Ludhiana News: ਪੀਏਯੂ ਨੇ ਵੱਖ-ਵੱਖ ਐਵਾਰਡਾਂ ਲਈ ਉੱਦਮੀ ਕਿਸਾਨਾਂ ਕੋਲੋਂ ਮੰਗੀਆਂ ਅਰਜ਼ੀਆਂ

Ludhiana News
Ludhiana News: ਪੀਏਯੂ ਨੇ ਵੱਖ-ਵੱਖ ਐਵਾਰਡਾਂ ਲਈ ਉੱਦਮੀ ਕਿਸਾਨਾਂ ਕੋਲੋਂ ਮੰਗੀਆਂ ਅਰਜ਼ੀਆਂ

Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਵੱਲੋਂ ਰਾਜ ਭਰ ਦੇ ਕਿਸਾਨਾਂ ਤੋਂ ਐਵਾਰਡਾਂ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਹੈ। ਇਹ ਐਵਾਰਡ ਮਾਰਚ 2025 ਦੇ ਪੀਏਯੂ ਕਿਸਾਨ ਮੇਲੇ ਦੌਰਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਦਿੱਤੇ ਜਾਣਗੇ। ਵਧੇਰੇ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਹਨਾਂ ’ਚ ਮੁੱਖ ਮੰਤਰੀ ਖੇਤੀ ਐਵਾਰਡ ਮੁੱਖ ਹੈ। ਜਿਸ ਵਿੱਚ 25 ਹਜ਼ਾਰ ਰੁਪਏ ਅਤੇ ਪ੍ਰਸ਼ੰਸਾ ਪੱਤਰ ਪੰਜਾਬ ਦੇ ਉਸ ਕਿਸਾਨ ਨੂੰ ਦਿੱਤਾ ਜਾਵੇਗਾ ਜੋ ਮੁੱਖ ਫ਼ਸਲਾਂ ਦੀ ਖੇਤੀ ਕਰਨ ’ਚ ਮੋਹਰੀ ਹੈ। Ludhiana News

ਇਹ ਖਬਰ ਵੀ ਪੜ੍ਹੋ : Mansa News: ਪੁਲਿਸ ਤੇ ਕਿਸਾਨਾਂ ਵਿਚਕਾਰ ਟਕਰਾਅ, ਕਈ ਪੁਲਿਸ ਮੁਲਾਜ਼ਮ ਜਖਮੀ

ਦੂਜਾ ਮੁੱਖ ਮੰਤਰੀ ਬਾਗਬਾਨੀ ਐਵਾਰਡ, ਬਾਗਬਾਨੀ ਦੇ ਖੇਤਰ ’ਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਉੱਦਮੀ ਕਿਸਾਨ ਨੂੰ ਦਿੱਤਾ ਜਾਵੇਗਾ, ਇਸ ’ਚ ਵੀ 25 ਹਜ਼ਾਰ ਰੁਪਏ ਦੀ ਰਾਸ਼ੀ ਤੇ ਪ੍ਰਸ਼ੰਸਾ ਪੱਤਰ ਸ਼ਾਮਲ ਹੈ। ਸੀਆਰਆਈ ਪੰਪਸ ਵੱਲੋਂ ਤਿੰਨ ਹੋਰ ਇਨਾਮ ਦਿੱਤੇ ਜਾਣਗੇ ਜਿੰਨ੍ਹਾਂ ਵਿੱਚੋਂ ਇੱਕ ਇਨਾਮ ਵਿਕਸਿਤ ਪਾਣੀ ਪ੍ਰਬੰਧ ਤਕਨੀਕ ਅਪਨਾਉਣ ਵਾਲੇ ਕਿਸਾਨ ਲਈ ਹੈ। ਇਸ ਵਿੱਚ 10 ਹਜ਼ਾਰ ਰੁਪਏ ਦੀ ਰਾਸ਼ੀ ਤੇ ਪ੍ਰਸ਼ੰਸਾ ਪੱਤਰ ਸ਼ਾਮਲ ਹੋਵੇਗਾ। ਇਸੇ ਕੜੀ ’ਚ ਅਗਲਾ ਇਨਾਮ ਵਿਕਸਿਤ ਖੇਤ ਮਸ਼ੀਨਰੀ ਅਪਨਾਉਣ ਵਾਲੇ ਕਿਸਾਨ ਲਈ ਤੇ ਜੈਵਿਕ ਖੇਤੀ ਨਾਲ ਜੁੜੇ ਕਿਸਾਨ ਲਈ ਹੈ। ਇਨ੍ਹਾਂ ’ਚ ਵੀ ਪ੍ਰਸ਼ੰਸ਼ਾ ਪੱਤਰ ਤੋਂ ਬਿਨਾਂ 10- 10 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।

ਇਸ ’ਚ ਛੇਵਾਂ ਸਰਦਾਰਨੀ ਪ੍ਰਕਾਸ਼ ਕੌਰ ਸਰਾ ਯਾਦਗਾਰੀ ਐਵਾਰਡ ਖੇਤੀ, ਬਾਗਬਾਨੀ, ਫੁੱਲਾਂ ਦੀ ਖੇਤੀ ਤੇ ਸਹਾਇਕ ਧੰਦਿਆਂ ’ਚ ਮੋਹਰੀ ਉੱਦਮੀ ਕਿਸਾਨ/ਕਿਸਾਨ ਬੀਬੀ ਨੂੂੰੰ ਦਿੱਤਾ ਜਾਵੇਗਾ ਇਸ ਵਿੱਚ ਪ੍ਰਸ਼ੰਸ਼ਾ ਪੱਤਰ ਦੇ ਨਾਲ 5 ਹਜ਼ਾਰ ਰੁਪਏ ਦਾ ਨਕਦ ਇਨਾਮ ਸ਼ਾਮਲ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਖੇਤਰੀ ਖੋਜ ਕੇਂਦਰ ਬਠਿੰਡਾ ਦੇ ਕਿਸਾਨ ਮੇਲੇ ਤੇ ਜਥੇਦਾਰ ਗੁਰਦਿੱਤਾ ਸਿੰਘ ਮਾਹਲ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ। ਇਸ ਵਿੱਚ 10 ਹਜ਼ਾਰ ਰੁਪਏ ਨਕਦ ਤੇ ਪ੍ਰਸ਼ੰਸ਼ਾ ਪੱਤਰ ਉਸ ਨੂੰ ਦਿੱਤਾ ਜਾਵੇਗਾ, ਜਿਸ ਨੇ ਆਪਣੀ ਜ਼ਮੀਨ ਦੇ ਘੱਟੋ- ਘੱਟ 70 ਫੀਸਦੀ ਰਕਬੇ ਉੱਪਰ ਬਾਗਬਾਨੀ ਫਸਲਾਂ ਦੀ ਕਾਸ਼ਤ ਦੀ ਪਹਿਲਕਦਮੀ ਕੀਤੀ ਹੋਵੇ। Ludhiana News

ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀਪੀਐੱਸ ਸੋਢੀ ਨੇ ਕਿਹਾ ਮਾਰਚ 2025 ’ਚ ਦਿੱਤੇ ਜਾਣ ਵਾਲੇ ਇਨ੍ਹਾਂ ਇਨਾਮਾਂ ਲਈ ਜਿਹੜੇ ਕਿਸਾਨ ਫਾਰਮ ਭਰਨਾ ਚਾਹੁੰਦੇ ਹਨ ਉਹ ਪੀਏਯੂ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਡਿਪਟੀ ਡਾਇਰੈਕਟਰ, ਖੇਤਰੀ ਖੋਜ ਸਟੇਸ਼ਨ ਦੇ ਨਿਰਦੇਸ਼ਕ, ਜ਼ਿਲ੍ਹਾ ਪਸਾਰ ਮਾਹਿਰ, ਮੁੱਖ ਖੇਤੀਬਾੜੀ ਅਫ਼ਸਰ, ਬਾਗਬਾਨੀ ਦੇ ਡਿਪਟੀ ਡਾਇਰੈਕਟਰ ਤੇ ਪੀਏਯੂ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਤੋਂ ਇਹ ਫਾਰਮ ਹਾਸਲ ਕਰ ਸਕਦੇ ਹਨ। ਇਨ੍ਹਾਂ ਫਾਰਮਾਂ ਨੂੰ ਨਿਰਦੇਸ਼ਕ ਪਸਾਰ ਸਿੱਖਿਆ ਪੀਏਯੂ ਦੇ ਦਫ਼ਤਰ ਪਹੁੰਚਾਉਣ ਦੀ ਆਖਰੀ ਮਿਤੀ 31 ਦਸੰਬਰ 2024 ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇ ਕੋਈ ਕਿਸਾਨ ਇੱਕ ਤੋਂ ਜ਼ਿਆਦਾ ਐਵਾਰਡ ਲਈ ਅਰਜ਼ੀ ਦੇਣਾ ਚਾਹੁੰਦਾ ਹੈ ਤਾਂ ਉਸ ਲਈ ਵੱਖਰਾ ਫਾਰਮ ਭਰਨਾ ਜ਼ਰੂਰੀ ਹੈ। Ludhiana News