ਪਟਿਆਲਾ ਹਿੰਸਾ ਦਾ ਮਾਸਟਰਮਾਈਂਡ ਬਰਜਿੰਦਰ ਸਿੰਘ ਪਰਵਾਨਾ ਗ੍ਰਿਫਤਾਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪਟਿਆਲਾ ਹਿੰਸਾ ਮਾਮਲੇ ਵਿੱਚ ਅੱਜ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁੱਖ ਸਾਜ਼ਿਸ਼ਕਰਤਾ ਅਤੇ ਮਾਸਟਰ ਮਾਈਂਡ ਬਰਜਿੰਦਰ ਸਿੰਘ ਪਰਵਾਨਾ ਨੂੰ ਐਤਵਾਰ ਸਵੇਰੇ ਮੋਹਾਲੀ ਤੋਂ ਗ੍ਰਿਫਤਾਰ ਕਰ ਲਿਆ ਹੈ। ਬਰਜਿੰਦਰ ਸਿੰਘ ਪਰਵਾਨਾ ਵਿਸਤਾਰਾ ਦੀ ਫਲਾਈਟ ਰਾਹੀਂ ਸਵੇਰੇ 7:20 ਵਜੇ ਮੁੰਬਈ ਤੋਂ ਮੁਹਾਲੀ ਪਹੁੰਚਿਆਂ ਸੀ । ਇੰਸਪੈਕਟਰ ਸ਼ਰਮਿੰਦਰ ਸਿੰਘ ਦੀ ਅਗਵਾਈ ਹੇਠ ਸੈਂਟਰਲ ਇੰਟੈਲੀਜੈਂਸ ਏਜੰਸੀ ਦੀ ਪਟਿਆਲਾ ਟੀਮ ਨੇ ਉਸ ਨੂੰ ਹਵਾਈ ਅੱਡੇ ‘ਤੇ ਹੀ ਕਾਬੂ ਕਰ ਲਿਆ। ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਹੁਣ ਤੱਕ 6 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। ਇਨ੍ਹਾਂ ‘ਚੋਂ 25 ਲੋਕਾਂ ਦੇ ਨਾਂ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਹਰੀਸ਼ ਸਿੰਗਲਾ, ਕੁਲਦੀਪ ਸਿੰਘ ਅਤੇ ਦਲਜੀਤ ਸਿੰਘ ਪਹਿਲਾਂ ਹੀ ਗ੍ਰਿਫ਼ਤਾਰ ਹੋ ਚੁੱਕੇ ਹਨ।
ਗੱਲ ਕੀ ਹੈ
29 ਅਪ੍ਰੈਲ ਨੂੰ ਸਥਾਨਕ ਸ਼ਿਵ ਸੈਨਾ ਆਗੂਆਂ ਵੱਲੋਂ ਕੱਢੀ ਗਈ ਖਾਲਿਸਤਾਨ ਵਿਰੋਧੀ ਰੈਲੀ ਦੌਰਾਨ ਦੋ ਧੜਿਆਂ ਵਿੱਚ ਝੜਪ ਹੋ ਗਈ ਸੀ। ਪਟਿਆਲਾ ਦੇ ਕਾਲੀ ਮਾਤਾ ਮੰਦਿਰ ਨੇੜੇ ਝੜਪਾਂ ਦੌਰਾਨ ਪੱਥਰਬਾਜ਼ੀ ਅਤੇ ਤਲਵਾਰਾਂ ਨਾਲ ਹਮਲਾ ਕੀਤਾ ਗਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਸ਼ਿਵ ਸੈਨਾ (ਬਾਲ ਠਾਕਰੇ) ਪਟਿਆਲਾ ਦੇ ਕਾਲੀ ਮਾਤਾ ਮੰਦਿਰ ਨੇੜੇ ਖਾਲਿਸਤਾਨੀ ਸਮੂਹਾਂ ਵਿਰੁੱਧ ਮਾਰਚ ਕਰ ਰਹੀ ਸੀ। ਰੈਲੀ ਦੀ ਅਗਵਾਈ ਪੰਜਾਬ ਸ਼ਿਵ ਸੈਨਾ (ਬਾਲ ਠਾਕਰੇ) ਦੇ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਨੇ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ