ਸਾਡੇ ਨਾਲ ਸ਼ਾਮਲ

Follow us

20.5 C
Chandigarh
Friday, February 27, 2026
More
    Home Breaking News ਪਰਨੀਤ ਕੌਰ ਦਾ ...

    ਪਰਨੀਤ ਕੌਰ ਦਾ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਵਾਲ

    Parneet Kaur

    ਨਕਲੀ ਸ਼ਰਾਬ ਪੀਣ ਨਾਲ ਆਪਣੀ ਜ਼ਿੰਦਗੀ ਤੋਂ ਗਏ ਮ੍ਰਿਤਕ ਪਰਿਵਾਰਾਂ ਨੂੰ ਮਿਲਣ ਦਾ ਮੁੱਖ ਮੰਤਰੀ ਕੋਲ ਸਮਾਂ ਨਹੀਂ | Parneet Kaur

    • ਸ਼ਰਾਬ ਨੀਤੀ ‘ਚ ਗ੍ਰਿਫਤਾਰ ਕੀਤੇ ਅਰਵਿੰਦ ਕੇਜਰੀਵਾਲ ਦੇ ਵਿਰੋਧ ਚ ਦਿੱਲੀ ਜਰੂਰ ਰਵਾਨਾ ਹੋ ਗਏ ਮੁੱਖ ਮੰਤਰੀ : ਪਰਨੀਤ ਕੌਰ

    ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵੱਡਾ ਹਮਲਾ ਬੋਲਿਆ ਹੈ। ਪਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਚ ਨਕਲੀ ਸ਼ਰਾਬ ਪੀਣ ਨਾਲ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ । ਮੁੱਖ ਮੰਤਰੀ ਵੱਲੋਂ ਇਨਾਂ ਮ੍ਰਿਤਕ ਪਰਿਵਾਰਾਂ ਨਾਲ ਮਿਲਣ ਦੀ ਬਜਾਏ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਅਰਵਿੰਦ ਕੇਜਰੀਵਾਲ ਦੇ ਵਿਰੋਧ ਚ ਦਿੱਲੀ ਜਰੂਰ ਰਵਾਨਾ ਹੋ ਗਏ ਹਨ। (Parneet Kaur)

    ਉਹਨਾਂ ਕਿਹਾ ਕਿ ਮੁੱਖ ਮੰਤਰੀ ਕੋਲ ਇਹਨਾਂ ਪਰਿਵਾਰਾਂ ਨੂੰ ਮਿਲਣ ਦਾ ਸਮਾਂ ਨਹੀਂ ਹੈ ਪਰ ਸ਼ਰਾਬ ਨੀਤੀ ਮਾਮਲੇ ਵਿੱਚ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਦਿੱਲੀ ਜਾਣਾ ਜਿਆਦਾ ਜਰੂਰੀ ਹੈ। ‌ਪਰਨੀਤ ਕੌਰ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।

    LEAVE A REPLY

    Please enter your comment!
    Please enter your name here