Patiala Police: ਸਪੈਸ਼ਲ ਡੀਜੀਪੀ ਇਸ਼ਵਰ ਸਿੰਘ ਦੀ ਅਗਵਾਈ ਹੇਠ ਚਲਾਇਆ ਪੂਰੀ ਰਾਤ ਦਾ ਗਸ਼ਤ ਓਪਰੇਸ਼ਨ
Patiala Police: ਪਟਿਆਲਾ (ਖੁਸ਼ਵੀਰ ਸਿੰਘ ਤੂਰ) ਪਟਿਆਲਾ ਪੁਲਿਸ ਨੇ 11-12 ਅਪ੍ਰੈਲ ਦੀ ਪੂਰੀ ਰਾਤ (ਰਾਤ 10 ਵਜੇ ਤੋਂ ਸਵੇਰੇ ਦੇ 4 ਵਜੇ ਤੱਕ) ਸਮੇਂ ਦੀ ਗਸ਼ਤ ਤੇ ਛਾਪੇਮਾਰੀ ਦਾ ਉਪਰੇਸ਼ਨ ਨਾਈਟ ਡੋਮੀਨੇਸ਼ਨ ਉਪਰੇਸ਼ਨ ਚਲਾਇਆ। ਪਟਿਆਲਾ ਜ਼ਿਲੇ ਦੀ ਨਿਗਰਾਨੀ ਲਈ ਤਾਇਨਾਤ ਸੀਨੀਅਰ ਆਈਪੀਐਸ ਅਧਿਕਾਰੀ ਸਪੈਸ਼ਲ ਡੀਜੀਪੀ ਇਸ਼ਵਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਨੇ ਐਸ.ਐਸ.ਪੀ ਡਾ ਨਾਨਕ ਸਿੰਘ ਦੀ ਦੇਖ-ਰੇਖ ਹੇਠ ਅਪਰਾਧੀਆਂ ਦੀ ਪੈੜ ਨੱਪੀ।
Read Also : Government of Punjab: ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦਾ ਇੱਕ ਹੋਰ ਕਦਮ, ਇਹ ਮੁਸ਼ਕਿਲ ਵੀ ਹੋਈ ਹੱਲ
ਇਸ਼ਵਰ ਸਿੰਘ ਨੇ ਦੱਸਿਆ ਕਿ ਕਾਨੂੰਨ–ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਉਪਰੇਸ਼ਨ ਚਲਾਇਆ ਗਿਆ ਹੈ। ਸਪੈਸ਼ਲ ਡੀਜੀਪੀ ਨੇ ਅੱਜ ਦੇਰ ਰਾਤ ‘ਨਾਈਟ ਡੌਮੀਨੇਸ਼ਨ’ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਦੌਰਾ ਕਰਦਿਆਂ, ਵੱਖ-ਵੱਖ ਨਾਕਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ। Patiala Police
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਾਈਟ ਡੌਮੀਨੇਸ਼ਨ ੳਪ੍ਰੇਸ਼ਨ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਸ਼ੇਸ਼ ਪੁਲਿਸ ਦੇ ਕੰਮਕਾਜ ਦੀ ਸਮੀਖਿਆ ਤੇ ਕੰਮ ਦੀ ਨਿਗਰਾਨੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਅਤੇ ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਮੌਕੇ ‘ਤੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਪੁਲਿਸ ਦੀ ਵਧੀ ਹੋਈ ਮੌਜੂਦਗੀ ਨਾਲ ਆਮ ਲੋਕ ਸੁਰੱਖਿਅਤ ਮਹਿਸੂਸ ਕਰਦੇ ਹਨ। ਇਸ਼ਵਰ ਸਿੰਘ ਨੇ ਕਿਹਾ ਕਿ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਦਾ ਸਫ਼ਾਇਆ ਕਰਨਾ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ।