਗਿੱਟੀਆਂ ਦੀ ਸਾਲਾਨਾ ਮੰਗ 10 ਲੱਖ ਟਨ ਅਨੁਮਾਨੀ ਗਈ ਹੈ। ਭੱਠਿਆਂ ਵਿੱਚ ਇੰਨਾ ਦੀ 20 ਫੀਸਦੀ ਵਰਤੋਂ ਲਾਜਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਨਵੇਂ ਛੋਟੇ ਅਤੇ ਮੱਧਮ ਉਦਯੋਗਿਕ ਇਕਾਈਆਂ ਲਈ ਹੋਰ ਵਿੱਤੀ ਪ੍ਰੋਤਸਾਹਨ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸਤ੍ਰਰਿਤ ਦਿਸਾ ਨਿਰਦੇਸਾਂ, ਯੋਗਤਾ ਦੇ ਮਾਪਦੰਡ ਅਤੇ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਲਈ www.pscst.punjab.gov.in ਜਾਂ www.cpcb.nic.in ‘ਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਸਰਕਾਰ ਦੀਆਂ ਇਨਾ ਸਕੀਮਾਂ ਦਾ ਲਾਭ ਲੈ ਕੇ ਇਸ ਤਰਾ ਦੀਆਂ ਇਕਾਈਆਂ ਲਗਾਉਣ ਦੀ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਪਰਾਲੀ ਦੀਆਂ ਗਿੱਟੀਆਂ ਨੂੰ ਬਾਲਣ ਵਜੋਂ ਵਰਤਿਆਂ ਜਾ ਸਕਦਾ ਹੈ ਅਤੇ ਭੱਠਿਆਂ ਵਿਚ ਇੰਨ੍ਹਾਂ ਦੀ 20 ਫੀਸਦੀ ਵਰਤੋਂ ਲਾਜਮੀ ਕਰ ਦਿੱਤੇ ਜਾਣ ਕਾਰਨ ਇਸ ਦੀ ਵਿਕਰੀ ਵਿਚ ਵੀ ਕੋਈ ਦਿੱਕਤ ਨਹੀਂ ਆਵੇਗੀ ਇਸ ਲਈ ਜਿਲ੍ਹੇ ਦੇ ਉੱਧਮੀਆਂ ਨੂੰ ਇਸ ਲਈ ਅੱਗੇ ਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਜਦੋਂ ਪਹਿਲੀ ਵਾਰ ਫਿਲਮ ਦੇਖ ਕੇ ਔਰਤਾਂ ਹੋਈਆਂ ਬੇਹੋਸ਼, ਆਓ ਜਾਣੀਏ ਕੀ ਹੈ ਮਾਮਲਾ…