Government Hospital Punjab: ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ’ਚੋਂ ਮਿਲਣ, ਅਧਿਕਾਰੀਆਂ ਨੂੰ ਚਾਡ਼੍ਹੇ ਆਦੇਸ਼

Government Hospital Punjab
ਫ਼ਤਹਿਗੜ੍ਹ ਸਾਹਿਬ : ਵੀਡੀਓ ਕਾਨਫਰੰਸ ਜਰੀਏ ਮੀਟਿੰਗ ਕਰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ। ਤਸਵੀਰ: ਅਨਿਲ ਲੁਟਾਵਾ

ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਹੀ ਦਿੱਤੀਆਂ ਜਾਣ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ | Government Hospital Punjab

Government Hospital Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸੂਬਾ ਪੱਧਰੀ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਦਵਿੰਦਰਜੀਤ ਕੌਰ ਨੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਿਹਤ ਕੇਂਦਰਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਹੀ ਉਪਲੱਬਧ ਕਰਵਾਈਆਂ ਜਾਣ।

ਉਨ੍ਹਾਂ ਕਿਹਾ ਕਿ ਸਰਕਾਰ ਨਾਲ ਹੋਈ ਵਰਚੁਅਲ ਮੀਟਿੰਗ ਦੌਰਾਨ ਉਚ ਅਧਿਕਾਰੀਆਂ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਮਰੀਜ਼ ਨੂੰ ਦਵਾਈ ਬਾਹਰੋਂ ਨਾ ਲਿਖੀ ਜਾਵੇ ਅਤੇ ਉਸਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਵਿੱਚੋਂ ਹੀ ਮੁਫਤ ਉਪਲੱਬਧ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਦੇ ਲੋੜੀਦੇ ਸਾਰੇ ਲਬਾਰਟਰੀ ਟੈਸਟ ਵੀ ਹਸਪਤਾਲਾਂ ਦੇ ਅੰਦਰੋਂ ਹੀ ਕਰਵਾਏ ਜਾਣ। Government Hospital Punjab

ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ਼ ਚੰਗਾ ਵਿਵਹਾਰ ਕੀਤਾ ਜਾਵੇ ਅਤੇ ਉਨ੍ਹਾਂ ਦਾ ਇਲਾਜ ਇਮਾਨਦਾਰੀ, ਤਨਦੇਹੀ ਨਾਲ ਕੀਤਾ ਜਾਵੇ । ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪੋ ਆਪਣੀ ਸਿਹਤ ਸੰਸਥਾ ਦੀਆਂ ਈ.ਡੀ.ਐਲ ਅਤੇ ਨਾਨ ਈ.ਡੀ.ਐਲ ਦਵਾਈਆਂ ਦੀਆਂ ਲਿਸਟਾਂ ਤੁਰੰਤ ਭੇਜਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸੰਸਥਾ ਵਿੱਚ ਦਵਾਈ ਖਤਮ ਹੋਣ ਤੋਂ ਪਹਿਲਾਂ ਹੀ ਉਹ ਵੇਅਰ ਹਾਊਸ ਅਤੇ ਜ਼ਿਲ੍ਹਾ ਪੱਧਰ ’ਤੇ ਤਾਲਮੇਲ ਕਰਕੇ ਇਸ ਦਾ ਅਗਾਉਂ ਵਿੱਚ ਪ੍ਰਬੰਧ ਕਰਨਾ ਯਕੀਨੀ ਬਣਾਉਣ।

ਸੂਬਾ ਤੇ ਜ਼ਿਲ੍ਹਾ ਪੱਧਰ ’ਤੇ ਸਟੋਰਾਂ ’ਚ ਦਵਾਈਆਂ ਦੀ ਕੋਈ ਘਾਟ ਨਹੀਂ

ਉਹਨਾਂ ਕਿਹਾ ਕਿ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਸਟੋਰਾਂ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਇਸ ਕਰਕੇ ਹੇਠਲੇ ਪੱਧਰ ’ਤੇ ਵੀ ਉਚਿਤ ਮਾਤਰਾ ਵਿੱਚ ਦਵਾਈਆਂ ਦਾ ਸਟਾਕ ਰੱਖਣਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਸਮੂਹ ਐਸਐਮਓ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕਾਂ ਸਮੇਤ ਸਾਰੇ ਸਿਹਤ ਕੇਂਦਰਾਂ ਵਿੱਚ ਆਈਪੀਐਚਐਸ ਦੇ ਮਾਪਦੰਡ ਅਨੁਸਾਰ ਸਾਰੀਆਂ ਸਿਹਤ ਸੇਵਾਵਾਂ ਉਪਲੱਬਧ ਕਰਵਾਉਣੀਆਂ ਯਕੀਨੀ ਬਣਾਉਣ। ਉਹਨਾਂ ਸਮੂਹ ਸਿਹਤ ਸੰਸਥਾਵਾਂ ਦੀਆਂ ਮਹੀਨਾਵਾਰੀ ਰਿਪੋਰਟਾਂ ਤੁਰੰਤ ਜਿਲ੍ਹਾ ਪੱਧਰ ’ਤੇ ਭੇਜਣ ਦੀ ਹਦਾਇਤ ਵੀ ਕੀਤੀ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ ,ਸੀਨੀਅਰ ਮੈਡੀਕਲ ਅਫਸਰ ਡਾਕਟਰ ਕੀਡੀ ਸਿੰਘ, ਫਾਰਮੇਸੀ ਅਫਸਰ ਸੰਦੀਪ ਸਿੰਘ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗਗਨ ਥੰਮਨ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here