ਫਰੀਦਕੋਟ ਦਾ ਇੱਕ ਹੋਰ ਮਰੀਜ ਕੋਰੋਨਾ ਪਾਜਿਟਿਵ ਆਇਆ

Corona India

ਮਰੀਜ ਦਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਚੱਲ ਰਿਹੈ ਇਲਾਜ

ਫਰੀਦਕੋਟ (ਸੱਚ ਕਹੂੰ ਨਿਊਜ਼) ਸਿਵਲ ਸਰਜਨ ਫਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਇੱਕ ਹੋਰ ਮਰੀਜ ਦੀ ਰਿਪੋਰਟ ਕੋਰੋਨਾ ਪਾਜਿਟਿਵ ਆਈ ਹੈ ਇਸ ਤਰ੍ਹਾਂ ਕੁੱਲ ਮਰੀਜਾਂ ਦੀ ਗਿਣਤੀ 2 ਹੋ ਗਈ ਹੈ।ਜਿਹੜੇ ਕਿ ਇੱਥੋਂ ਦੇ ਗੁਰੂ ਗੋਬਿਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਖੇ ਜੇਰੇ ਇਲਾਜ ਹਨ ਅਤੇ ਦੋਹਾਂ ਦੀ ਹਾਲਤ ਪੂਰੀ ਤਰ੍ਹਾਂ ਸਥਿਰ ਹੈ।

ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਅੱਗੇ  ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹੇ ਦੇ ਪਹਿਲੇ ਕੋਰੋਨਾ ਪਾਜਿਟਿਵ ਮਰੀਜ ਦੇ ਸੰਪਰਕ ਵਿੱਚ ਆਏ ਅਤੇ ਤਬਲੀਗੀ ਜਮਾਤ ਦੇ ਕੁੱਲ 61 ਸੈਂਪਲ ਜਾਂਚ ਲਈ ਅੰਮ੍ਰਿਤਸਰ ਲੈਬ ਵਿਖੇ ਭੇਜੇ ਗਏ ਸਨ ਜਿਨ੍ਹਾਂ ਵਿੱਚੋਂ ਹੁਣ ਤੱਕ 61 ਦੀ ਹੀ ਰਿਪੋਰਟ ਆ ਚੁੱਕੀ ਹੈ ਇਨ੍ਹਾਂ ਵਿੱਚੋਂ 60 ਮਰੀਜਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦ ਕਿ ਇਸ ਮਰੀਜ ਦੇ ਸੰਪਰਕ ਵਿੱਚ ਆਉਣ ਵਾਲੇ ਸ਼ਹਿਰ ਦੇ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜਿਟਿਵ ਆਈ ਹੈ।ਉਨ੍ਹਾਂ ਦੱਸਿਆ ਕਿ ਮਰੀਜ ਬਿਲਕੁਲ ਠੀਕ ਹੈ ਅਤੇ ਇਲਾਜ ਲਈ ਉਸ ਨੂੰ ਮੈਡੀਕਲ ਵਿਖੇ ਦਾਖਲ ਕਰਵਾਇਆ ਗਿਆ ਹੈ। ਸਿਵਲ ਸਰਜਨ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਰ੍ਹਾਂ ਜਾਂਚ ਲਈ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here