ਪੱਤੀ ਖਲੀਲ ਦੇ ਸਰਪੰਚ ’ਤੇ ਹਮਲਾ, ਜਖ਼ਮੀ ਹਾਲਤ ’ਚ ਹਸਪਤਾਲ ਭਰਤੀ

Patti Khalil's Sarpanch Attacked

ਪੱਤੀ ਖਲੀਲ ਦੇ ਸਰਪੰਚ ’ਤੇ ਹਮਲਾ, ਜਖ਼ਮੀ ਹਾਲਤ ਚ ਹਸਪਤਾਲ ਭਰਤੀ

ਸ਼ੇਰਪੁਰ (ਰਵੀ ਗੁਰਮਾ)। ਪਿੰਡ ਪੱਤੀ ਖਲੀਲ ਦੇ ਸਰਪੰਚ ਰਣਜੀਤ ਸਿੰਘ ਬਿੱਲੂ ਤੇ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ੇਰੇ ਇਲਾਜ ਸਰਪੰਚ ਰਣਜੀਤ ਸਿੰਘ ਬਿੱਲੂ ਨੇ ਦੱਸਿਆ ਕਿ ਪਿੰਡ ਦੇ ਕਬਰਸਥਾਨ ਕੋਲ ਮਨਰੇਗਾ ਦਾ ਕੰਮ ਚੱਲ ਰਿਹਾ ਸੀ ਤੇ ਮੈਂ ਕੰਮ ਦੀ ਦੇਖ ਰੇਖ ਕਰ ਰਿਹਾ ਸੀ। ਉੱਥੇ ਹੀ ਮੇਰੇ ਪਿੰਡ ਦੇ ਵਿਅਕਤੀ ਨੇ ਮੇਰੇ ਉੱਪਰ ਪਿੱਛੋਂ ਦੀ ਆਕੇ ਜਾਨਲੇਵਾ ਹਮਲਾ ਕਰ ਦਿੱਤਾ ਤੇ ਮੈਨੂੰ ਜਾਤੀ ਸੂਚਕ ਸ਼ਬਦ ਬੋਲੇ । ਹਮਲੇ ਕਰਕੇ ਮੈਂ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ।

ਹਸਪਤਾਲ ਵਿੱਚ ਮੌਕੇ ’ਤੇ ਮੌਜੂਦ ਪੰਚਾਇਤ ਯੂਨੀਅਨ ਦੇ ਆਗੂ ਸਰਪੰਚ ਅਮਨਦੀਪ ਸਿੰਘ ਕਲੇਰਾਂ, ਸਰਪੰਚ ਰਣਜੀਤ ਸਿੰਘ ਧਾਲੀਵਾਲ ਸ਼ੇਰਪੁਰ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਹਮਲਾ ਕਰਨ ਵਾਲੇ ਵਿਅਕਤੀ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਪਿੰਡ ਦੇ ਚੁਣੇ ਹੋਏ ਨੁਮਾਇੰਦੇ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ । ਸਰਕਾਰ ਨੂੰ ਅਜਿਹੇ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ । ਇਸ ਸੰਬੰਧੀ ਥਾਣਾ ਮੁਖੀ ਸ਼ੇਰਪੁਰ ਮੈਡਮ ਇੰਸਪੈਕਟਰ ਸੁਖਵਿੰਦਰ ਕੌਰ ਨੇ ਕਿਹਾ ਕਿ ਮੈਂ ਮੌਕੇ ਉੱਪਰ ਸਰਪੰਚ ਦਾ ਹਾਲ ਜਾਣਿਆ ਹੈ ਅਤੇ ਇਨ੍ਹਾਂ ਨੂੰ ਇੱਥੋਂ ਧੂਰੀ ਲਈ ਰੈਫਰ ਕਰ ਦਿੱਤਾ ਗਿਆ ਹੈ। ਸਰਪੰਚ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀ ਉਪਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ