ਪਟਿਆਲਾ ਪੁਲਿਸ ਵੱਲੋਂ ਇੱਕ ਵਿਅਕਤੀ ਅਫੀਮ ਸਮੇਤ ਗ੍ਰਿਫਤਾਰ 

Opium
ਪਟਿਆਲਾ ਪੁਲਿਸ ਵੱਲੋਂ ਇੱਕ ਵਿਅਕਤੀ ਅਫੀਮ ਸਮੇਤ ਗ੍ਰਿਫਤਾਰ 

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਦੋ ਕਿਲੋ 600 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਨ ਸ਼ਰਮਾ ਨੇ ਦੱਸਿਆ ਕਿ ਇੰਸਪੈਕਟਰ ਕਿਰਪਾਲ ਸਿੰਘ ਐਸ.ਐਚ.ਓ ਥਾਣਾ ਸਦਰ ਰਾਜਪੁਰਾ ਵੱਲੋਂ ਨਸ਼ਾ ਰੋਕੂ ਸਬੰਧੀ ਕੀਤੇ ਜਾ ਰਹੇ ਉਪਰਾਲਿਆ ਏ.ਐਸ. ਆਈ ਪਰਮਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੇਨ ਸੜਕ ਸਾਹਮਣੇ ਜਸ਼ਨ ਹੋਟਲ ਬਾਹੱਦ ਪਿੰਡ ਉੱਪਲਹੇੜੀ ਨਾਕਾਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ : ਪ੍ਰਤਾਪ ਸਿੰਘ ਬਾਜਵਾ ਦੇ ਮਹਿੰਗੇ ਬਿੱਲ ਨੂੰ ਲੱਗੀ ਨਿਯਮਾਂ ਦੀ ‘ਨਜ਼ਰ’

ਦੌਰਾਨੇ ਨਾਕਾਬੰਦੀ ਰਾਜਪੁਰਾ ਸਾਇਡ ਵੱਲੋਂ ਆਉਂਦੀ ਇੱਕ ਬੱਸ ਨਾਕਾਬੰਦੀ ’ਤੇ ਬੈਰੀਗੇਟ ਦੇ ਪਿੱਛੇ ਹੋਲੀ ਹੋਈ ਜਿਸ ਵਿੱਚੋਂ ਵਿਨੇਸ਼ੀਲ ਜੋਸ਼ੀ ਪੁੱਤਰ ਸੁਦਰਸ਼ਨ ਜੋਸ਼ੀ ਵਾਸੀ ਫਰੈਂਡਜ ਕਲੌਨੀ ਜਲੰਧਰ ਥਾਣਾ ਡਵੀਜਨ ਨੰਬਰ 1 ਜਲੰਧਰ ਜ਼ਿਲ੍ਹਾ ਜਲੰਧਰ ਉਤਰਕੇ ਸਰਵਿਸ ਰੋਡ ਰਾਹੀਂ ਪਿੱਛੇ ਨੂੰ ਟਲਣ ਲੱਗਾ ਜਿਸ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 600 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਦੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਬਾਰੇ ਪਤਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here