PAU Campus: ਪੀਏਯੂ ਦੇ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਫਲਾਵਰ ਸ਼ੋਅ ਦਾ ਰੰਗਾਰੰਗ ਆਗਾਜ਼
PAU Campus: ਲੁਧਿਆਣਾ (ਸੁਰਿੰਦਰ ਕੁਮਾਰ ਸ਼ਰਮਾ)। ਪੀਏਯੂ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਅੱਜ ਅਸਟੇਟ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਸਾਬਕਾ ਵਾਈਸ ਚਾਂਸਲਰ ਡਾ. ਮਹਿੰਦਰ ਸਿੰਘ ਰੰਧਾਵਾ ਦੀ ਯਾਦ ’ਚ ਦੋ ਦਿਨਾਂ ਸਾਲਾਨਾ ਫਲਾਵਰ ਸ਼ੋਅ ਦੀ ਸ਼ੁਰੂਆਤ ਹੋਈ। ਰੰਗ-ਬਿਰੰਗੇ ਫੁੱਲਾਂ ਦੀ ਮਨਮੋਹਕ ਛਟਾ ਨੇ ਬਸੰਤ ਰੁੱਤ ਦੇ ਆਗਮਨ ਨੂੰ ਜੀਵੰਤ ਤਸਵੀਰ ਵਾਂਗ ਪੇਸ਼ ਕੀਤਾ। ਆਸ-ਪਾਸ ਦੇ ਇਲਾਕਿਆਂ ਤੋਂ ਫੁੱਲ ਉਤਪਾਦਕਾਂ, ਨਰਸਰੀ ਮਾਲਕਾਂ ਅਤੇ ਫੁੱਲ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਵੱਖ-ਵੱਖ ਵਰਗਾਂ ਅਤੇ ਡਿਜ਼ਾਈਨਾਂ ਵਿੱਚ ਆਪਣੀਆਂ ਵਿਲੱਖਣ ਕਿਸਮਾਂ ਦਾ ਪ੍ਰਦਰਸ਼ਨ ਕੀਤਾ।
ਸ਼ੋਅ ਦਾ ਉਦਘਾਟਨ ਕਰਦਿਆਂ ਵਾਈਸ-ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਵੱਲੋਂ ਹਰ ਸਾਲ ਇਸ ਪਰੰਪਰਾ ਨੂੰ ਜਾਰੀ ਰੱਖਣਾ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਫੁੱਲ ਸਿਰਫ਼ ਸੁੰਦਰਤਾ ਦਾ ਪ੍ਰਤੀਕ ਹੀ ਨਹੀਂ, ਸਗੋਂ ਮਨੁੱਖੀ ਮਨ ਨੂੰ ਤਣਾਅ ਤੋਂ ਮੁਕਤ ਕਰਕੇ ਚਾਵਾਂ ਅਤੇ ਉਤਸ਼ਾਹ ਨਾਲ ਭਰ ਦੇਂਦੇ ਹਨ। ਉਨ੍ਹਾਂ ਇਹ ਵੀ ਉਲੇਖ ਕੀਤਾ ਕਿ ਫੁੱਲਾਂ ਦੀ ਵਪਾਰਕ ਖੇਤੀ ਦੇ ਵਾਧੇ ਨਾਲ ਉਤਪਾਦਕਾਂ ਅਤੇ ਵਿਕਰੇਤਾਵਾਂ ਲਈ ਨਵੇਂ ਆਰਥਿਕ ਮੌਕੇ ਪੈਦਾ ਹੋ ਰਹੇ ਹਨ। ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀਆਂ ਗਈਆਂ ਉੱਚ ਗੁਣਵੱਤਾ ਵਾਲੀਆਂ ਕਿਸਮਾਂ ਖੇਤੀ ਵਿੱਚ ਵਿਭਿੰਨਤਾ ਲਈ ਇਕ ਮਜ਼ਬੂਤ ਵਿਕਲਪ ਸਾਬਤ ਹੋ ਰਹੀਆਂ ਹਨ। PAU Campus
Read Also : ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ‘ਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ
ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ 37 ਸਟਾਲਾਂ ਰਾਹੀਂ ਤਾਜ਼ੇ ਅਤੇ ਸੁੱਕੇ ਫੁੱਲਾਂ, ਮੌਸਮੀ ਫੁੱਲਾਂ, ਪੱਤਿਆਂ ਵਾਲੇ ਪੌਦਿਆਂ, ਕੈਕਟੀ, ਸੁਕੂਲੈਂਟਸ, ਫਰਨ ਅਤੇ ਬੋਨਸਾਈ ਆਦਿ ਦੇ 10 ਵੱਖ-ਵੱਖ ਵਰਗਾਂ ਵਿੱਚ ਮੁਕਾਬਲੇ ਕਰਵਾਏ ਜਾ ਰਹੇ ਹਨ।
ਬਾਗਬਾਨੀ-ਖੇਤੀ ਵਿਭਿੰਨਤਾ ਦਾ ਮਜ਼ਬੂਤ ਹਥਿਆਰ
ਮਹਿਮਾਨ ਵਜੋਂ ਪਹੁੰਚੇ ਪੀ.ਏ.ਯੂ. ਦੇ ਫਲੋਰੀਕਲਚਰ ਦੇ ਸਾਬਕਾ ਪ੍ਰੋਫੈਸਰ ਅਤੇ ਏਪੀਡਾ ਦੇ ਸਾਬਕਾ ਰਾਸ਼ਟਰੀ ਸਲਾਹਕਾਰ ਡਾ. ਏ.ਪੀ.ਐਸ. ਗਿੱਲ ਨੇ ਕਿਹਾ ਕਿ ਫੁੱਲ ਬਸੰਤ ਦੀ ਲਾਸਾਨੀ ਸੁੰਦਰਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਬਾਗਬਾਨੀ ਨੂੰ ਖੇਤੀ ਵਿਭਿੰਨਤਾ ਵੱਲ ਇੱਕ ਅਹਿਮ ਕਦਮ ਕਰਾਰ ਦਿੰਦਿਆਂ ਕਿਹਾ ਕਿ ਫੁੱਲਾਂ ਦੇ ਬੀਜ ਉਤਪਾਦਨ ਅਤੇ ਕਾਸ਼ਤ ਲੰਬੇ ਸਮੇਂ ਲਈ ਟਿਕਾਊ ਅਤੇ ਲਾਭਕਾਰੀ ਕਾਰੋਬਾਰ ਬਣ ਸਕਦੇ ਹਨ।














