Patiala News: ਸ਼ਮਸ਼ਾਨਘਾਟ ‘ਚ ਫੁੱਲ ਚੁਗਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Patiala News

Patiala News: ਸ਼ਮਸ਼ਾਨ ਘਾਟ ਵਿੱਚ ਪਹਿਲਾਂ ਤੋਂ ਹੀ ਮੌਜੂਦ ਸਨ ਅਣਪਛਾਤੇ

  • ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹੋਏ ਫਰਾਰ | Patiala News

Patiala News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਵਿਖੇ ਅੱਜ ਤੜਕਸਾਰ ਵੱਡੀ ਵਾਰਦਾਤ ਵਾਪਰੀ ਹੈ। ਅੱਜ ਸਵੇਰੇ ਮੜੀਆਂ ਵਿੱਚ ਤਾਏ ਦੇ ਫੁੱਲ ਚੁਗਣ ਆਏ ਨੌਜਵਾਨ ਦਾ ਦੋ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਾਸੀ ਸਨੌਰੀ ਅੱਡਾ ਪਟਿਆਲਾ ਵਜੋਂ ਹੋਈ ਹੈ। ਵਾਰਦਾਤ ਦਾ ਪਤਾ ਲੱਗਦਿਆ ਵੱਡੀ ਗਿਣਤੀ ਪੁਲਿਸ ਅਧਿਕਾਰੀ ਪੁੱਜ ਗਏ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਨਵਨੀਤ ਸਿੰਘ ਘਲੋੜੀ ਗੇਟ ਸਥਿਤ ਸ਼ਮਸ਼ਾਨ ਘਾਟ ਵਿੱਚ ਫੁੱਲ ਚੁਗਣ ਲਈ ਆਇਆ ਸੀ।

Patiala News

ਉਹ ਸ਼ਮਸ਼ਾਨ ਘਾਟ ਦੇ ਅੰਦਰ ਦਾਖਲ ਹੋਇਆ ਹੀ ਸੀ ਕਿ ਪਹਿਲਾਂ ਤੋਂ ਹੀ ਬੈਠੇ ਦੋ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਮੌਕੇ ‘ਤੇ ਪੁੱਜੇ ਐੱਸ ਪੀ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਸਵੇਰੇ ਕਰੀਬ ਸਵਾ 9 ਵਜੇ ਵਾਰਦਾਤ ਦੀ ਸੂਚਨਾ ਮਿਲੀ ਸੀ। 315 ਬੋਰ ਪਿਸਟਲ ਰਾਹੀਂ ਦੋ ਗੋਲੀਆਂ ਚਲਾਈਆਂ ਗਈਆਂ ਹਨ। ਐਸਪੀ ਅਨੁਸਾਰ ਮੁਲਜ਼ਮਾਂ ਸਬੰਧੀ ਕਾਫੀ ਜਾਣਕਾਰੀ ਹਾਸਿਲ ਕੀਤੀ ਜਾ ਚੁੱਕੀ ਹੈ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਕਤਲ ਕਰਨ ਦੇ ਕਾਰਨਾਂ ਸਬੰਧੀ ਉਨਾਂ ਕਿਹਾ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। Patiala News

Read Also : Moga Bus Accident: ਮੋਗਾ ‘ਚ ਪੰਜਾਬ ਰੋਡਵੇਜ ਬੱਸ ਹਾਦਸੇ ਦਾ ਸਿ਼ਕਾਰ, ਭਾਰੀ ਨੁਕਸਾਨ