ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News Patiala Crime...

    Patiala Crime News: ਪਟਿਆਲਾ ਪੁਲਿਸ ਵੱਲੋਂ ਗੈਗਸਟਰਾਂ ਦੇ ਨੇੜਲੇ 3 ਸਾਥੀ ਅਸਲੇ ਸਮੇਤ ਕਾਬੂ

    Patiala Crime News
    ਪਟਿਆਲਾ: ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ।

    ਦਿਲਦਾਰ ਖਾਨ ਅਤੇ ਕੁਲਵਿੰਦਰ ਸਿੰਘ ਦੇ ਗੈਗਸਟਰਾਂ ਨਾਲ ਨੇੜਲੇ ਸਬੰਧ-ਡਾ. ਨਾਨਕ ਸਿੰਘ

    Patiala Crime News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਗੈਗਸਟਰਾਂ ਦੇ ਨੇੜਲੇ ਤਿੰਨ ਸਾਥੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਪਿਸਟਲ, 1 ਪਿਸਤੋਲ ਅਤੇ 21 ਰੋਦ ਬਰਾਮਦ ਕੀਤੇ ਗਏ ਹਨ। ਫੜੇ ਗਏ ਇਨ੍ਹਾਂ ਨੌਜਵਾਨਾਂ ਉੱਪਰ ਪੰਜਾਬ ਅਤੇ ਚੰਡੀਗੜ੍ਹ ਵਿਖੇ ਵੱਖ ਵੱਖ ਮਾਮਲੇ ਦਰਜ਼ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁੱਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਪਟਿਆਲਾ ਦੇ ਇੰਚਾਰਜ਼ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਟੀਮ ਵੱਲੋਂ ਦਿਲਦਾਰ ਖਾਨ ਉਰਫ ਦਿੱਲਾ ਬਨੂੰੜ ਪੁੱਤਰ ਸਰੀਫ਼ ਖਾਨ ਨੂੰ ਫੋਕਟ ਪੁਆਇਟ ਪਟਿਾਲਾ ਤੋਂ ਗ੍ਰਿਫਤਾਰ ਕੀਤਾ ਗਿਆ, ਜਿਸ ਕੋਲੋਂ 2 ਪਿਸਟਲ 32 ਬੋਰ ਸਮੇਤ 8 ਰੋਦ ਬਰਾਮਦ ਕੀਤੇ ਗਏ ਹਨ।

    4 ਪਿਸਟਲ 32 ਬੋਰ ਅਤੇ 1 ਪਿਸਤੋਲ 315 ਬੋਰ ਦਾ ਕੱਟਾ, ਕੁਲ 21 ਰੋਦ ਬਰਾਮਦ

    ਇਸਦੇ ਖਿਲਾਫ ਸਾਲ 2020 ਵਿੱਚ ਅਸਲਾ ਐਕਟ ਅਤੇ ਐਨ.ਡੀ.ਪੀ.ਐਸ.ਐਕਟ ਤਹਿਤ ਚੰਡੀਗੜ੍ਹ ਵਿਖੇ ਮੁਕੱਦਮੇ ਦਰਜ ਹਨ ਅਤੇ ਇਨਾ ਦੋਵਾਂ ਮੁਕੱਦਮਿਆਂ ਵਿੱਚ ਇਹ ਸਜਾਯਾਫਤਾ ਹੈ। ਇਸ ਨੇ ਆਪਣੇ ਸਾਥੀਆਂ ਨਾਲ ਰਲਕੇ 16 ਜੁਲਾਈ 2024 ਨੂੰ ਟੋਲ ਪਲਾਜ਼ਾ ਬਨੂੰੜ ’ਤੇ ਠੇਕੇਦਾਰ ਹਰਪ੍ਰੀਤ ਸਿੰਘ ਨੂੰ ਸੱਟਾ ਮਾਰਕੇ ਜਖਮੀ ਕੀਤਾ ਸੀ ਜੋ ਇਸ ਇਰਾਦਾ ਕਤਲ ਕੇਸ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਇਸ ਤੋਂ ਇਲਾਵਾ ਕੁਲਵਿੰਦਰ ਸਿੰਘ ਮੋਫਰ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਮੋਫਰ ਥਾਣਾ ਝੁਨੀਰ ਜਿਲ੍ਹਾ ਮਾਨਸਾ ਨੂੰ ਗ੍ਰਿਫਤਾਰ ਕਰਕੇ ਇਸਦੇ ਕਬਜਾ ਵਿੱਚੋਂ 2 ਪਿਸਟਲ 32 ਬੋਰ ਸਮੇਤ 10 ਰੋਦ ਬਰਾਮਦ ਕੀਤੇ ਗਏ ਹਨ ਅਤੇ ਇਸ ਨੂੰ ਬਾਈਪਾਲ ਪੁੱਲ ਦੇ ਹੇਠਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ।

    ਇਹ ਵੀ ਪੜ੍ਹੋ: Weather Alert: ਇੱਕ ਵਾਰ ਫਿਰ ਠੰਢਾ ਹੋਵੇਗਾ ਮੌਸਮ, ਇਸ ਦਿਨ ਤੱਕ ਤੇਜ਼ ਹਵਾਵਾਂ ਤੇ ਮੀਂਹ ਦਾ ਅਲਰਟ ਜਾਰੀ

    ਮਨਿੰਦਰ ਸਿੰਘ ਉਰਫ ਲੱਡੂ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਬਲਬੇੜਾ ਥਾਣਾ ਸਦਰ ਪਟਿਆਲਾ ਦੇ ਖਿਲਾਫ ਅਸਲਾ ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ ਅਤੇ ਇਸ ਨੂੰ ਅੱਧ ਵਾਲਾ ਪੀਰ ਸਨੌਰ ਰੋਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਕੋਲੋਂ ਇਕ ਦੇਸੀ ਪਿਸਤੋਲ 315 ਬੋਰ ਸਮੇਤ 3 ਰੋਦ ਬ੍ਰਾਮਦ ਹੋਏ ਹਨ। ਐਸ.ਐਸ.ਪੀ. ਨੇ ਦੱਸਿਆ ਕਿ ਦਿਲਦਾਰ ਖਾਨ ਅਤੇ ਕੁਲਵਿੰਦਰ ਸਿੰਘ ਮੋਫਰ ਦੇ ਗੈਗਸਟਰਾਂ ਨਾਲ ਨੇੜਲੇ ਸਬੰਧ ਰਹੇ ਹਨ। ਦਿਲਦਾਰ ਖਾਨ ਜੋ ਕਿ ਇਰਾਦਾ ਕਤਲ ਕੇਸ ਵਿੱਚ ਪਟਿਆਲਾ ਪੁਲਿਸ ਨੂੰ ਲੋੜੀਂਦਾ ਸੀ ਅਤੇ ਮਨਿੰਦਰ ਸਿੰਘ ਉਰਫ ਲੱਡੂ ਉਕਤ ਆਦਿ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ,ਜਿੰਨ੍ਹਾ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾਂ ਕੋਲੋਂ ਬਰਾਮਦ ਹੋਏ ਅਸਲਾ ਐਮੋਨੀਸਨ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਮੌਕੇ ਹੋਰ ਪੁਲਿਸ ਅਧਿਕਾਰੀ ਵੀ ਮੌਜ਼ੂਦ ਸਨ।

    LEAVE A REPLY

    Please enter your comment!
    Please enter your name here