ਸ਼ੰਭੂ ਮੋਰਚੇ ਤੇ ਕਿਸਾਨ ਜੱਥੇਬੰਦੀਆਂ ਦੇ ਸੰਘਰਸ਼ ‘ਚ ਪਰਮਿੰਦਰ ਢੀਂਡਸਾ ਹੋਏ ਸ਼ਾਮਲ

Parminder Dhindsa

ਆਪਸੀ ਮੱਤਭੇਦ ਭੁਲਾ ਕੇ ਹੀ ਲੜਾਈ ਵਿੱਚ ਜਿੱਤ ਹਾਸਲ ਕੀਤੀ ਜਾ ਸਕਦੀ ਹੈ: ਪਰਮਿੰਦਰ ਸਿੰਘ ਢੀਂਡਸਾ

ਪਟਿਆਲਾ , (ਨਰਿੰਦਰ ਸਿੰਘ ਚੌਹਾਨ) ਪਰਮਿੰਦਰ ਸਿੰਘ ਢੀਂਡਸਾ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼ੰਭੂ ਮੋਰਚੇ ‘ਤੇ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਵਿੱਚ ਸ਼ਾਮਲ ਹੋਏ ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਲੜਾਈ ਕੇਵਲ ਪੰਜਾਬ ਦੀ ਨਹੀਂ ਹੈ ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਹੈ ਇਸ ਲਈ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸਾਨੂੰ ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਮਿਲ ਕੇ ਇਸ ਨੂੰ ਹੋਰ ਅੱਗੇ ਵਧਾਉਣ ਦੀ ਲੋੜ ਹੈ

ਢੀਂਡਸਾ ਨੇ ਕਿਹਾ ਕਿ ਦਿੱਲੀ ਕਿਸਾਨ ਯੂਨੀਅਨ ਦੇ ਸੱਦੇ ‘ਤੇ ਉਨ੍ਹਾਂ ਦੀ ਪਾਰਟੀ ਦੇ ਆਗੂ 26-27 ਨਵੰਬਰ ਨੂੰ ਦਿੱਲੀ ਵਿਚ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਗੇ ਜਿਸ ਨਾਲ ਪੂਰੇ ਦੇਸ਼ ਵਿਚ ਇਹ ਸੁਨੇਹਾ ਜਾ ਸਕੇ ਕਿ ਸਾਰੇ ਪੰਜਾਬੀ ਇਕੱਠੇ ਹੋ ਚੁੱਕੇ ਹਨ ਉਨ੍ਹਾਂ ਕਿਹਾ ਕਿ ਇਕੱਲੇ-ਇਕੱਲੇ ਲੜ ਕੇ ਇਸ ਲੜਾਈ ਨੂੰ ਨਹੀਂ ਜਿੱਤਿਆ ਜਾ ਸਕਦਾ ਬਲਕਿ ਆਪਸੀ ਏਕਤਾ ਨਾਲ ਹੀ ਇਸ ਸੰਘਰਸ਼ ਵਿੱਚ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ

Parminder Dhindsa, Resigns

ਉਨਾ ਕਿਹਾ ਕਿ ਕਿਸਾਨਾਂ ਨੇ ਕਦੇ ਇਨ੍ਹਾ ਕਾਨੂੰਨਾਂ ਦੀ ਮੰਗ ਨਹੀਂ ਕੀਤੀ ਇਹ ਕਾਨੂੰਨ ਕਿਸਾਨਾਂ ‘ਤੇ ਥੋਪੇ ਗਏ ਹਨ ਇਨ੍ਹਾਂ ਕਾਨੂੰਨਾਂ ਦਾ ਮਕਸਦ ਇਹ ਹੈ ਕਿ ਕਿਸਾਨਾਂ ਨੂੰ ਹੌਲੀ- ਹੌਲੀ ਸਰਕਾਰੀ ਖਰੀਦ ਤੋਂ ਬਾਹਰ ਕੀਤਾ ਜਾਵੇ ਅਤੇ ਕਿਸਾਨ ਜਿਹੜਾ ਸਰਕਾਰ ‘ਤੇ ਨਿਰਭਰ ਹੈ ਉਹ ਵੱਡੇ ਵਪਾਰੀ ‘ਤੇ ਨਿਰਭਰ ਹੋ ਜਾਵੇ ਜਿਸਤੋਂ ਡਰਦੇ ਹੋਏ ਹੀ ਅੱਜ ਕਿਸਾਨ ਸੜਕਾਂ ‘ਤੇ ਉਤਰੇ ਹੋਏ ਹਨ ਢੀਂਡਸਾ ਨੇ ਕਿਹਾ ਕਿ ਇਹ ਕਾਨੂੰਨ ਲਿਆ ਕੇ  ਕੇਂਦਰ ਸਰਕਾਰ ਨੇ ਲੋਕਤੰਤਰ ਦਾ ਮਜਾਕ ਬਣਾ ਕੇ ਰੱਖ ਦਿੱਤਾ ਹੈ

ਸਮਾਂ ਇਹ ਆ ਗਿਆ ਹੈ ਕਿ ਜਿਨ੍ਹਾ ਦੀ ਵੋਟਾਂ ਨਾਲ ਸਰਕਾਰ ਬਣਾਈ ਉਨ੍ਹਾਂ ਲੋਕਾਂ ਦੀ ਗੱਲ ਨਹੀਂ ਸੁਣੀ ਜਾ ਰਹੀ  ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਰਾਜਸੀ ਤਾਕਤ ਥੋੜ੍ਹੀ ਹੈ, ਪਰ ਦੇਸ਼ ਨੂੰ ਦੇਣ ਬਹੁਤ ਜਿਆਦਾ ਹੈ ਦੇਸ਼ ਦੀ ਅਜਾਦੀ ਵਿਚ ਪੰਜਾਬੀਆਂ ਨੇ ਸਭ ਤੋਂ ਵੱਧ ਸ਼ਹੀਦੀਆਂ ਦਿੱਤੀਆਂ ਹਨ ਅਤੇ ਸਭ ਤੋਂ ਵੱਧ ਨੁਕਸਾਨ ਵੀ ਪੰਜਾਬ ਦਾ ਹੋਇਆ ਹੈ ਅੰਨ ਦੀ ਲੋੜ ਪਈ ਤਾਂ ਦੇਸ਼ ਦਾ ਢਿੱਡ ਵੀ ਪੰਜਾਬ ਨੇ ਭਰਿਆ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਦੀ ਬਾਂਹ ਕਿਸੇ ਨਹੀਂ ਫੜੀ ਅਤੇ ਪੰਜਾਬ ਨਾਲ ਧੱਕਾ ਹੀ ਹੁੰਦਾ ਆਇਆ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.