ਸਾਡੇ ਨਾਲ ਸ਼ਾਮਲ

Follow us

7.2 C
Chandigarh
Saturday, January 24, 2026
More
    Home ਸੂਬੇ ਪੰਜਾਬ ਪਟਿਆਲਾ ਪੁਲਿਸ ...

    ਪਟਿਆਲਾ ਪੁਲਿਸ ਵੱਲੋ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ

    Robbery Gang Sachkahoon

    ਪਟਿਆਲਾ ਪੁਲਿਸ ਵੱਲੋ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ

    ਵੱਖ-ਵੱਖ ਥਾਵਾਂ ਤੋਂ ਖੋਹ ਕੀਤੇ ਮੋਬਾਇਲ ਫੋਨ ਅਤੇ ਸਨੈਚਿੰਗ ਕਰਨ ਲਈ ਵਰਤਿਆ ਜਾਂਦਾ ਮੋਟਰਸਾਇਕਲ ਵੀ ਬਰਾਮਦ

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਪਟਿਆਲਾ ਦੇ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਦੱਸਿਆ ਹੈ ਕਿ ਸਮਾਜ ਵਿਰੋਧੀ ਤੇ ਮਾੜੇ ਅਨਸਰਾਂ ਵਿਰੁੱਧ ਪਟਿਆਲਾ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਨੂੰ ਇਹ ਕਾਮਯਾਬੀ ਉਸ ਸਮੇਂ ਮਿਲੀ ਜਦੋਂ ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ, ਆਈ.ਪੀ.ਐੱਸ, ਕਪਤਾਨ ਪੁਲਿਸ, ਡੀ.ਐਸ.ਪੀ. ਜਾਂਚ ਅਜੈਪਾਲ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਪਟਿਆਲਾ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ’ਚ ਪਟਿਆਲਾ ਸ਼ਹਿਰ ਵਿੱਚ ਸੜਕਾਂ ਅਤੇ ਬਜਾਰਾਂ ’ਚ ਪੈਦਲ ਜਾਂ ਸਕੂਟੀ, ਮੋਟਰਸਾਇਕਲ ’ਤੇ ਸਵਾਰ ਹੋਕੇ ਜਾਂਦੀਆਂ ਔਂਰਤਾਂ ਅਤੇ ਮਰਦਾਂ ਤੋਂ ਮੋਬਾਇਲ ਅਤੇ ਪਰਸ ਆਦਿ ਦੀ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ ਕੀਤੇ ਗਏ।

    ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਤੋਂ ਵੱਖ-ਵੱਖ ਥਾਵਾਂ ਤੋਂ ਖੋਹ ਕੀਤੇ ਮੋਬਾਇਲ ਫੋਨ ਬਰਾਮਦ ਹੋਏ ਹਨ ਅਤੇ ਸਨੈਚਿੰਗ ਕਰਨ ਲਈ ਵਰਤਿਆ ਜਾਂਦਾ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਸੀ.ਆਈ.ਏ ਪਟਿਆਲਾ ਦੀ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ 21 ਸਾਲਾ ਮਨੋਜ ਕੁਮਾਰ ਉਰਫ ਮੌਂਟੀ ਪੁੱਤਰ ਮਦਨ ਲਾਲ ਵਾਸੀ ਗੋਪਾਲ ਕਲੋਨੀ ਵੱਡੀ ਸਬਜੀ ਮੰਡੀ ਸਨੌਰ ਰੋਡ ਦੀ ਬੈਕ ਸਾਈਡ, 23 ਸਾਲਾ ਰਮਨਦੀਪ ਸਿੰਘ ਉਰਫ ਕਾਲੂ ਪੁੱਤਰ ਬਲਦੇਵ ਸਿੰਘ ਵਾਸੀ ਨੇੜੇ ਸੈਲਰ ਪਿੰਡ ਬੋਲੜ ਥਾਣਾ ਸਨੌਰ, 24 ਸਾਲਾ ਮੁਹੰਮਦ ਇਸਲਾਮ ਉਰਫ ਖੋਪਾ ਪੁੱਤਰ ਮੁਹੰਮਦ ਅਸਗਰ ਵਾਸੀ ਸਫ਼ਾਬਾਦੀ ਗੇਟ ਨੇ ਗਿਰੋਹ ਬਣਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਹ ਗਿਰੋਹ ਸੜਕਾਂ ਤੇ ਬਜਾਰਾਂ ਵਿੱਚ ਆਉਣ ਜਾਣ ਵਾਲੇ ਰਾਹੀਆਂ ਤੋਂ ਪਰਸ ਅਤੇ ਮੋਬਾਇਲ ਵਗੈਰਾ ਦੀ ਖੋਹ ਕਰਦੇ ਹਨ।

    ਇਸ ਸੂਚਨਾ ਦੇ ਅਧਾਰ ’ਤੇ 5 ਦਸੰਬਰ ਨੂੰ ਪੁਲਿਸ ਪਾਰਟੀ ਵੱਲੋਂ ਟੀ-ਪੁਆਇੰਟ ਸਮਸ਼ਾਨਘਾਟ ਰੋਡ ਤਿ੍ਰਪੜੀ ਤੋਂ ਉਕਤਾਨ ਨੂੰ ਮੁੱਕਦਮਾ ਥਾਣਾ ਤਿ੍ਰਪੜੀ ਪਟਿਆਲਾ ਤਹਿਤ ਗਿ੍ਰਫ਼ਤਾਰ ਕੀਤਾ ਗਿਆ। ਇਨ੍ਹਾਂ ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ 12 ਦੇ ਕਰੀਬ ਪਰਸ ਅਤੇ ਮੋਬਾਇਲ ਸਨੈਚਿੰਗ ਦੀਆਂ ਵਾਰਦਾਤਾਂ ਕੀਤੀਆਂ ਹਨ । ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਵਾਰਦਾਤਾਂ ਸਬੰਧੀ ਵੱਖ-ਵੱਖ ਮੁੱਕਦਮੇ ਪਟਿਆਲਾ ਦੇ ਅਲੱਗ ਅਲੱਗ ਥਾਣਿਆਂ ’ਚ ਦਰਜ ਹਨ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਤੇ ਦੀ ਡੂੰਘਾਈ ਨਾਲ ਪੁੱਛ ਗਿੱਛ ਜਾਰੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here