ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ, ਆਮ ਬਜਟ ਇੱਕ ਫਰਵਰੀ ਨੂੰ!
ਨਵੀਂ ਦਿੱਲੀ,| ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਣ ਤੇ ਇੱਕ ਫਰਵਰੀ ਨੂੰ ਸਾਲ 2017-18 ਕੇਂਦਰੀ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ਅੱਜ ਸਵੇਰੇ ਇੱਥੇ ਹੋਈ ਮੰਤਰੀ ਮੰਡਲ ਦੀ ਸੰਸਦੀ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ ਫੈਸਲੇ ਅਨੁਸਾਰ ਬਜਟ ਸੈਸ਼ਨ ਦਾ ਪਹਿਲਾ ਗੇੜ 31 ਜਨਵਰੀ ਤੋਂ 9 ਫਰਵਰੀ ਤੱਕ ਹੋਵੇਗਾ 31 ਜਨਵਰੀ ਨੂੰ ਰਾਸ਼ਟਰਪਤੀ ਪ੍ਰਣਬ ਮੁਖਰਜੀ ਸੰਸਦ ਦੇ ਸਾਂਝਾ ਸੈਸ਼ਨ ਨੂੰ ਸੰਬੋਧਨ ਕਰਨਗੇ ਜਦੋਂਕਿ ਇੱਕ ਫਰਵਰੀ ਨੂੰ ਆਮ ਬਜਟ ਪੇਸ਼ ਕੀਤਾ ਜਾਵੇਗਾ 9 ਫਰਵਰੀ ਨੂੰ ਬਜਟ ਸੈਸ਼ਨ ਦੀ ਛੁੱਟੀ ਹੋਵੇਗੀ ਇਸ ਵਾਰ ਰੇਲ ਬਜਟ ਵੱਖ ਤੋਂ ਪੇਸ਼ ਨਹੀਂ ਕੀਤਾ ਜਾਵੇਗਾ ਸਰਕਾਰ ਨੇ ਇਸ ਸਾਲ ਤੋਂ ਬਜਟ ਸੈਸ਼ਨ ਦੇ ਸਮੇਂ ਨੂੰ ਪਿੱਛੇ ਕਰ ਦਿੱਤਾ ਹੈ ਸਰਕਾਰ ਦਾ ਮੰਨਣਾ ਹੈ ਕਿ ਇਸ ਤੋਂ ਅਗਲੇ ਵਿੱਤੀ ਵਰ੍ਹੇ ਦੇ ਲਈ ਵੱਖ-ਵੱਖ ਪ੍ਰੋਗਰਾਮਾਂ ਤੇ ਯੋਜਨਾਵਾਂ ਲਈ ਧਨ ਦੀ ਵੰਡ ਸਮੇਂ ਸਿਰ ਹੋ ਸਕੇਗੀ ਤੇ ਵਿਕਾਸ ਕਾਰਜ ਤੇਜੀ ਨਾਲ ਹੋ ਸਕਣਗੇ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ