ਸਾਡੇ ਨਾਲ ਸ਼ਾਮਲ

Follow us

13.5 C
Chandigarh
Tuesday, February 10, 2026
More
    Home Breaking News ਪਰਮਿੰਦਰ ਢੀਂਡਸ...

    ਪਰਮਿੰਦਰ ਢੀਂਡਸਾ ਨੇ ਦਿੱਤਾ ਅਸਤੀਫਾ

    Parminder Dhindsa, Resigns

    ਵਿਧਾਨ ਸਭਾ ‘ਚ ਅਕਾਲੀ ਦਲ ਦੇ ਨੇਤਾ ਵਜੋਂ ਦਿੱਤਾ ਅਸਤੀਫਾ
    ਸੁਖਬੀਰ ਬਾਦਲ ਨੇ ਮਨਜੂਰ ਕੀਤਾ ਅਸਤੀਫਾ

    ਚੰਡੀਗੜ੍ਹ, ਸੱਚ ਕਹੂੰ ਨਿਊਜ਼। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ (Parminder Dhindsa) ਨੇ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਸੁਖਬੀਰ ਬਾਦਲ ਵੱਲੋਂ ਮਨਜ਼ੂਰ ਵੀ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਤੋਂ ਬਾਅਦ ਪਰਮਿੰਦਰ ਢੀਂਡਸਾ ਨੇ ਇਹ ਕਦਮ ਚੁੱਕਿਆ ਹੈ। ਪਰਮਿੰਦਰ ਨੇ ਅਜੇ ਵਿਧਾਨ ਸਭਾ ਵਿੱਚ ਪਾਰਟੀ ਲੀਡਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਪਰ ਉਹ ਅਕਾਲੀ ਦਲ ਵਿੱਚ ਬਣੇ ਰਹਿਣਗੇ। ਪਰਮਿੰਦਰ ਢੀਂਡਸਾ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਦੇ ਵਿਧਾਇਕ ਦਲ ਦੇ ਨਵੇਂ ਨੇਤਾ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੂੰ ਵਿਧਾਨ ਸਭਾ ‘ਚ ਵਿਧਾਇਕ ਦਲ ਦਾ ਨਵਾਂ ਨੇਤਾ ਚੁਣਿਆ ਗਿਆ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here