ਫਗਵਾੜਾ ‘ਚ NRI ਔਰਤ ਤੋਂ 15 ਹਜ਼ਾਰ ਰਿਸ਼ਵਤ ਲੈਂਦਿਆਂ ਪਟਵਾਰੀ ਕਾਬੂ

DIG Inderbir Singh

(ਸੱਚ ਕਹੂੰ ਨਿਊਜ਼) ਜਲੰਧਰ। ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ (Bribe) ਨੂੰ ਖਤਮ ਕਰਨ ਲਈ ਮੁਹਿੰਮ ਚਲਾਈ ਹੋਈ ਹੈ। ਮਾਨ ਸਰਕਾਰ ਨੇ ਕਿਹਾ ਕਿ ਹੈ ਕਿ ਭ੍ਰਿਸ਼ਟਾਚਾਰੀਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ। ਜਿਸ ਦੇ ਚੱਲਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਜਲੰਧਰ ਥਾਣੇ ਦੀ ਪੁਲਿਸ ਨੇ ਫਗਵਾੜਾ ਦੇ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ। ਵਿਜੀਲੈਂਸ ਟੀਮ ਨੇ ਇਹ ਕਾਰਵਾਈ ਇੰਗਲੈਂਡ ਦੀ ਰਹਿਣ ਵਾਲੀ ਇੱਕ ਐਨਆਰਆਈ ਔਰਤ ਦੀ ਸ਼ਿਕਾਇਤ ’ਤੇ ਕੀਤੀ ਹੈ।

ਵਿਜੀਲੈਂਸ ਅਧਿਕਾਰੀਆਂ ਨੇ ਫਗਵਾੜਾ ਸ਼ਹਿਰ ਦੇ ਪਟਵਾਰੀ ਪ੍ਰਵੀਨ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੂੰ ਐਨਆਰਆਈ ਮਹਿਲਾ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੂਰੇ ਮਾਮਲੇ ਦੀ ਜਾਂਚ ਕੀਤੀ। ਜਾਂਚ ਵਿਚ ਔਰਤ ਦੇ ਸਾਰੇ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਪਟਵਾਰੀ ਪ੍ਰਵੀਨ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਪਟਵਾਰੀ ਪ੍ਰਵੀਨ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।

ਕੀ ਹੈ ਮਾਮਲਾ

ਇੰਗਲੈਂਡ ਦੀ ਰਹਿਣ ਵਾਲੀ ਇੱਕ ਐਨਆਰਆਈ ਰਣਵੀਰ ਕੌਰ ਨੇ ਆਪਣੀ ਸ਼ਿਕਾਇਤ ‘ਚ ਕਿਹਾ ਹੈ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ। ਪਤੀ ਦੀ ਮੌਤ ਤੋਂ ਬਾਅਦ ਉਹ ਜਾਇਦਾਦ ਆਪਣੇ ਨਾਂ ਕਰਵਾਉਣ ਲਈ ਪਟਵਾਰ ਘਰ ਗਈ ਸੀ। ਉੱਥੇ ਹੀ ਉਨ੍ਹਾਂ ਦੇ ਇਲਾਕੇ ਦੇ ਪਟਵਾਰੀ ਪ੍ਰਵੀਨ ਨੇ ਕਿਹਾ ਕਿ ਮਾਲ ਰਿਕਾਰਡ ਨੂੰ ਅਪਡੇਟ ਕਰਨ ਲਈ 25 ਹਜ਼ਾਰ ਰੁਪਏ ਦੇਣ ਪੈਣਗੇ ਤੇ ਤੁਹਾਡਾ ਕੰਮ ਬਿਨਾਂ ਕਿਸੇ ਅੜਚਨ ਦੇ ਸਮੇਂ ਸਿਰ ਹੋ ਜਾਵੇਗਾ। ਰਣਵੀਰ ਕੌਰ ਨੇ ਪਟਵਾਰੀ ਪ੍ਰਵੀਨ ਨੂੰ 25,000 ਰੁਪਏ ਦੀ ਰਿਸ਼ਵਤ ਦਿੱਤੀ। ਇਸ ਤੋਂ ਬਾਅਦ ਵੀ ਪਟਵਾਰੀ ਨੇ ਕੰਮ ਨਹੀਂ ਕੀਤਾ ਤੇ ਉਸ ਨੇ 15000 ਰੁਪਏ ਹੋਰ ਮੰਗ ਲਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ