ਪਟਵਾਰੀ ਪੰਜ ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਅੜਿੱਕੇ

Bribe
ਲੁਧਿਆਣਾ : ਬਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਟੀਮ ਵੱਲੋਂ ਗ੍ਰਿਫਤਾਰ ਕੀਤਾ ਗਿਆ ਪਟਵਾਰੀ।

ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸੀ ਸ਼ਿਕਾਇਤ

  • ਮੁਲਜ਼ਮ ਪਟਵਾਰੀ ਨੂੰ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ  

(ਜਸਵੀਰ ਸਿੰਘ ਗਹਿਲ) ਲੁਧਿਆਣਾ। Bribe ਵਿਜੀਲੈਂਸ ਬਿਊਰੋ ਨੇ ਜ਼ਿਲ੍ਹੇ ‘ਚ ਤਾਇਨਾਤ ਇੱਕ ਮਾਲ ਪਟਵਾਰੀ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਪਟਵਾਰੀ ਜਸਪ੍ਰੀਤ ਸਿੰਘ ਜੋ ਰਾਏਕੋਟ (ਜ਼ਿਲ੍ਹਾ ਲੁਧਿਆਣਾ) ਵਿਖੇ ਤਾਇਨਾਤ ਹੈ, ਨੂੰ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ, ਰਾਏਕੋਟ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਉਕਤ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ: ਬੈਂਕ ਖ਼ਾਤਿਆਂ ’ਚ ਜਮ੍ਹਾਂ ਹੋ ਰਹੇ ਨੇ ਲੱਖਾਂ ਰੁਪਏ ਪਰ ਖਾਤਾ ਧਾਰਕਾਂ ਨੂੰ ਨਹੀਂ ਕੋਈ ਜਾਣਕਾਰੀ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਰਾਹੀਂ ਜ਼ਮੀਨ ਦਾ ਇੰਤਕਾਲ ਕਰਵਾ ਕੇ 5 ਹਜ਼ਾਰ ਰੁਪਏ ਦੀ ਨਜਾਇਜ਼ ਰਕਮ ਲੈ ਲਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਵਿੱਚ ਲਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ ਸਹੀ ਪਾਏ ਗਏ ਹਨ ਕਿਉਂਕਿ ਇਨ੍ਹਾਂ ਦੋਸ਼ਾਂ ਨੂੰ ਜ਼ੁਬਾਨੀ ਸਬੂਤਾਂ ਦੇ ਨਾਲ-ਨਾਲ ਘਟਨਾ ਦੀ ਵੀਡੀਓ ਰਿਕਾਰਡਿੰਗ ਅਤੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵੀ ਸਾਬਤ ਹੋਏ ਹਨ। Bribe

ਇਸ ਪੜਤਾਲ ਰਿਪੋਰਟ ਦੇ ਆਧਾਰ ‘ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।