ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News Passport Appl...

    Passport Application 2025: ਪਾਸਪੋਰਟ ਲਈ ਅਪਲਾਈ ਕਰਨਾ ਹੋਇਆ ਸੌਖਾ, ਲਿਆ ਗਿਆ ਇਹ ਮਹੱਤਪੂਰਨ ਫੈਸਲਾ

    Passport Application 2025
    Passport Application 2025: ਪਾਸਪੋਰਟ ਲਈ ਅਪਲਾਈ ਕਰਨਾ ਹੋਇਆ ਸੌਖਾ, ਲਿਆ ਗਿਆ ਇਹ ਮਹੱਤਪੂਰਨ ਫੈਸਲਾ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Passport Application 2025: ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਨੇ ਗੁਰਦਾਸਪੁਰ ਤੇ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਪਾਸਪੋਰਟ ਅਰਜ਼ੀਆਂ ਜਮ੍ਹਾਂ ਕਰਵਾਉਣ ’ਚ ਸਹੂਲਤ ਦੇਣ ਲਈ ਤਹਿਸੀਲ ਕੰਪਲੈਕਸ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਆਪਣੀ ਪਾਸਪੋਰਟ ਸੇਵਾ ਆਰਪੀਓ ਮੋਬਾਈਲ ਵੈਨ ਤਾਇਨਾਤ ਕੀਤੀ ਹੈ। ਖੇਤਰੀ ਪਾਸਪੋਰਟ ਅਫ਼ਸਰ ਯਸ਼ਪਾਲ ਨੇ ਕਿਹਾ ਕਿ ਪਾਸਪੋਰਟ ਦਫ਼ਤਰ ਬਿਨੈਕਾਰਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

    ਇਹ ਖਬਰ ਵੀ ਪੜ੍ਹੋ : COVID-19 in Punjab: ਪੰਜਾਬ ’ਚ ਵੱਧ ਰਹੇ ਕੋਰੋਨਾ ਦੇ ਮਾਮਲੇ, ਇਸ ਜ਼ਿਲ੍ਹੇ ’ਚ ਇੱਕੋ ਸਮੇਂ 3 ਡਾਕਟਰ ਪਾਜ਼ੀਟਿਵ

    ਇਸ ਸਬੰਧ ’ਚ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪਾਸਪੋਰਟ ਸੇਵਾ ਵੈਨ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਗੁਰਦਾਸਪੁਰ ਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਆਪਣੇ ਪਾਸਪੋਰਟ ਅਰਜ਼ੀਆਂ ਜਮ੍ਹਾਂ ਕਰਵਾਉਣ ਲਈ ਦੂਰ-ਦੁਰਾਡੇ ਇਲਾਕਿਆਂ ’ਚ ਨਾ ਜਾਣਾ ਪਵੇ। ਉਨ੍ਹਾਂ ਦਾ ਸਮਾਂ ਤੇ ਪੈਸਾ ਵੀ ਬਚੇਗਾ। ਖੇਤਰੀ ਪਾਸਪੋਰਟ ਅਫ਼ਸਰ ਯਸ਼ਪਾਲ ਨੇ ਕਿਹਾ ਕਿ ਪਾਸਪੋਰਟ ਲਈ ਅਰਜ਼ੀ ਦੇਣ ਦੇ ਇੱਛੁਕ ਲੋਕ ਪਾਸਪੋਰਟ ਦਫ਼ਤਰ ਦੇ ਅਧਿਕਾਰਤ ਪੋਰਟਲ ਤੋਂ ਔਨਲਾਈਨ ਅਰਜ਼ੀ ਫਾਰਮ ਭਰ ਕੇ ਤੇ ਅਪਾਇੰਟਮੈਂਟ ਬੁੱਕ ਕਰਕੇ ਇਸ ਸਹੂਲਤ ਦਾ ਲਾਭ ਉਠਾ ਸਕਦੇ ਹਨ। Passport Application 2025

    ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਪਾਸਪੋਰਟ ਦਫ਼ਤਰ ਨੇ ਲੋਕਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਕਈ ਤਰ੍ਹਾਂ ਦੇ ਫੈਸਲੇ ਲਏ ਹਨ, ਜਿਸ ਦੀ ਜਨਤਾ ਵੱਲੋਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਲੋਕਾਂ ਦੇ ਹਿੱਤਾਂ ਨੂੰ ਧਿਆਨ ’ਚ ਰੱਖਦੇ ਹੋਏ ਹੋਰ ਵੀ ਲੋਕ ਭਲਾਈ ਫੈਸਲੇ ਲਏ ਜਾਣਗੇ। ਖੇਤਰੀ ਪਾਸਪੋਰਟ ਅਫ਼ਸਰ ਨੇ ਕਿਹਾ ਕਿ ਅਪਾਰਟਮੈਂਟਾਂ ਤੋਂ ਬਿਨਾਂ ਲੋਕ ਆਪਣੀਆਂ ਸ਼ਿਕਾਇਤਾਂ ਦਾ ਹੱਲ ਕਰਵਾਉਣ ਲਈ ਜਲੰਧਰ ਦੇ ਆਰਪੀਓ ਦਫ਼ਤਰ ਆ ਸਕਦੇ ਹਨ ਤੇ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਵੀ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।