ਵਿਸ਼ਵ ਤੀਰਅੰਦਾਜ਼ੀ ਚੈਂਪੀਅਨ ਬਣੀ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ

World Archery Champion
ਵਿਸ਼ਵ ਤੀਰਅੰਦਾਜ਼ੀ ਚੈਂਪੀਅਨ ਬਣੀ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ

ਜਰਮਨ ਦੇ ਬਰਲਿਨ ਵਿਖੇ ਜਿੱਤਿਆ ਸੋਨ ਤਗ਼ਮਾ

  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਡ ਮੰਤਰੀ ਪੰਜਾਬ ਮੀਤ ਹੇਅਰ ਸਮੇਤ ਦੇਸ਼ ਦੀਆਂ ਨਾਮੀ ਹਸਤੀਆਂ ਵੱਲੋਂ ਦਿੱਤੀ ਗਈ ਵਧਾਈ

(ਖੁਸਵੀਰ ਸਿੰਘ ਤੂਰ) ਪਟਿਆਲਾ। ਜਰਮਨ ਦੇ ਬਰਲਿਨ ਵਿਖੇ ਚੱਲ ਰਹੀ ‘ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ‘ ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ (World Archery Champion) ਕੇ ਇਤਿਹਾਸ ਸਿਰਜ ਦਿੱਤਾ ਹੈ। ਕੋਚ ਸੁਰਿੰਦਰ ਰੰਧਾਵਾ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਉਨ੍ਹਾਂ ਦੀ ਸ਼ਾਗਿਰਦ ਖਿਡਾਰੀ ਪਰਨੀਤ ਕੌਰ ਸ਼ਾਮਿਲ ਸੀ। ਇਸ ਟੀਮ ਨੇ ਫ਼ਾਈਨਲ ਵਿੱਚ ਮੈਕਸੀਕੋ ਨੂੰ ਹਰਾ ਕੇ ਇਹ ਜਿੱਤ ਪ੍ਰਾਪਤ ਕੀਤੀ।

ਇਸ ਪ੍ਰਾਪਤੀ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੀਆਂ ਨਾਮੀ ਸ਼ਖ਼ਸੀਅਤਾਂ ਵੱਲੋਂ ਸੋਸ਼ਲ ਮੀਡੀਆ ਦੇ ਵੱਖ-ਵੱਖ ਮੰਚਾਂ ਰਾਹੀਂ ਵਧਾਈ ਦਿੱਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਬਰਲਿਨ ਵਿੱਚ ਹੋਏ ਵਿਸ਼ਵ ਤੀਰਅੰਦਾਜੀ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਸਾਡੀ ਬੇਮਿਸਾਲ ਕੰਪਾਊਂਡ ਮਹਿਲਾ ਟੀਮ ਦੇ ਰੂਪ ਵਿੱਚ ਇੱਕ ਮਾਣ ਵਾਲਾ ਪਲ ਹੈ। ਸਾਡੇ ਚੈਂਪੀਅਨਾਂ ਨੂੰ ਵਧਾਈਆਂ! ਉਨ੍ਹਾਂ ਦੀ ਸਖਤ ਮਿਹਨਤ ਅਤੇ ਲਗਨ ਕਾਰਨ ਇਹ ਸ਼ਾਨਦਾਰ ਨਤੀਜਾ ਆ ਸਕਿਆ ਹੈ।

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਵੀ ਕੀਤਾ ਟਵੀਟ

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ, … ਜਿਸ ਆਤਮ-ਵਿਸ਼ਵਾਸ ਅਤੇ ਹੁਨਰ ਨਾਲ ਤੁਸੀਂ ਭਾਰਤ ਨੂੰ ਜਿੱਤ ਵੱਲ ਲੈ ਕੇ ਗਏ, ਉਹ ਸੱਚਮੁੱਚ ਅਨੋਖਾ ਹੈ। ਟੂਰਨਾਮੈਂਟ ਵਿੱਚ ਚੁਣੌਤੀਪੂਰਨ ਮੌਸਮ ਅਤੇ ਮਜ਼ਬੂਤ ਮੈਦਾਨ ਨੂੰ ਪਾਰ ਕਰਨਾ ਬੇਮਿਸਾਲ ਅਤੇ ਪ੍ਰੇਰਨਾਦਾਇਕ ਹੈ। ਧੀਓ, ਤੁਹਾਡੇ ’ਤੇ ਬਹੁਤ ਮਾਣ ਹੈ। ਤੁਸੀਂ ਭਾਰਤ ਨੂੰ ਮਾਣ ਨਾਲ ਭਰ ਦਿੱਤਾ ਹੈ। ਦੁਆ ਹੈ ਕਿ ਤੁਸੀਂ ਕੌਮ ਅਤੇ ਦੁਨੀਆਂ ਲਈ ਇਤਿਹਾਸ ਨੂੰ ਮੁੜ ਲਿਖਦੇ ਰਹੋ। ਵਧਾਈਆਂ!

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਦਿੱਤੀ ਵਧਾਈ (World Archery Champion)

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲਿਖਿਆ ਕਿ, ਜਯੋਤੀ ਸੁਰੇਖਾ, ਪ੍ਰਨੀਤ ਕੌਰ ਅਤੇ ਅਦਿਤੀ ਗੋਪੀਚੰਦ ਸਵਾਮੀ ਦੀ ਕੰਪਾਊਂਡ ਮਹਿਲਾ ਟੀਮ ਦਾ ਸਾਨਦਾਰ ਪ੍ਰਦਰਸਨ ਰਿਹਾ ਹੈ ਜਿਨ੍ਹਾਂ ਨੇ ਬਰਲਿਨ ਵਿੱਚ ਹੋਈ ਵਿਸਵ ਤੀਰਅੰਦਾਜੀ ਚੈਂਪੀਅਨਸ?ਿਪ ਵਿੱਚ ਭਾਰਤ ਲਈ ਪਹਿਲਾ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਦੀ ਮਿਸਾਲੀ ਸਫਲਤਾ ਉਭਰਦੇ ਹੋਏ ਹੋਰ ਤੀਰਅੰਦਾਜਾਂ ਨੂੰ ਪ੍ਰੇਰਿਤ ਕਰੇਗੀ।
ਦੇਸ਼ ਦੀਆਂ ਹੋਰ ਵੀ ਬਹੁਤ ਸਾਰੀਆਂ ਨਾਮੀ ਸ਼ਖ਼ਸੀਅਤਾਂ ਵੱਲੋਂ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ ਗਈ।

ਇਹ ਵੀ ਪੜ੍ਹੋ : ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 77.8 ਕਿਲੋ ਹੈਰੋਇਨ ਬਰਾਮਦ

ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟਾਉਂਦਿਆਂ ਪ੍ਰਨੀਤ ਕੌਰ, ਉਸ ਦੇ ਕੋਚ ਸੁਰਿੰਦਰ ਰੰਧਾਵਾ ਅਤੇ ਖੇਡ ਵਿਭਾਗ ਨੂੰ ਵਿਸ਼ੇਸ਼ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੜਕੀਆਂ ਵੱਲੋਂ ਕੀਤੀਆਂ ਜਾਂਦੀਆਂ ਅਜਿਹੀਆਂ ਵੱਡੀਆਂ ਪ੍ਰਾਪਤੀਆਂ ’ਤੇ ਸਾਨੂੰ ਹੋਰ ਵੀ ਵਧੇਰੇ ਮਾਣ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਅਕਸਰ ਕਹਿੰਦੇ ਹਨ ਕਿ ਲੜਕੀਆਂ ਨੂੰ ਉਚੇਰੀ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਸੁਪਨਿਆਂ ਦੀ ਪੂਰਤੀ ਦੇ ਮਾਮਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਵਿਸ਼ੇਸ਼ ਭੂਮਿਕਾ ਹੈ।

LEAVE A REPLY

Please enter your comment!
Please enter your name here