ਸਾਡੇ ਨਾਲ ਸ਼ਾਮਲ

Follow us

12.1 C
Chandigarh
Sunday, January 18, 2026
More
    Home Breaking News Patiala News:...

    Patiala News: ਇਹਨਾਂ ਚੀਜ਼ਾਂ ਦੇ ਵੇਚਣ ’ਤੇ ਲੱਗੀ ਪਾਬੰਦੀ, ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ

    Patiala News 
    Patiala News: ਇਹਨਾਂ ਚੀਜ਼ਾਂ ਦੇ ਵੇਚਣ ’ਤੇ ਲੱਗੀ ਪਾਬੰਦੀ, ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ

    ਜ਼ਿਲ੍ਹੇ ’ਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ’ਤੇ ਪਾਬੰਦੀ | Patiala News 

    (ਸੱਚ ਕਹੂੰ ਨਿਊਜ) ਪਟਿਆਲਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। Patiala News

    ਜ਼ਿਲ੍ਹੇ ਵਿੱਚ ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ 

    ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ ’ਤੇ ਹੀ ਦੁਕਾਨਾਂ ’ਤੇ ਉਪਲੱਬਧ ਹਨ। ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ।

    ਇਹ ਵੀ ਪੜ੍ਹੋ: Teej Festival: ਤੀਆਂ ਦਾ ਤਿਉਹਾਰ ਗਿੱਧਾ ਤੇ ਬੋਲੀਆਂ ਪਾ ਕੇ ਮਨਾਇਆ

    ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾਉਣੀ ਜ਼ਰੂਰੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ। Patiala News

    LEAVE A REPLY

    Please enter your comment!
    Please enter your name here