ਪੁਲਿਸ ਨੇ ਕੀਤਾ ਅਧਿਆਪਕਾਂ ‘ਤੇ ਲਾਠੀਚਾਰਜ਼

Patiala, Government, Strike, Teachers

ਮੁੱਖ ਮੰਤਰੀ ਨੂੰ ਘੇਰਨ ਜਾ ਰਹੇ ਅਧਿਆਪਕਾਂ ‘ਤੇ ਲਾਠੀਚਾਰਜ਼ ਤੇ ਪਾਣੀ ਦੀਆਂ ਵਾਛੜਾਂ

ਪਟਿਆਲਾ। ਆਪਣੀਆਂ ਮੰਗਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੇ ਮਹਿਲਾਂ ਵੱਲ ਵਧ ਰਹੇ ਅਧਿਆਪਕਾਂ ‘ਤੇ ਪੁਲਿਸ ਨੇ ਸਖ਼ਤੀ ਵਰਤੀ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਖਦੇੜਨ ਲਈ ਲਾਠੀਚਾਰਜ ਕਰ ਦਿੱਤਾ ਅਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ।।ਪਟਿਆਲਾ ‘ਚ ਅਧਿਆਪਕਾਂ ਨੇ ਵੱਡੇ ਪੱਧਰ ‘ਤੇ ਇਕੱਠੇ ਹੋ ਕੇ ਸੰਘਰਸ਼ ਵਿੱਢਿਆ ਸੀ ਅਤੇ ਮੁੱਖ ਮੰਤਰੀ ਦੀ ਜੱਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕਰ ਰਹੇ ਸਨ। ਅਧਿਆਪਕਾਂ ਦਾ ਦੋਸ਼ ਹੈ ਕਿ ਸਰਕਾਰ ਬਣਨ ਦੇ ਤਕਰੀਬਨ ਦੋ ਸਾਲ ਬੀਤਣ ਦੇ ਬਾਵਜ਼ੂਦ ਅਧਿਆਪਕ ਦੇ ਮਸਲੇ ਹੱਲ ਨਹੀਂ ਕੀਤੇ ਗਏ। (Government)

Patiala, Government, Strike, Teachers

ਇਸ ਦੇ ਨਾਲ ਹੀ ਅਧਿਆਪਕ ਤਨਖ਼ਾਹਾਂ ਦੀਆਂ ਕਟੌਤੀਆਂ, ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਵਿਭਾਗ ਵਿੱਚ ਲਿਆ ਕੇ ਪੂਰੀਆਂ ਤਨਖਾਹਾਂ ‘ਤੇ ਪੱਕੇ ਨਾ ਕਰਨ, ਸੰਘਰਸ਼ੀ ਅਧਿਆਪਕਾਂ ਨੂੰ ਨਿਸ਼ਾਨੇ ‘ਤੇ ਰੱਖਣ, ਮਹਿੰਗਾਈ ਭੱਤੇ ਦੀਆਂ ਬਕਾਇਆ ਪੰਜ ਕਿਸ਼ਤਾਂ ‘ਚੋਂ ਕੇਵਲ ਇੱਕ ਕਿਸ਼ਤ ਦੇ ਕੇ ਮੁਲਾਜ਼ਮਾਂ ਦੇ ਜਖਮਾਂ ‘ਤੇ ਲੂਣ ਛਿੜਕਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨਾ ਜਾਰੀ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਸਨ।

Patiala, Government, Strike, Teachers

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਨੂੰ ਲਗਾਤਾਰ 10 ਵਾਰ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਨਾ ਕਰਨ ਦਾ ਵੀ ਅਧਿਆਪਕਾਂ ਨੂੰ ਰੋਸ ਹੈ।ਪਰ ਅੱਜ ਤਿਓਹਾਰ ਵਾਲੇ ਦਿਨ ਅਧਿਆਪਕਾਂ ਨੂੰ ਕੈਪਟਨ ਸਰਕਾਰ ਦੇ ਹਿੰਸਕ ਰਵੱਈਏ ਦਾ ਸ਼ਿਕਾਰ ਹੋਣਾ ਪਿਆ ਹੈ।

Patiala, Government, Strike, Teachers

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।