ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿੰਨ੍ਹਾਂ ਖਿਲਾਫ਼ ਵਿਜੀਲੈਂਸ ਥਾਣਾ ਬਠਿੰਡਾ ਵਿਖੇ ਪਰਚਾ ਦਰਜ਼ ਕੀਤਾ ਗਿਆ ਹੈ। (Bribe )
ਨਾਮ ਤਬਦੀਲ ਕਰਨ ਬਦਲੇ 18 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ (Bribe )
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ।
ਇਹ ਵੀ ਪੜ੍ਹੋ : Goldy Brar: Sidhu Moose Wala ਕਤਲ ਕੇਸ ਵਿੱਚ ਆਈ ਵੱਡੀ ਅਪਡੇਟ