ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੰਸਦ ਮੈਂਬਰ ਪਰਨੀਤ ਕੌਰ (Preneet Kaur) ਨੇ ਕਾਂਗਰਸ ਵੱਲੋਂ ਦਿੱਤੇ ਗਏ ਕਾਰਨ ਦੱਸੋ ਨੋਟਿਸ ਦਾ ਜਵਾਬ ਟਵੀਟ ਕਰਕੇ ਦਿੱਤਾ। ਉਨ੍ਹਾ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ‘‘ਕਾਂਗਰਸ ਜੋ ਵੀ ਫ਼ੈਸਲਾ ਲੈਣਾ ਚਾਹੁੰਦੀ ਹੈ ਮੈਂ ਉਸ ਦਾ ਸਵਾਗਤ ਕਰਦੀ ਹਾਂ। ਮੈਂ ਹਮੇਸ਼ਾ ਪਾਰਟੀ ਅਤੇ ਲੋਕਾਂ ਨੂੰ ਆਪਣੇ ਵੱਲੋਂ ਸਭ ਤੋਂ ਵਧੀਆ ਸੇਵਾਵਾਂ ਦਿੱਤੀਆਂ ਹਨ ਜਿਨ੍ਹਾਂ ਨੇ ਮੈਨੂੰ ਵਾਰ-ਵਾਰ ਚੁਣਿਆ ਹੈ। ਮੈਂ ਉਨ੍ਹਾਂ ਦੀ ਹਮੇਸ਼ਾ ਕਰਜ਼ਦਾਰ ਰਹਾਂਗੀ ਅਤੇ ਹਮੇਸ਼ਾ ਵਾਂਗ ਉਨ੍ਹਾਂ ਦੀ ਸੇਵਾ ਕਰਦੀ ਰਹਾਂਗੀ। ਮੈਂ ਆਪਣੇ ਲੋਕਾਂ ਤੋਂ ਆਪਣੀ ਤਾਕਤ ਪ੍ਰਾਪਤ ਕਰਦੀ ਹਾਂ। ਬਾਕੀ ਸਭ ਕੁਝ ਬਾਅਦ ਵਿੱਚ ਹੈ।’’
ਦੱਸ ਦਈਏ ਕਿ ਬੀਤੇ ਦਿਨ ਕਾਂਗਰਸ ਨੇ ਸਾਂਸਦ ਪਰਨੀਤ ਕੌਰ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਸੀ ਕਿ ਉਨ੍ਹਾਂ ਖਿਲਾਫ਼ ਪਾਰਟੀ ਵਿਰੋਧੀ ਗਤੀਵਿਧੀਆਂ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ। ਨਾਲ ਹੀ ਇਹ ਵੀ ਲਿਖਿਆ ਗਿਆ ਸੀ ਕਿ ਉਨ੍ਹਾਂ ਨੂੰ ਵੱਲੋਂ ਭਾਜਪਾ ਦੀ ਸਹਾਇਤਾ ਕੀਤੀ ਜਾ ਰਹੀ ਹੈ। ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਜਾਵੇ। ਇਸ ਦਾ ਜਵਾਬ ਦਿੰਦਿਆਂ ਉਨ੍ਹਾਂ ਲਿਖਿਆ ਹੈ ਕਿ ਉਹ ਕਾਂਗਰਸ ਦੇ ਹਰ ਫ਼ੈਸਲੇ ਦਾ ਸਵਾਗਤ ਕਰਦੇ ਹਨ।















