ਪੁਲਿਸ ਵੱਲੋਂ ਨਿਭਾਈ ਜਾ ਰਹੀ ਪੱਖਪਾਤੀ ਭੂਮਿਕਾ ਚਿੰਤਾ ਦਾ ਵਿਸ਼ਾ : ਪੀਐੱਸਯੂ

Partisan, Role, Police, Concern, PSU

ਮਾਮਲਾ ਪੁਲਿਸ ਹਿਰਾਸਤ ‘ਚ ਨੌਜਵਾਨ ਨੂੰ ਕਤਲ ਕਰਨ ਦਾ

ਬਠਿੰਡਾ, | ਪੰਜਾਬ ਸਟੂਡੈਂਟਸ ਯੂਨੀਅਨ ਨੇ ਫ਼ਰੀਦਕੋਟ ਜ਼ਿਲ੍ਹੇ ਅੰਦਰ ਜਸਪਾਲ ਸਿੰਘ ਨਾਮੀ ਨੌਜਵਾਨ ਨੂੰ ਸ਼ੱਕ ਦੇ ਅਧਾਰ ‘ਤੇ ਸੀ.ਆਈ.ਏ. ਸਟਾਫ ਵੱਲੋਂ ਹਿਰਾਸਤ ‘ਚ ਲੈ ਕੇ ਕਤਲ ਕਰਨ ਉਪਰੰਤ ਉਸਦੀ ਲਾਸ਼ ਖੁਰਦ-ਬੁਰਦ ਕਰਨ ਤੇ ਇਸ ਮਾਮਲੇ ‘ਚ ਜ਼ਿਲ੍ਹਾ ਪੁਲਿਸ ਵੱਲੋਂ ਦੋਸ਼ੀਆਂ ਨੂੰ ਬਚਾਉਣ ਲਈ ਨਿਭਾਈ ਜਾ ਰਹੀ ਪੱਖਪਾਤੀ ਭੂਮਿਕਾ ਦੀ ਤਿੱਖੇ ਸ਼ਬਦਾਂ ‘ਚ ਨਿਖੇਧੀ ਕੀਤੀ। ਵਿਦਿਆਰਥੀਆਂ ਵੱਲੋਂ ਅੱਜ ਰਜਿੰਦਰਾ ਕਾਲਜ ਵਿਚ ਰੋਸ ਮੁਜ਼ਾਹਰਾ ਵੀ ਕੀਤਾ ਗਿਆ ਤੇ ਪੰਜਾਬ ਸਰਕਾਰ ਤੋਂ ਇਸ ਮਾਮਲੇ ‘ਚ ਦੋਸ਼ੀਆਂ ਨੂੰ ਬਣਦੀਆਂ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ ਗਈ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਕੌਰ ਨੇ ਕਿਹਾ ਕਿ ਮੁਕਤਸਰ ਜ਼ਿਲ੍ਹੇ ਦੇ ਪਿੰਡ ਪੰਜਾਵਾ ਦੇ ਨੌਜਵਾਨ ਜਸਪਾਲ ਸਿੰਘ ਨੂੰ ਸੀਆਈਏ ਸਟਾਫ ਫਰੀਦਕੋਟ ਨੇ ਹਿਰਾਸਤ ‘ਚ ਲਿਆ ਸੀ ਪਰ ਬਾਅਦ ‘ਚ ਕਥਿਤ ਤੌਰ ‘ਤੇ ਕਤਲ ਕਰਕੇ ਲਾਸ਼ ਨੂੰ ਖੁਰਦ ਬੁਰਦ ਕਰ ਦਿੱਤਾ ਹੈ ਉਨ੍ਹਾਂ ਆਖਿਆ ਕਿ ਪੁਲਿਸ ਵੱਲੋਂ ਇਸ ਮਾਮਲੇ ‘ਚ ਜਿਨ੍ਹਾਂ ਦੋ ਪੁਲਿਸ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਹੋਈ ਹੈ ਉਨ੍ਹਾਂ ਆਖਿਆ ਕਿ ਜ਼ਿਲ੍ਹਾ ਪੁਲਿਸ ਦੇ ਅਫਸਰਾਂ ਦੀ ਭੂਮਿਕਾ ਵੀ ਕੋਈ ਬਹੁਤੀ ਵਧੀਆ ਨਹੀਂ ਹੈ ਤੇ ਪੁਲਿਸ ਅਫਸਰ ਪੀੜਤ ਪਰਿਵਾਰ ਦੀ ਸੁਣਵਾਈ ਨਹੀਂ ਕਰ ਰਹੇ ਹਨ ਜ਼ਿਲ੍ਹਾ ਆਗੂ ਕਿਰਨਜੀਤ ਕੌਰ ਨੇ ਕਿਹਾ ਕਿ ਆਏ ਦਿਨ ਪੁਲਿਸ ਵੱਲੋਂ ਸ਼ੱਕ ਦੇ ਅਧਾਰ ‘ਤੇ ਨਜਾਇਜ਼ ਹਿਰਾਸਤ ਵਿੱਚ ਲੈ ਕੇ ਆਮ ਲੋਕਾਂ ਉੱਪਰ ਤਸ਼ੱਦਦ ਢਾਹੁਣ ਅਤੇ ਤਸ਼ੱਦਦ ਨਾਲ ਕਤਲ ਕਰਨ ਦੀਆਂ ਘਟਨਾਵਾਂ ‘ਚ ਵਾਧਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਥਾਂ, ਉੱਚ ਅਧਿਕਾਰੀਆਂ ਵੱਲੋਂ ਆਪਣੇ ਕਸੂਰਵਾਰ ਅਫ਼ਸਰਾਂ ਨੂੰ ਬਚਾਉਣ ਖਾਤਰ ਝੂਠੀਆਂ ਮਨਘੜਤ ਕਹਾਣੀਆਂ ਘੜੇ ਜਾਣਾ ਹੋਰ ਵੀ ਜਿਆਦਾ ਚਿੰਤਾਜਨਕ ਤੇ ਜੰਗਲ ਰਾਜ ਦਾ ਪ੍ਰਗਟਾਵਾ ਹੈ। ਵਿਦਿਆਰਥੀ ਆਗੂ ਵੀਰਪਾਲ ਕੌਰ ਨੇ ਅੱਗੇ ਕਿਹਾ ਕਿ ਫ਼ਰੀਦਕੋਟ ਪੁਲੀਸ ਦੇ ਆਹਲਾ ਅਧਿਕਾਰੀਆਂ ਵੱਲੋਂ ਜਸਪਾਲ ਸਿੰਘ ਨਾਮੀ ਨੌਜਵਾਨ ਨੂੰ ਸ਼ੱਕ ਦੇ ਅਧਾਰ ਉੱਪਰ ਹਿਰਾਸਤ ‘ਚ ਲੈਣ ਉਪਰੰਤ, ਭਾਰੀ ਤਸ਼ੱਦਦ ਢਾਹਕੇ ਕਥਿਤ ਕਤਲ ਕਰਨ ਉਪਰੰਤ ਉਸ ਦੀ ਲਾਸ਼ ਖੁਰਦ-ਬੁਰਦ ਕਰਨ ਲਈ ਕਸੂਰਵਾਰ ਪੁਲਿਸ ਕਰਮਚਾਰੀਆਂ ਵਿਰੁੱਧ ਤਸੱਲੀਬਖਸ਼ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਨੂੰ ਬਚਾਉਣ ਦੇ ਯਤਨ ਹੋ ਰਹੇ ਹਨ ਵਿਦਿਆਰਥੀ ਆਗੂ ਜੋਤੀ ਦੇਵੀ, ਪੂਜਾ ਮਣੀ, ਮਨਪ੍ਰੀਤ ਕੌਰ, ਚਰਨਜੀਤ ਕੌਰ, ਸੁਖਮੰਦਰ ਸਿੰਘ ਤੇ ਜਸਪ੍ਰੀਤ ਸਿੰਘ ਨੇ ਜਿੱਥੇ ਕਸੂਰਵਾਰ ਪੁਲਿਸ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਉੱਥੇ ਪੁਲਿਸ ਜਬਰ-ਜ਼ੁਲਮ ਵਿਰੁੱਧ ਜਮਹੂਰੀ ਸ਼ਕਤੀਆਂ ਤੇ ਇਨਸਾਫ ਪਸੰਦ ਲੋਕਾਂ ਨੂੰ ਆਵਾਜ਼ ਬੁਲੰਦ ਕਰਨ ਦਾ ਸੱਦਾ ਵੀ ਦਿੱਤਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੀੜਤ ਪਰਿਵਾਰ ਨੂੰ ਇਨਸਾਫ ਨਾ ਦਿੱਤਾ ਗਿਆ ਤਾਂ ਸੰਘਰਸ਼ ਜਾਰੀ ਰੱਖਿਆ ਜਾਏਗਾ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ