ਪਟਿਆਲਾ : ਦਿਲਪ੍ਰੀਤ ਬਾਬਾ ਦੇ ਸਾਥੀ ਗੈਂਗਸਟਰ ਗ੍ਰਿਫਤਾਰ

Patiala, Gangster, Arrested, Dilpreet Baba, gang

ਪਟਿਆਲਾ। ਪਟਿਆਲਾ ਪੁਲਸ ਨੇ ਦੋ ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗੈਂਗਸਟਰਾਂ ਦੇ ਨਾਂ ਮਨਕੀਰਤ ਸਿੰਘ ਉਰਫ ਮਨੀ ਅਤੇ ਦਲਜੀਤ ਸਿੰਘ ਉਰਫ ਦੱਲੀ ਦੱਸੇ ਜਾ ਰਹੇ ਹਨ।। ਗੈਂਗਸਟਰਾਂ ਕੋਲ ਹਥਿਆਰਾਂ ਤੋਂ ਇਲਾਵਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਮੁਤਾਬਕ ਗੈਂਗਸਟਰ ਮਨਕੀਰਤ ਉਰਫ ਮਨੀ ਉਹੀ ਨੌਜਵਾਨ ਹੈ ਜਿਸ ਨੇ 2016 ਵਿਚ ਗੈਂਗਸਟਰ ਦਿਲਪ੍ਰੀਤ ਉਰਫ ਬਾਬਾ ਨੂੰ ਪੁਲਸ ਹਿਰਾਸਤ ਵਿਚੋਂ ਭਜਾਉਣ ਵਿਚ ਮਦਦ ਕੀਤੀ ਸੀ। ਇਸ ਵਾਰਦਾਤ ਤੋਂ ਬਾਅਦ ਉਹ ਦੋ ਸਾਲ ਲਈ ਦੁਬਈ ਅਤੇ ਮਲੇਸ਼ੀਆ ਫਰਾਰ ਹੋ ਗਿਆ ਸੀ।

ਗੈਂਗਸਟਰ ਮਨੀ ‘ਤੇ ਵੱਖ-ਵੱਖ ਥਾਣਿਆਂ ਵਿਚ 5 ਅਪਰਾਧਿਕ ਮਾਮਲੇ ਦਰਜ ਹਨ। ਜਦਕਿ ਗੈਂਗਸਟਰ ਦਲਜੀਤ ਉਰਫ ਦੱਲੀ 11 ਅਪਰਾਧਿਕ ਮਾਮਲਿਆਂ ਵਿਚ ਪੁਲਸ ਨੂੰ ਲੋੜੀਂਦਾ ਸੀ। ਪੁਲਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਕਿਹੜੀਆਂ ਕਿਹੜੀਆਂ ਵਾਰਦਾਤਾਂ ਵਿਚ ਇਹ ਸ਼ਾਮਲ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ