(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਸੌਮਵਾਰ ਨੂੰ ਹਲਕਾ ਪਾਇਲ ਦੇ ਇੱਕ ਪਟਵਾਰੀ ਦੇ ਕਰਿੰਦੇ ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਮੁਤਾਬਕ ਕਰਿੰਦੇ ਨੂੰ ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। Bribe
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਾਬੂ ਕੀਤੇ ਗਏ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਨਿਜਾਮਪੁਰ (ਲੁਧਿਆਣਾ) ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜੋ ਕਿ ਪਟਵਾਰੀ ਜੀਤ ਸਿੰਘ ਦੇ ਕੋਲ ਏਜੰਟ (ਕਰਿੰਦਾ) ਵਜੋਂ ਕੰਮ ਕਰਦਾ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਅਮਰਿੰਦਰ ਸਿੰਘ ਵਾਸੀ ਪਿੰਡ ਨਿਜਾਮਪੁਰ, ਜ਼ਿਲਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ, ਛੇ ਔਰਤਾਂ ਸਮੇਤ ਸੱਤ ਜ਼ਖਮੀ
ਜਿਸ ’ਚ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਨਾਂ ਦੀ ਪਰਿਵਾਰਕ ਜੱਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 5 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 3 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਹੈ।ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਟਵਾਰਖਾਨਾ ਪਾਇਲ ਦੇ ਬਾਹਰੋਂ ਉਕਤ ਪਟਵਾਰੀ ਦੀ ਤਰਫੋਂ ਸ਼ਿਕਾਇਤਕਰਤਾ ਕੋਲੋਂ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁੱਖ ਮੁਲਜ਼ਮ ਪਟਵਾਰੀ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। Bribe