ਲੁਧਿਆਣਾ। ਪੰਜਾਬ ਰੋਡਵੇਜ (Punjab Roadways) ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਵੇਂ ਐਲਾਨ ਤੋਂ ਬਾਅਦ ਇਹ ਭਲਕ ਤੋਂ ਲਾਗੂ ਹੋਣ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮੁਲਾਜ਼ਮ ਯੂਨੀਅਨਾਂ ਵੱਲੋਂ ਬੱਸਾਂ ’ਚ ਜਿੰਨੀਆਂ ਸੀਟਾਂ ਹਨ, ਓਨੀਆਂ ਹੀ ਸਵਾਰੀਆਂ ਬਿਠਾਉਣ ਦਾ ਐਲਾਨ ਕੀਤਾ ਗਿਆ ਹੈ।
ਦਰਅਸਲ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਹਿੱਟ ਐਂਡ ਰਨ ਕਾਨੂੂੰਨ ਕਾਰਨ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ (Punjab Roadways) ਦੇ ਕਾਮਿਆਂ ਨੇ ਇਸ ਖਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਰੋਸ ਪ੍ਰਦਰਸ਼ਨ ਕਰਦਿਆਂ ਆਖਿਆ ਹੈ ਕਿ ਜਿੰਨੀਆਂ ਸੀਟਾਂ ਹਨ ਓਨੀਆਂ ਹੀ ਸਵਾਰੀਆਂ ਬੱਸ ਵਿੱਚ ਬਿਠਾਉਣਗੇ। ਉਨ੍ਹਾਂ ਦੇ ਇਸ ਫ਼ੈਸਲੇ ਤੋਂ ਬਾਅਦ ਬੱਸ ਅੱਡਿਆਂ ’ਤੇ ਭੀੜ ਵਧ ਸਕਦੀ ਹੈ। ਉਨ੍ਹਾਂ ਇਸ ਐਲਾਨ ਪਿੱਛੇ ਦੇ ਕਾਰਨ ਬਾਰੇ ਦੱਸਿਆ ਕਿ ਬੱਸਾਂ ਓਵਰਲੋਡ ਹੋ ਕੇ ਚੱਲਦੀਆਂ ਹਨ ਤਾਂ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਉਹ ਕਿਸੇ ਤਰ੍ਹਾਂ ਦਾ ਜੋਖਮ ਨਹੀਂ ਲੈਣਾ ਚਾਹੁੰਦੇ।
Also Read : ਆਮ ਚੋਣਾਂ ਤੋਂ ਪਹਿਲਾਂ ਪੇਸ਼ ਕੀਤੇ ਬਜਟ ’ਚ ਟੈਕਸ ਮੋਰਚੇ ’ਤੇ ਮਿਲ ਸਕਦੀ ਹੈ ਕੁਝ ਰਾਹਤ!
ਇਸ ਕਾਰਨ ਡਰਾਇਵਰ-ਕੰਡਕਟਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਰੋਜ਼ਾਨਾ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੀ ਔਖ ਹੋ ਸਕਦੀ ਹੈ। ਮੁਲਾਜ਼ਮਾਂ ਨੇ ਕਿਹਾ ਹੈ ਕਿ ਯੂਨੀਅਨ ਵੱਲੋਂ 52 ਸੀਟਾਂ ਵਾਲੀ ਬੱਸ ਵਿੱਚ 23 ਜਨਵਰੀ ਤੋਂ 52 ਸਵਾਰੀਆਂ ਨੂੰ ਸਫ਼ਰ ਕਰਵਾਇਆ ਜਾਵੇਗਾ ਅਤੇ 23 ਜਨਵਰੀ ਨੂੰ ਲੁਧਿਆਣੇ ਵਿਖੇ ਟਰੱਕ ਯੂਨੀਅਨਾਂ ਅਤੇ ਪਨਬੱਸ, ਪੀਆਰਟੀਸੀ ਦੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ।