ਪਟਿਆਲਾ ‘ਚ ਟੈੱਟ ਪਾਸ ਬੇਰੁਜ਼ਗਾਰਾਂ ‘ਤੇ ਹੋਏ ਲਾਠੀਚਾਰਜ ਦੀ ਚੁਫੇਰਿਓਂ ਨਿਖੇਧੀ

ਪਟਿਆਲਾ ‘ਚ ਟੈੱਟ ਪਾਸ ਬੇਰੁਜ਼ਗਾਰਾਂ ‘ਤੇ ਹੋਏ ਲਾਠੀਚਾਰਜ ਦੀ ਚੁਫੇਰਿਓਂ ਨਿਖੇਧੀ

ਬਠਿੰਡਾ/ਮਾਨਸਾ, (ਸੁਖਜੀਤ ਮਾਨ) ਸਰਕਾਰ ਦੇ ਅਧਿਆਪਕਾਂ (Unemployed Teachers) ਪ੍ਰਤੀ ਰਵੱਈਏ ਦੀ ਚਹੁੰ ਪਾਸਿਓਂ ਸਖਤ ਨਿਖੇਧੀ ਕੀਤੀ ਜਾ ਰਹੀ ਹੈ ਵਿਧਾਨ ਸਭਾ ਹਲਕਾ ਬਠਿੰਡਾ ਤੋਂ ਆਪ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਸਰਕਾਰ ਦੇ ਇਸ ਰਵੱਈਏ ਨੂੰ ਤਾਨਾਸ਼ਾਹ ਕਰਾਰ ਦਿੱਤਾ ਹੈ ਉਹਨਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਟੈਟ ਪਾਸ ਨੌਜਵਾਨ ਲੰਬੇ ਸਮੇਂ ਤੋਂ ਸਰਕਾਰ ਤੋਂ ਰੁਜ਼ਗਾਰ ਦੇਣ ਦੀ ਮੰਗ ਕਰ ਰਹੇ ਹਨ ਅੱਜ ਜਦੋਂ ਪਟਿਆਲਾ ਵਿੱਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਰੋਸ਼ ਪ੍ਰਦਰਸ਼ਨ ਕਰ ਰਹੇ ਸੀ ਤਾਂ ਉਨ੍ਹਾਂ ‘ਤੇ ਲਾਠੀਚਾਰਜ਼ ਕਰ ਦਿੱਤਾ ਜਿਸ ਨਾਲ ਕਈ ਨੌਜਵਾਨ ਜ਼ਖਮੀ ਹੋ ਗਏ

ਵਿਧਾਇਕਾ ਰੂਬੀ ਨੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਯੂਨੀਅਨ ਨਾਲ ਗੱਲਬਾਤ ਕਰਦਿਆਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਹਰ ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਧੋਖਾ ਕੀਤਾ ਹੈ ਤੇ ਅੱਜ ਸੱਤਾ ਤੇ ਕਾਬਜ਼ ਸਰਕਾਰ ਤਾਨਾਸ਼ਾਹ ਹੋ ਚੁੱਕੀ ਹੈ ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਦੀ ਗੱਲ ਸੁਣਨ ਦੀ ਬਾਜਾਏ ਉਹਨਾਂ ਉੱਪਰ ਲਾਠੀਚਾਜ਼ ਕਰਕੇ ਆਵਾਜ਼ ਨੂੰ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ ਕੀਤੀ ਹੈ ਜੋ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਵਿਧਾਇਕਾ ਰੂਬੀ ਨੇ ਆਖਿਆ ਕਿ ਉਸਨੇ ਬਜਟ ਸ਼ੈਸ਼ਨ ਦੌਰਾਨ ਨੈਸ਼ਨਲ ਕਰਾਈਮ ਰਿਕਾਰਡ ਬਿਊਰੋ ਦੀ ਰਿਪੋਰਟ ਮੁਤਾਬਿਕ ਸਾਲ 2018-19 ਦੌਰਾਨ ਪੰਜਾਬ ਵਿੱਚ 202 ਕਿਸਾਨਾਂ ਅਤੇ 207 ਬੇਰੁਜ਼ਗਾਰਾਂ ਦੀ ਖੁਦਕੁਸ਼ੀ ਬਾਰੇ ਮੁੱਦਾ ਚੁਕਿਆ ਸੀ

ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਸਰਕਾਰ ਇਸ ਗੰਭੀਰ ਮੁੱਦੇ ਉੱਪਰ ਵਿਚਾਰ ਕਰਨ ਦੀ  ਥਾਂ ਆਪਣੀ ਤਾਕਤ ਨਾਲ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਜਿਸਦੇ ਸਿੱਟੇ ਵਜੋਂ ਸੂਬਾ ਸਰਕਾਰ ਤੋਂ ਦੁੱਖੀ ਲੋਕ ਜਥੇਬੰਦੀਆਂ ਦੇ ਰੂਪ ਵਿੱਚ ਲਾਮਬੰਦ ਹੋ ਰਹੇ ਹਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਸੂਬਾ ਕਮੇਟੀ ਮੈਂਬਰ ਚਰਨਜੀਤ ਕੌਰ ਮਾਨਸਾ ਨੇ ਵੀ ਬੇਰੁਜ਼ਗਾਰਾਂ ‘ਤੇ ਕੀਤੇ ਗਏ ਲਾਠੀਚਾਰਜ਼ ਦੀ ਸਖਤ ਨਿਖੇਧੀ ਕੀਤੀ ਹੈ ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਬਠਿੰਡਾ, ਮਾਨਸਾ ਅਤੇ ਹੋਰਨਾਂ ਕਈ ਥਾਵਾਂ ‘ਤੇ ਆਂਗਣਵਾੜੀ ਵਰਕਰਾਂ ਨਾਲ ਪੁਲਿਸ ਵੱਲੋਂ ਖਿੱਚਧੂਹ ਕੀਤੀ ਗਈ ਸੀ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੇ ਵਾਅਦਿਆਂ ਮੁਤਾਬਿਕ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਤੇ ਇਹ ਭੁੱਲ ਜਾਵੇ ਕਿ ਹੱਕ ਮੰਗਦੇ ਲੋਕਾਂ ਨੂੰ ਉਹ ਡਾਂਗ ਦੇ ਜ਼ੋਰ ‘ਤੇ ਦਬਾ ਲਵੇਗੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।