ਸਾਡੇ ਨਾਲ ਸ਼ਾਮਲ

Follow us

17.4 C
Chandigarh
Sunday, February 15, 2026
More
    Home Breaking News Bribe : ਰਿਸ਼ਵਤ...

    Bribe : ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

    Bribe

    ਮਾਨਸਾ (ਸੁਖਜੀਤ ਮਾਨ)। Bribe : ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਮਾਮਲੇ ’ਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਸਨੀਕ ਗੁਰਚੰਦ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

    ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਉਕਤ ਪਟਵਾਰੀ ਨੇ ਸਾਂਝੀ ਜ਼ਮੀਨ ਦੀ ਵੰਡ ਅਤੇ ਇਸਦੀ ਹੱਦਬੰਦੀ ਕਰਨ ਲਈ ਪਹਿਲਾਂ ਹੀ ਉਸ ਤੋਂ ਅਤੇ ਹੋਰਨਾਂ ਹਿੱਸੇਦਾਰਾਂ ਤੋਂ ਰਿਸ਼ਵਤ ਵਜੋਂ 12 ਹਜ਼ਾਰ ਰੁਪਏ ਲੈ ਲਏ ਹਨ। ਹੁਣ ਮੁਲਜ਼ਮ ਪਟਵਾਰੀ ਨੇ ਇਸ ਜ਼ਮੀਨ ਦੇ ਇੰਤਕਾਲ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕੀਤੀ ਪਰ ਸੌਦਾ 6 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਅਤੇ ਉਹ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ। (Bribe)

    Also Read : Ashirwad scheme in Punjab: ਡਾ. ਬਲਜੀਤ ਕੌਰ ਨੇ ਧੀਆਂ ਨੂੰ ਦਿੱਤਾ ਤੋਹਫ਼ਾ, ਦਿਨ ਢਲਦਿਆਂ ਸੁਣਾਈ ਖੁਸ਼ਖਬਰੀ!

    ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5500 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

    LEAVE A REPLY

    Please enter your comment!
    Please enter your name here