ਸਾਡੇ ਨਾਲ ਸ਼ਾਮਲ

Follow us

10.1 C
Chandigarh
Friday, January 23, 2026
More
    Home ਇੱਕ ਨਜ਼ਰ ਪਟਿਆਲਾ ਪੁਲਿਸ ...

    ਪਟਿਆਲਾ ਪੁਲਿਸ ਨੇ ਲੜਕੀ ਨਾਲ ਛੇੜਛਾੜ ਕਰਨ ਵਾਲਾ 24 ਘੰਟੇ ‘ਚ ਕੀਤਾ ਗ੍ਰਿਫ਼ਤਾਰ

    ਪਟਿਆਲਾ ਪੁਲਿਸ ਨੇ ਲੜਕੀ ਨਾਲ ਛੇੜਛਾੜ ਕਰਨ ਵਾਲਾ 24 ਘੰਟੇ ‘ਚ ਕੀਤਾ ਗ੍ਰਿਫ਼ਤਾਰ

    ਪਟਿਆਲਾ, (ਸੱਚ ਕਹੂੰ ਨਿਊਜ)। ਪਟਿਆਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਇੱਕ ਲੜਕੀ ਨਾਲ ਕੀਤੀ ਜ਼ਬਰਦਸਤੀ ਕਰਨ ਵਾਲੇ ਲੜਕੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਟਿਆਲਾ ਪੁਲਿਸ ਨੇ ਬੜੀ ਮੁਸਤੈਦੀ ਨਾਲ ਕੰਮ ਕਰਦਿਆ ਹੋਇਆ ਮੁਕੱਦਮਾ ਥਾਣਾ ਸਦਰ ਪਟਿਆਲਾ ਦੇ ਮੁਲਜ਼ਮ ਸੁਖਦੇਵ ਸਿੰਘ ਉਰਫ਼ ਸੋਨੂੰ ਪੁੱਤਰ ਦਲੀਪ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ, ਪਿੰਡ ਅਲੀਪੁਰ ਅਰਾਈਆ ਜ਼ਿਲ੍ਹਾ ਪਟਿਆਲਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਸਿਟੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸਿੰਘ ਉਰਫ਼ ਸੋਨੂੰ ਦੀ ਗ੍ਰਿਫ਼ਤਾਰੀ ਲਈ ਉਪ ਕਪਤਾਨ ਪੁਲਿਸ ਦਿਹਾਤੀ ਪਟਿਆਲਾ ਅਜੇਪਾਲ ਸਿੰਘ ਦੀ ਨਿਗਰਾਨੀ ‘ਚ ਮੁੱਖ ਅਫ਼ਸਰ ਥਾਣਾ ਸਦਰ ਪਟਿਆਲਾ ਪ੍ਰਦੀਪ ਸਿੰਘ ਬਾਜਵਾ ਅਤੇ ਚੌਕੀ ਇੰਚਾਰਜ ਬਹਾਦਰਗੜ ਮਨਜੀਤ ਸਿੰਘ ਦੀਆ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਜਿਨ੍ਹਾਂ ਵੱਲੋਂ ਬੜੀ ਮੁਸਤੈਦੀ ਨਾਲ ਕੰਮ ਕਰਦੇ ਹੋਏ ਸੁਖਦੇਵ ਸਿੰਘ ਉਰਫ਼ ਸੋਨੂੰ ਨੂੰ 24 ਘੰਟਿਆਂ ਦੇ ਅੰਦਰ ਅੰਦਰ ਗ੍ਰਿਫ਼ਤਾਰ ਕੀਤਾ ਗਿਆ।

    Two terrorists arrested with weapons and ammunition

    ਉਨ੍ਹਾਂ ਦੋਸ਼ੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ‘ਤੇ ਪਹਿਲਾਂ ਵੀ ਥਾਣਾ ਤ੍ਰਿਪੜੀ ਪਟਿਆਲਾ ਵਿਖੇ ਦੋ ਮੁਕੱਦਮੇ ਦਰਜ ਹਨ। ਇਸ ਤੋਂ ਇਲਾਵਾ ਪਟਿਆਲਾ ਪੁਲਿਸ ਵੱਲੋਂ ਵਾਰਦਾਤ ਵਿੱਚ ਵਰਤਿਆ ਗਿਆ ਆਟੋ ਰਿਕਸ਼ਾ ਅਤੇ ਪੇਚਕਸ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਜਰਾਇਮ ਪੇਸ਼ਾ ਵਿਅਕਤੀ ਨੂੰ ਪਟਿਆਲਾ ਪੁਲਿਸ ਵੱਲੋਂ ਬਖਸ਼ਿਆ ਨਹੀ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.