ਪਟਿਆਲਾ ਪੁਲਿਸ ਵੱਲੋਂ ਸਾਢੇ ਚਾਰ ਕਿੱਲੋ ਅਫ਼ੀਮ ਸਮੇਤ ਇੱਕ ਗਿ੍ਰਫ਼ਤਾਰ

Arrested Sachkahoon

ਪਟਿਆਲਾ ਪੁਲਿਸ ਵੱਲੋਂ ਸਾਢੇ ਚਾਰ ਕਿੱਲੋ ਅਫ਼ੀਮ ਸਮੇਤ ਇੱਕ ਗਿ੍ਰਫ਼ਤਾਰ

(ਸੱਚ ਕਹੂੰ ਨਿਊਜ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਸਮਗਲਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਅਰਵਿੰਦ ਕੁਮਾਰ ਉਰਫ਼ ਅਰਵਿੰਦ ਪੁੱਤਰ ਸੁਖਲਾਲ ਵਾਸੀ ਪਿੰਡ ਗੁਲਚੰਪਾ ਥਾਣਾ ਤਿਲਹਰ ਜ਼ਿਲ੍ਹਾ ਸਾਹਜਹਾਨਪੁਰ ਯੂ.ਪੀ. ਨੂੰ ਗਿ੍ਰਫ਼ਤਾਰ ਕਰਕੇ ਉਸ ਪਾਸੋਂ ਸਾਢੇ ਚਾਰ ਕਿੱਲੋ (4 ਕਿੱਲੋ 500 ਗ੍ਰਾਮ) ਅਫ਼ੀਮ ਦੀ ਬਰਾਮਦਗੀ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਏਐੱਸਆਈ ਜਸਪਾਲ ਸਿੰਘ ਅਤੇ ਏਐੱਸਆਈ ਸੁਨੀਲ ਕੁਮਾਰ ਸਮੇਤ ਸੀਆਈਏ ਸਟਾਫ਼ ਪਟਿਆਲਾ ਦੀ ਪੁਲਿਸ ਪਾਰਟੀ ਦੇ ਪਿੰਡ ਮੰਡੀ ਬੱਸ ਅੱਡਾ (ਏਰੀਆ ਥਾਣਾ ਸਨੌਰ) ਵਿਖੇ ਮੌਜ਼ੂਦ ਸੀ ਤਾਂ ਇਨ੍ਹਾਂ ਨੂੰ ਇੱਕ ਵਿਅਕਤੀ ਪਲਾਸਟਿਕ ਦੇ ਝੋਲੇ ਸਮੇਤ ਮਿਲਿਆ।

ਜਿਸ ਨੂੰ ਕਿ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜ਼ਾਬਤੇ ਅਨੁਸਾਰ ਤਲਾਸ਼ੀ ਕਰਨ ਪਰ ਇਸ ਪਾਸੋਂ ਸਾਢੇ 4 ਕਿੱਲੋ ਅਫ਼ੀਮ ਬਰਾਮਦ ਹੋਈ ਜਿਸ ਨੂੰ ਕਿ ਕਬਜ਼ਾ ਵਿੱਚ ਲੈ ਕੇ ਪੁਲਿਸ ਨੇ ਮੁਕੱਦਮਾ ਥਾਣਾ ਸਨੌਰ ਜ਼ਿਲ੍ਹਾ ਪਟਿਆਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਅਤੇ ਅਰਵਿੰਦ ਕੁਮਾਰ ਉਰਫ਼ ਅਰਵਿੰਦ ਪੁੱਤਰ ਸੁਖਲਾਲ ਵਾਸੀ ਪਿੰਡ ਗੁਲਚੰਪਾ ਥਾਣਾ ਤਿਲਹਰ ਜ਼ਿਲ੍ਹਾ ਸਾਹਜਹਾਨਪੁਰ ਯੂਪੀ ਨੂੰ ਜ਼ਾਬਤੇ ਅਨੁਸਾਰ ਕੀਤਾ ਗਿਆ। ਜੋ ਚਾਰ ਜਮਾਤਾਂ ਪਾਸ ਹੈ ਅਤੇ ਪਹਿਲਾਂ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਹੁਣ ਪੈਸੇ ਦੇ ਲਾਲਚ ਵਿੱਚ ਆ ਕੇ ਯੂਪੀ ਤੋਂ ਅਫ਼ੀਮ ਸਪਲਾਈ ਕਰਨ ਲੱਗ ਪਿਆ ਸੀ ਜੋ ਪਟਿਆਲਾ ਪੁਲਿਸ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੰਟਰਸਟੇਟ ਨਾਕਾਬੰਦੀਆਂ ਉੱਪਰ ਚੌਕਸੀ ਵਧਾ ਦਿੱਤੀ ਗਈ ਹੈ ਤਾਂ ਕਿ ਅਜਿਹੀ ਗਤੀਵਿਧੀਆਂ ਨੂੰ ਠੱਲ੍ਹ ਪਾਈ ਜਾ ਸਕੇ ਉਨ੍ਹਾਂ ਦਸਿਆ ਕਿ ਉਕਤ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਇਹ ਅਫ਼ੀਮ ਦੇ ਕਾਰੋਬਾਰ ਵਿੱਚ ਹੋਰ ਕੌਣ ਕੌਣ ਸ਼ਾਮਲ ਹੈ, ਬਾਰੇ ਵੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ