ਪਟਨਾ ਜਨਸ਼ਤਾਬਦੀ ਐਕਸਪ੍ਰੈਸ ਤੇ ਕਾਰ ਦੀ ਜ਼ੋਰਦਾਰ ਟੱਕਰ

‘ਹਾਦਸੇ ‘ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਪਟਨਾ। ਬਿਹਾਰ ‘ਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਪਟਨਾ ਦੇ ਪੁਨਪੁਨ ਕੋਲ ਅੱਜ ਜਨਸ਼ਤਾਬਦੀ ਐਕਸਪ੍ਰੈਸ ਤੇ ਕਾਰ ਦੀ ਭਿਆਨਕ ਟੱਕਰ ਹੋ ਜਾਣ ਨਾਲ ਹਾਦਸੇ ‘ਚ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ ਚਾਰ ਜਣੇ ਜ਼ਖਮੀ ਹੋ ਗਏ।

ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਦੌਰਾਨ ਕਾਰਨ ਦੇ ਚਿਤਥੜੇ ਉੱਡ ਗਏ। ਹਾਦਸਾ ਪਟਨਾ ਦੇ ਪੁਨਪੁਨ ‘ਚ ਰੇਲਵੇ ਦੇ ਘੋਨੇ ਫਾਟਕ ਕੋਲ ਵਾਪਰਿਆ। ਜਾਣਕਾਰੀ ਅਨੁਸਾਰ ਜਨਸ਼ਤਾਬਦੀ ਐਕਸਪ੍ਰੈਸ ਪੁਨਪੁਨ ਦੇ ਪੋਠਹੀ ‘ਚ ਘੋਨੇ ਰੇਲਵੇ ਫਾਟਕ ਪਾਰ ਕਰਨ ਦੌਰਾਨ ਇੱਕ ਕਾਰ ਨਾਲ ਟਕਰਾ ਗਈ। ਇਸ ਹਾਦਸੇ ‘ਚ ਤਿੰਨ ਜਣਿਆਂ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ‘ਚ ਕਾਰ ਸਵਾਰ ਪਤੀ-ਪਤਨੀ, ਪੁੱਤਰ ਸ਼ਾਮਲ ਹਨ। ਹਾਦਸੇ ‘ਚ ਕਈ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਪਟਨਾ ਮੈਡੀਕਲ ਕਾਲਜ ਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ