ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, January 20, 2026
More
    Home Breaking News ਆਈ.ਏ.ਐਸ. ਮਨੀਸ਼...

    ਆਈ.ਏ.ਐਸ. ਮਨੀਸ਼ਾ ਰਾਣਾ ਨੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਦਾ ਅਹੁਦਾ ਸੰਭਾਲਿਆ

    Patiala News
    ਪਟਿਆਲਾ: ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਦਾ ਅਹੁਦਾ ਸੰਭਾਲਦੇ ਹੋਏ ਆਈ.ਏ.ਐਸ. ਅਧਿਕਾਰੀ ਮਨੀਸ਼ਾ ਰਾਣਾ।

    ਨਾਗਰਿਕਾਂ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨਾ ਹੋਵੇਗੀ ਮੁੱਖ ਤਰਜ਼ੀਹ : ਮਨੀਸ਼ਾ ਰਾਣਾ / Patiala News

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। 2019 ਬੈਚ ਦੀ ਆਈ.ਏ.ਐਸ. ਅਧਿਕਾਰੀ ਮਨੀਸ਼ਾ ਰਾਣਾ ਨੇ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਦਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਦੇ ਨਾਲ-ਨਾਲ ਇੱਕ ਹੋਰ ਜਿੰਮੇਵਾਰੀ ਸੌਂਪੀ ਹੈ। Patiala News

    ਇੱਥੇ ਅਰਬਨ ਅਸਟੇਟ ਵਿਖੇ ਸਥਿਤ ਪੀ.ਡੀ.ਏ. ਦੇ ਦਫ਼ਤਰ ਵਿਖੇ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਰਾਣਾ ਨੇ ਕਿਹਾ ਕਿ ਪਟਿਆਲਾ ਵਿਕਾਸ ਅਥਾਰਟੀ ਅਧੀਨ ਆਉਂਦੇ ਅਰਬਨ ਅਸਟੇਟ ਤੇ ਹੋਰ ਕਲੋਨੀਆਂ ਦੇ ਵਸਨੀਕਾਂ ਨੂੰ ਪਾਰਦਰਸ਼ੀ ਤੇ ਸਮਾਂ ਬੱਧ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗਾ। ਮਨੀਸ਼ਾ ਰਾਣਾ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਅਰਬਨ ਅਸਟੇਟ ਵਿਖੇ ਬੀਤੇ ਸਾਲ ਆਏ ਹੜ੍ਹਾਂ ਵਰਗੀ ਸਥਿਤੀ ਨਾਲ ਭਵਿੱਖ ਵਿੱਚ ਨਜਿੱਠਣ ਲਈ ਪੀ.ਡੀ.ਏ. ਅਧਿਕਾਰੀਆਂ ਨਾਲ ਬੈਠਕ ਕਰਕੇ ਰੂਪ ਰੇਖਾ ਉਲੀਕੀ ਅਤੇ ਲੋੜੀਂਦੇ ਕੰਮਾਂ ਦੇ ਟੈਂਡਰ ਤੁਰੰਤ ਲਗਾਉਣ ਦੇ ਨਿਰਦੇਸ਼ ਦਿੱਤੇ।

    Patiala News
    ਆਈ.ਏ.ਐਸ. ਮਨੀਸ਼ਾ ਰਾਣਾ ਨੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਦਾ ਅਹੁਦਾ ਸੰਭਾਲਿਆ

    ਇਹ ਵੀ ਪੜ੍ਹੋ: ਐਮਐਸਪੀ ਇਜ਼ਾਫੇ ’ਤੇ ਕਿਸਾਨ ਰਾਜ਼ੀ ਨਹੀਂ, 14 ਫਸਲਾਂ ‘ਤੇ MSP ਵਧਾਉਣ ਦੇ ਫੈਸਲੇ ਨੂੰ ਕੀਤਾ ਰੱਦ

    ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ (Flood) ਕਰਕੇ ਅਰਬਨ ਅਸਟੇਟ ਵਿਖੇ ਹੋਏ ਨੁਕਸਾਨ ਦੇ ਚੱਲਦਿਆਂ ਪੀ.ਡੀ.ਏ. ਆਪਣੇ ਅਧੀਨ ਆਉਂਦੇ ਸਾਰੇ ਕਾਰਜਾਂ ਨੂੰ ਪੂਰੀ ਤਨਦੇਹੀ ਨਾਲ ਸਮੇਂ ਸਿਰ ਨਿਪਟਾ ਲਵੇਗਾ। ਜ਼ਿਕਰਯੋਗ ਹੈ ਕਿ ਮਨੀਸ਼ਾ ਰਾਣਾ ਐਸ.ਡੀ.ਐਮ. ਸਰਦੂਲਗੜ੍ਹ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

    ਅਹਿਮ ਗੱਲਾਂ

    • 2019 ਬੈਚ ਦੀ ਆਈ.ਏ.ਐਸ. ਅਧਿਕਾਰੀ ਮਨੀਸ਼ਾ ਰਾਣਾ ਨੇ ਅਹੁਦਾ ਸੰਭਾਲਦਿਆਂ ਹੀ ਅਰਬਨ ਅਸਟੇਟ ਵਿਖੇ ਬੀਤੇ ਸਾਲ ਆਏ ਹੜ੍ਹਾਂ ਵਰਗੀ ਸਥਿਤੀ ਨਾਲ ਭਵਿੱਖ ਵਿੱਚ ਨਜਿੱਠਣ ਲਈ ਪੀ.ਡੀ.ਏ. ਅਧਿਕਾਰੀਆਂ ਨਾਲ ਬੈਠਕ ਕਰਕੇ ਰੂਪ ਰੇਖਾ ਉਲੀਕੀ।
    • ਲੋੜੀਂਦੇ ਕੰਮਾਂ ਦੇ ਟੈਂਡਰ ਤੁਰੰਤ ਲਗਾਉਣ ਦੇ ਨਿਰਦੇਸ਼ ਦਿੱਤੇ।
    • ਪਟਿਆਲਾ ਵਿਕਾਸ ਅਥਾਰਟੀ ਅਧੀਨ ਆਉਂਦੇ ਅਰਬਨ ਅਸਟੇਟ ਤੇ ਹੋਰ ਕਲੋਨੀਆਂ ਦੇ ਵਸਨੀਕਾਂ ਨੂੰ ਪਾਰਦਰਸ਼ੀ ਤੇ ਸਮਾਂ ਬੱਧ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
    • 2019 ਬੈਚ ਦੀ ਆਈ.ਏ.ਐਸ. ਅਧਿਕਾਰੀ ਮਨੀਸ਼ਾ ਰਾਣਾ ਐਸ.ਡੀ.ਐਮ. ਸਰਦੂਲਗੜ੍ਹ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

    LEAVE A REPLY

    Please enter your comment!
    Please enter your name here