4 ਪਿਸਟਲ ਅਤੇ ਇੱਕ ਰਿਵਾਲਵਰ ਸਮੇਤ 25 ਰੌਦ ਬਰਾਮਦ
- ਜੇਲ੍ਹ ’ਚ ਬੰਦ ਲਾਰੇਂਸ ਬਿਸ਼ਨੋਈ ਗੈਂਗ ਦੇ ਗੈਂਗਸਟਰਾਂ ਨਾਲ ਹੋ ਗਈ ਸੀ ਜਾਣ ਪਛਾਣ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਗੈਂਗਸਟਰਾਂ (Gangsters) ਦੇ ਇਕ ਨੇੜਲੇ ਸਾਥੀ ਨੂੰ 5 ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਵਿੱਚ ਚਾਰ ਪਿਸਟਲ ਅਤੇ ਇੱਕ ਰਿਵਾਲਵਰ 32 ਬੋਰ ਸਮੇਤ 25 ਰੋਂਦ ਸ਼ਾਮਲ ਹਨ। ਪੁਲਿਸ ਅਨੁਸਾਰ ਇਹ ਨੌਜਵਾਨ ਲਾਰੇਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦਾ ਨੇੜਲਾ ਸਾਥੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੀਆਈਏ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਯੂ.ਪੀ ਦੇ ਰਹਿਣ ਵਾਲੇ 19 ਸਾਲਾ ਰਾਹੁਲ ਸਿੰਘ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਜਿਸ ਦੀ ਗ੍ਰਿਫਤਾਰੀ ਦੌਰਾਨ 32 ਬੋਰ ਦੇ 4 ਪਿਸਟਲ ਅਤੇ ਇਕ 32 ਬੋਰ ਰਿਵਾਲਵਰ ਅਤੇ 25 ਰੌਦ ਜਿੰਦਾ 32 ਬੋਰ ਬਰਾਮਦ ਕੀਤੇ ਹੋਏ ਹਨ।
ਰਾਹੁਲ ਸਿੰਘ ਪਹਿਲਾਂ ਵੀ ਰਿਹਾ ਹੈ ਜੇਲ੍ਹ ’ਚ
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਰਾਹੁਲ ਸਿੰਘ ਉਕਤ ਸਾਲ 2021 ਵਿੱਚ ਥਾਣਾ ਜਿਰਕਪੁਰ ਜਿਲ੍ਹਾ ਐਸ.ਏ.ਐਸ.ਨਗਰ ਵਿਖੇ ਐਨ.ਡੀ.ਪੀ.ਐਸ.ਐਕਟ ਦੇ ਕੇਸ ਵਿੱਚ ਗ੍ਰਿਫਤਾਰ ਹੋ ਕੇ ਹੁਸ਼ਿਆਰਪੁਰ ਜੇਲ੍ਹ ਵਿੱਚ ਗਿਆ ਸੀ ਜਿਥੇ ਹੀ ਇਸ ਦਾ ਅਪਰਾਧਿਕ ਵਿਅਕਤੀਆ ਨਾਲ ਮੇਲ ਜੋਲ ਹੋਇਆ। ਇਸੇ ਦੌਰਾਨ ਹੀ ਇਸ ਦੀ ਲਾਰੈਂਸ਼ ਬਿਸ਼ਨੋਈ (Gangsters) ਗੈਗ ਦੇ ਦੀਪਕ ਉਰਫ ਦੀਪੂ ਬਨੂੰੜ ਪੁੱਤਰ ਰਾਕੇਸ ਕੁਮਾਰ ਵਾਸੀ ਮੁਹੱਲਾ ਖਟੀਕਾ ਥਾਣਾ ਬਨੂੰੜ ਜੋ ਕਿ ਕਤਲ ਅਤੇ ਲੁੱਟਾਂ-ਖੋਹਾਂ ਦੇ ਮੁਕੱਦਮਿਆਂ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਨਾਲ ਹੋ ਗਈ ਸੀ ਅਤੇ ਇਸ ਤੋਂ ਬਿਨਾ ਕੁਰਕਸ਼ੇਤਰ ਜੇਲ੍ਹ ਵਿੱਚ ਕਤਲ ਅਤੇ ਸੰਗੀਨ ਜੁਰਮਾ ਵਿੱਚ ਬੰਦ ਨਵੀਨ ਉਰਫ ਕਾਲਾ ਪੇਗਾ ਪੁੱਤਰ ਰਾਮ ਚੰਦਰ ਵਾਸੀ ਹਾਉਸਿੰਗ ਬੋਰਡ ਕਾਲੋਨੀ ਜੀਂਦ ਜਿਲ੍ਹਾ ਜੀਂਦ (ਹਰਿਆਣਾ) ਆਦਿ ਨਾਲ ਹੋ ਗਈ ਸੀ।
ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ
ਰਾਹੁਲ ਸਿੰਘ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਬਦਾਓੂ ਅਤੇ ਜੀਰਕਪੁਰ ਰਹਿਣ ਲੱਗ ਪਿਆ ਸੀ। ਇਸੇ ਦੌਰਾਨ ਹੀ ਰਾਹੁਲ ਸਿੰਘ ਨੇ ਕੁਝ ਅਸਲੇ ਮੰਗਵਾਏ ਸਨ ਜਿਸ ਦੀ ਗੁਪਤ ਸੂਚਨਾ ਸੀ.ਆਈ.ਏ.ਪਟਿਆਲਾ ਕੋਲ ਸੀ, ਜਿਸ ਦੇ ਅਧਾਰ ’ਤੇ ਹੀ ਇਕ ਸਪੈਸ਼ਲ ਅਪਰੇਸ਼ਨ ਚਲਾ ਕੇ ਇਸ ਨੂੰ ਗਿ੍ਰਫਤਾਰ ਕਰਕੇ ਇਹ ਹਥਿਆਰ ਬਰਾਮਦ ਕੀਤੇ ਗਏ ਹਨ ਅਤੇ ਜੇਲ੍ਹ ਵਿੱਚ ਬੈਠੇ ਉਕਤ ਅਪਰਾਧੀਆਂ ਨੂੰ ਵੀ ਪ੍ਰੋਡੈਕਸਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਐਸ.ਐਸ.ਪੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਰਾਹੁਲ ਸਿੰਘ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਸ ਦੌਰਾਨ ਉਸ ਕੋਲੋਂ ਬਰਾਮਦ ਹਥਿਆਰਾਂ ਬਾਰੇ ਡੂੰਘੀ ਪੜਤਾਲ ਕੀਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਪੁਲਿਸ ਅਧਿਕਾਰੀ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ