ਕਿਹਾ, ਗੰਨਾ ਉਤਪਾਦਕ ਕਿਸਾਨਾਂ ਨਾਲ ਨਿਆਂ ਨਹੀਂ ਕਰ ਰਹੀ ਸਰਕਾਰ
ਅੰਮ੍ਰਿਤਸਰ| ਪੰਜਾਬ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਉਨ੍ਹਾਂ ਨੇ ਗੰਨਾ ਉਤਪਾਦਕ ਕਿਸਾਨਾਂ ਦੇ ਧਰਨੇ ਦਾ ਜ਼ਿਕਰ ਕਰਦਿਆਂ ਕਿਹਾ ਹੈ?ਕਿ ਜੇਕਰ ਸੂਬਾ ਸਰਕਾਰ ਨੇ ਕਿਸਾਨਾਂ ਦੀ ਹਾਲਤ ਵੱਲ ਧਿਆਨ ਨਾ ਦਿੱਤਾ ਤਾਂ ਉਹ ਹਾਈਕੋਰਟ ਦਾ ਵੀ ਦਰਵਾਜਾ ਖੜਕਾਉਣਗੇ
ਅੱਜ ਗੰਨਾ ਉਤਪਾਦਕ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ‘ਚ ਸੜਕ ਜਾਮ ਕੀਤੇ ਜਾਣ ਦੇ ਸਬੰਧ ‘ਚ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ‘ਚ ਗੰਨਾ-ਕਮਾਦ ਲਉਣ ਵਾਲੇ ਕਿਸਾਨ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ , ਜਿਸ ਕਾਰਨ ਕਿਸਾਨਾਂ ਨੂੰ ਧਰਨੇ ‘ਤੇ ਬੈਠਣਾ ਪੈ ਰਿਹਾ ਹੈ ਉਨ੍ਹਾਂ?ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਧਰਨੇ ਤੋਂ ਉਠਾਇਆ ਜਾਵੇ ਤਾਂ ਹੀ ਸੂਬਾ ਤਰੱਕੀ ਕਰੇਗਾ ਬਾਜਵਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀ ਅਵਾਜ਼ ਨੂੰ ਦਰਕਿਨਾਰ ਕੀਤਾ ਤਾਂ ਉਹ ਕਿਸਾਨਾਂ?ਦੇ ਹੱਕ ‘ਚ ਧਰਨਾ ਦੇਣਗੇ ਅਤੇ ਲੋੜ ਪਈ ਤਾਂ ਉਹ ਹਾਈਕੋਰਟ ਦਾ ਦਰਵਾਜਾ ਵੀ ਖੜਕਾਉਣਗੇ ਪਿਛਲੇ ਕਈ ਸਾਲਾਂ ਤੋਂ ਪ੍ਰਤਾਪ ਸਿੰਘ ਬਾਜਵਾ ਅਮਰਿੰਦਰ ਸਿੰਘ ਦੇ ਵਿਰੋਧੀ ਮੰਨੇ ਜਾਂਦੇ ਹਨ ਤੇ ਉਨ੍ਹਾਂ ਕਈ ਵਾਰ ਅਮਰਿੰਦਰ ਖਿਲਾਫ਼ ਬਿਆਨਬਾਜ਼ੀ ਕਰਕੇ ਵਿਵਾਦ ਵੀ ਖੜ੍ਹੇ ਕੀਤੇ ਸਨ ਅਮਰਿੰਦਰ ਤੇ ਬਾਜਵਾ ਦੀ ਇਹ ਲੜਾਈ ਕਈ ਵਾਰ ਹਾਈਕਮਾਨ ਕੋਲ ਵੀ ਪਹੁੰਚਦੀ ਰਹੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ