ਸਮਾਣਾ, ਸੁਨੀਲ ਚਾਵਲਾ
ਪਿੰਡ ਕੁਲਾਰਾਂ ਵਿਖੇ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਨੂੰ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਸਰਪੰਚੀ ਦੀ ਚੋਣ ਹਾਰੇ ਦਰਸ਼ਨ ਸਿੰਘ ਤੇ ਉਨ੍ਹਾਂ ਦੇ 7 ਹੋਰ ਸਾਥੀਆਂ ਖ਼ਿਲਾਫ਼ ਸਮਾਣਾ ਪੁਲਿਸ ਨੇ ਜਸਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਆਈਪੀਸੀ ਦੀ ਧਾਰਾ 307, 323, 324, 148, 149 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਬੀਤੇ ਵੀਰਵਾਰ ਨੂੰ ਦਰਸ਼ਨ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਵੱਡੀ ਗਿਣਤੀ ਲੋਕਾਂ ਨੇ ਪਰਨੀਤ ਕੌਰ ਨੂੰ ਪਿੰਡ ਆਮਦ ‘ਤੇ ਕਾਲੀਆਂ ਝੰਡੀਆਂ ਦਿਖਾਈਆਂ ਸਨ, ਜਿਸ ਤੋਂ ਬਾਅਦ ਸਮਾਗਮ ਰੱਖਣ ਵਾਲੇ ਪਿੰਡ ਦੇ ਸਰਪੰਚ ਹਰਦੀਪ ਸਿੰਘ ਗੁਟ ਤੇ ਦਰਸ਼ਨ ਸਿੰਘ ਗੁਟ ਦਰਮਿਆਨ ਇੱਟਾਂ-ਰੋੜੇ ਚੱਲੇ ਤੇ ਦੋਵਾਂ ਧਿਰਾਂ ਦੀਆਂ 3 ਔਰਤਾਂ ਸਣੇ 4 ਜਣੇ ਜ਼ਖ਼ਮੀ ਹੋ ਗਏ ਸਨ ਪੁਲਿਸ ਨੇ ਇਸ ਮਾਮਲੇ ‘ਚ ਦਰਸ਼ਨ ਸਿੰਘ ਸਮੇਤ ਕੁਲਵਿੰਦਰ ਸਿੰਘ, ਸਤਪਾਲ ਸਿੰਘ, ਚਮਕੌਰ ਸਿੰਘ, ਭੂਰਾ ਸਿੰਘ, ਸੁਖਦੇਵ ਸਿੰਘ, ਕਿੰਦਾ ਸਿੰਘ, ਕਾਕਾ ਸਿੰਘ ਤੇ 10-15 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਦੂਜੇ ਪਾਸੇ ਦਰਸ਼ਨ ਸਿੰਘ ਨੇ ਇਸ ਨੂੰ ਇੱਕ ਵਾਰ ਫ਼ਿਰ ਤੋਂ ਰਾਜਨੀਤਕ ਸ਼ਹਿ ‘ਤੇ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੱਸਦਿਆਂ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਸਨ, ਪ੍ਰੰਤੂ ਸਰਪੰਚ ਵੱਲੋਂ ਬਾਹਰਂੋ ਬੁਲਾਏ ਗੁੰਡਿਆਂ ਨੇ ਉਨ੍ਹਾਂ ‘ਤੇ ਹਮਲਾ ਕਰਕੇ ਉਨ੍ਹਾਂ ਤੇ ਔਰਤਾਂ ਨੂੰ ਬੁਰੀ ਤਰ੍ਹਾਂ ਮਾਰਿਆ ਕੁੱਟਿਆ, ਜਿਸ ਕਾਰਨ ਬੇਅੰਤ ਕੌਰ ਤੇ ਸੁਖਵਿੰਦਰ ਕੌਰ ਗੰਭੀਰ ਜ਼ਖ਼ਮੀ ਹੋ ਗਈਆਂ ਤੇ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਜਦੋਂÎਕਿ ਵਿਰੋਧੀ ਧਿਰ ਨੇ ਖੁਦ ਹੀ ਆਪਣੇ ਕੁਝ ਸੱਟਾਂ ਮਾਰ ਕੇ ਸਾਡੇ ਖ਼ਿਲਾਫ਼ ਝੂਠਾ ਪਰਚਾ ਦਰਜ ਕਰਵਾ ਦਿੱਤਾ ਹੈ। ਦਰਸ਼ਨ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਪੁਰੀ ਤਰ੍ਹਾਂ ਬੌਖਲਾਈ ਹੋਈ ਹੈ, ਜਿਹੜੇ ਲੋਕ ਕਾਂਗਰਸ ਸਰਕਾਰ ਖਿਲਾਫ ਬੋਲਦੇ ਹਨ ਉਨ੍ਹਾਂ ਨੂੰ ਕੁੱਟਿਆਂ ਜਾਂਦਾ ਹੈ ਤੇ ਜਿਹੜੇ ਉਨ੍ਹਾਂ ਦਾ ਵਿਰੋਧ ਕਰਦੇ ਹਨ ਉਨ੍ਹਾਂ ਖਿਲਾਫ ਝੂਠੇ ਪਰਚੇ ਦਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਾਡੀ ਇੱਕ ਨਹੀਂ ਸੁਣ ਰਿਹਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।