ਪਠਾਨਕੋਟ ਪੰਚਾਇਤੀ ਜ਼ਮੀਨ ਘਾਲ਼ਾਮਾਲ਼ਾ : ਵਿਜੀਲੈਂਸ ਵੱਲੋਂ ਏਡੀਸੀ ਤੇ ਲਾਭਪਾਤਰੀਆਂ ਖਿਲਾਫ਼ ਕੇਸ ਦਰਜ

Bus Stand Mansa

ਦੋ ਔਰਤਾਂ ਗਿ੍ਰਫ਼ਤਾਰ ਅਤੇ ਬਾਕੀ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ

ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 734 ਕਨਾਲ ਅਤੇ 1 ਮਰਲੇ ਪੰਚਾਇਤੀ ਜ਼ਮੀਨ ਘਾਲ਼ਾਮਾਲ਼ੇ ਦੇ ਸਬੰਧ ਵਿੱਚ ਸੇਵਾਮੁਕਤ ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਕੁਲਦੀਪ ਸਿੰਘ, ਜਿਸ ਕੋਲ ਏ.ਡੀ.ਸੀ. (ਡੀ) ਪਠਾਨਕੋਟ ਦਾ ਚਾਰਜ ਵੀ ਸੀ ਅਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋ ਔਰਤਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। (Pathankot Panchayat Land)

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਡੀ.ਸੀ. ਕੁਲਦੀਪ ਸਿੰਘ ਨੇ ਇਸ ਸਾਲ 27 ਫਰਵਰੀ ਨੂੰ ਵੀਨਾ ਪਰਮਾਰ ਅਤੇ ਹੋਰ ਬਨਾਮ ਗ੍ਰਾਮ ਪੰਚਾਇਤ ਪਿੰਡ ਗੋਲ, ਬਲਾਕ ਨਰੋਟ ਜੈਮਲ ਸਿੰਘ, ਜ਼ਿਲਾ ਪਠਾਨਕੋਟ ਦੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ। ਉਸ ਦੇ ਇਸ ਮੰਦਭਾਵਨਾ ਵਾਲੇ ਇਸ ਫੈਸਲੇ ਕਾਰਨ 734 ਕਨਾਲ ਅਤੇ 1 ਮਰਲਾ ਪੰਚਾਇਤੀ ਜ਼ਮੀਨ ਕੁਝ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਤਬਦੀਲ ਹੋਣ ਦਾ ਰਾਹ ਪੱਧਰਾ ਹੋ ਗਿਆ ਸੀ।

ਇਹ ਸ਼ਾਮਲ ਹਨ | Pathankot Panchayat Land

ਇਸ ਸਬੰਧੀ ਸਾਬਕਾ ਡੀ.ਡੀ.ਪੀ.ਓ. ਕੁਲਦੀਪ ਸਿੰਘ ਵਾਸੀ ਮਕਬੂਲਪੁਰਾ (ਅੰਮਿ੍ਰਤਸਰ) ਅਤੇ ਇਸ ਫੈਸਲੇ ਦੇ ਲਾਭਪਾਤਰੀਆਂ ਜਿਨਾਂ ਵਿੱਚ ਵੀਨਾ ਪਰਮਾਰ ਵਾਸੀ ਕਿ੍ਰਸ਼ਨਾ ਨਗਰ ਹੁਸ਼ਿਆਰਪੁਰ, ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ, ਭਾਰਤੀ ਬਾਂਟਾ ਵਾਸੀ ਕਿ੍ਰਸ਼ਨਾ ਨਗਰ ਪਠਾਨਕੋਟ, ਤਰਸੇਮ ਰਾਣੀ ਵਾਸੀ ਗੁਰਦਾਸਪੁਰ, ਬਲਵਿੰਦਰ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ), ਮਨਜੀਤ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ) ਅਤੇ ਪਰਵੀਨ ਕੁਮਾਰੀ ਵਾਸੀ ਪਿੰਡ ਕਲਾਨੌਰ (ਗੁਰਦਾਸਪੁਰ) ਸ਼ਾਮਲ ਹਨ, ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮਿ੍ਰਤਸਰ ਰੇਂਜ ਵਿੱਚ ਮਿਤੀ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਤਹਿਤ ਐਫ.ਆਈ.ਆਰ ਨੰ. 26 ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਹੁਣ ਘਟੇਗਾ ਬਿਜਲੀ ਦਾ ਬਿੱਲ, ਇਸ ਸਰਕਾਰ ਨੇ ਫਿਊਲ ਸਰਚਾਰਜ ਕੀਤਾ ਮੁਆਫ

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ ਅਤੇ ਭਾਰਤੀ ਬਾਂਟਾ ਵਾਸੀ ਕਿ੍ਰਸ਼ਨਾ ਨਗਰ ਪਠਾਨਕੋਟ, ਜਿਨਾਂ ਨੂੰ ਕਰੀਬ 29 ਏਕੜ ਪੰਚਾਇਤੀ ਜ਼ਮੀਨ ਮਿਲੀ, ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗਿ੍ਰਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ 150 ਆਂਗਣਵਾੜੀ ਵਰਕਰਾਂ ਖਿਲਾਫ਼ ਐਕਸ਼ਨ ਦੀ ਤਿਆਰੀ