Train Accident: ਪੁਸ਼ਪਕ ਐਕਸਪ੍ਰੈਸ ‘ਚ ਅੱਗ ਲੱਗਣ ਦੀ ਅਫਵਾਹ ਤੇ ਜਾਨ ਬਚਾਉਣ ਲਈ ਯਾਤਰੀਆਂ ਨੇ ਮਾਰੀ ਛਾਲ, ਦੂਜੀ ਟਰੇਨ ਦੀ ਲਪੇਟ ‘ਚ ਆਏ

Train Accident
Train Accident: ਪੁਸ਼ਪਕ ਐਕਸਪ੍ਰੈਸ 'ਚ ਅੱਗ ਲੱਗਣ ਦੀ ਅਫਵਾਹ ਤੇ ਜਾਨ ਬਚਾਉਣ ਲਈ ਯਾਤਰੀਆਂ ਨੇ ਮਾਰੀ ਛਾਲ, ਦੂਜੀ ਟਰੇਨ ਦੀ ਲਪੇਟ 'ਚ ਆਏ

Train Accident: ਜਲਗਾਓਂ, (ਏਜੰਸੀ)। ਮਹਾਰਾਸ਼ਟਰ ਦੇ ਜਲਗਾਓਂ ਜ਼ਿਲੇ ਦੇ ਪਰਾਂਡਾ ਰੇਲਵੇ ਸਟੇਸ਼ਨ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪੁਸ਼ਪਕ ਐਕਸਪ੍ਰੈੱਸ ‘ਚ ਅੱਗ ਲੱਗਣ ਦੀ ਅਫਵਾਹ ਫੈਲ ਗਈ। ਇਸ ਅਫਵਾਹ ਤੋਂ ਬਾਅਦ ਟਰੇਨ ‘ਚ ਸਵਾਰ ਯਾਤਰੀਆਂ ਨੇ ਆਪਣੀ ਜਾਨ ਬਚਾਉਣ ਲਈ ਟਰੇਨ ਤੋਂ ਛਾਲ ਮਾਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਕਰਨਾਟਕ ਐਕਸਪ੍ਰੈਸ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ। ਪੁਸ਼ਪਕ ਐਕਸਪ੍ਰੈਸ ਲਖਨਊ ਤੋਂ ਮੁੰਬਈ ਜਾ ਰਹੀ ਸੀ। ਉਸੇ ਸਮੇਂ ਮਨਮਾੜ ਤੋਂ ਭੁਸਾਵਲ ਜਾ ਰਹੀ ਕਰਨਾਟਕ ਐਕਸਪ੍ਰੈਸ ਦੂਜੇ ਟ੍ਰੈਕ ਤੋਂ ਲੰਘ ਰਹੀ ਸੀ। ਇਹ ਘਟਨਾ ਸ਼ਾਮ ਕਰੀਬ 5 ਵਜੇ ਵਾਪਰੀ। ਟਰੇਨ ‘ਚ ਅੱਗ ਲੱਗਣ ਦੀ ਅਫਵਾਹ ਤੋਂ ਬਾਅਦ ਟਰੇਨ ‘ਚ ਸਵਾਰ ਯਾਤਰੀ ਡਰ ਗਏ ਅਤੇ ਆਪਣੀ ਜਾਨ ਬਚਾਉਣ ਲਈ ਟਰੇਨ ਤੋਂ ਛਾਲ ਮਾਰਨ ਲੱਗੇ। ਇਸ ਦੌਰਾਨ ਯਾਤਰੀਆਂ ਨੇ ਟਰੇਨ ਦੀ ਚੇਨ ਖਿੱਚ ਲਈ ਅਤੇ ਟਰੇਨ ਰੁਕ ਗਈ।

ਇਹ ਵੀ ਪੜ੍ਹੋ: China Door Banned: ਚਾਈਨਾ ਡੋਰ ਦੀ ਵਿਕਰੀ ਕਰਨ ਵਾਲਾ ਸਖਸ਼ ਪੁਲਿਸ ਅੜਿੱਕੇ, 40 ਗੱਟੂ ਕੀਤੇ ਬਰਾਮਦ

ਜਾਣਕਾਰੀ ਮੁਤਾਬਕ ਪੁਸ਼ਪਕ ਐਕਸਪ੍ਰੈਸ ‘ਚ ਅੱਗ ਲੱਗਣ ਦੀ ਅਫਵਾਹ ਫੈਲਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਯਾਤਰੀਆਂ ਨੇ ਚੇਨ ਖਿੱਚ ਲਈ ਅਤੇ ਟਰੇਨ ਤੋਂ ਛਾਲ ਮਾਰਨ ਲੱਗੇ। ਇਸ ਤੋਂ ਬਾਅਦ ਯਾਤਰੀ ਦੂਜੇ ਟਰੈਕ ‘ਤੇ ਆ ਰਹੀ ਕਰਨਾਟਕ ਐਕਸਪ੍ਰੈਸ ਨਾਲ ਟਕਰਾ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਰੇਲਵੇ ਅਧਿਕਾਰੀ ਮੌਕੇ ‘ਤੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਪੁਸ਼ਪਕ ਐਕਸਪ੍ਰੈਸ ਪਰਾਂਡਾ ਰੇਲਵੇ ਸਟੇਸ਼ਨ ਦੇ ਕੋਲ ਆ ਰਹੀ ਸੀ। ਫਿਰ ਟਰੇਨ ਦੇ ਮੋਟਰਮੈਨ ਨੇ ਬ੍ਰੇਕਾਂ ਲਗਾਈਆਂ ਅਤੇ ਪਹੀਆਂ ਵਿੱਚੋਂ ਚੰਗਿਆੜੀਆਂ ਨਿਕਲਣ ਲੱਗੀਆਂ। ਇਸ ਦੌਰਾਨ ਯਾਤਰੀਆਂ ਵਿੱਚ ਅਫਵਾਹ ਫੈਲ ਗਈ ਕਿ ਟਰੇਨ ਨੂੰ ਅੱਗ ਲੱਗ ਗਈ ਹੈ ਅਤੇ ਡਰੇ ਹੋਏ ਲੋਕਾਂ ਨੇ ਕੋਚ ਤੋਂ ਛਾਲਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਕਿੰਨੇ ਯਾਤਰੀਆਂ ਦੀ ਮੌਤ ਹੋਈ ਹੈ।  Train Accident

ਜਲਗਾਓਂ ਦੇ ਐਸਪੀ ਨੇ ਦੱਸਿਆ ਕਿ ਰੇਲਗੱਡੀ ਤੋਂ ਛਾਲ ਮਾਰਨ ਤੋਂ ਬਾਅਦ ਸਾਹਮਣੇ ਤੋਂ ਆ ਰਹੀ ਕਰਨਾਟਕ ਐਕਸਪ੍ਰੈਸ ਨੇ ਯਾਤਰੀਆਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ 8 ਤੋਂ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 30 ਤੋਂ 40 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

LEAVE A REPLY

Please enter your comment!
Please enter your name here