Ludhiana News: ‘ਸਰਕਾਰ ਪਿੱਛੇ ਭੱਜਦਿਆਂ ਲੰਮਾ ਸਮਾਂ ਟਪਾ ਲਿਆ, ਹੁਣ ਹੱਲ ਹੋਣ ’ਤੇ ਹੀ ਉੱਠਾਂਗੇ’, ਜਾਣੋ ਕਿਸ ਨੇ ਕਹੀ ਇਹ ਗੱਲ…

Ludhiana News
Ludhiana News: ‘ਸਰਕਾਰ ਪਿੱਛੇ ਭੱਜਦਿਆਂ ਲੰਮਾ ਸਮਾਂ ਟਪਾ ਲਿਆ, ਹੁਣ ਹੱਲ ਹੋਣ ’ਤੇ ਹੀ ਉੱਠਾਂਗੇ’, ਜਾਣੋ ਕਿਸ ਨੇ ਕਹੀ ਇਹ ਗੱਲ...

Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੀਏਯੂ ’ਚ ਖੇਤੀਬਾੜੀ ਦੇ ਵਿਸ਼ੇ ਨਾਲ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ਼ ਐਲਾਨ ਮੁਤਾਬਕ ਦਿਨ-ਰਾਤ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਮੋਰਚੇ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਚੁਣਾਵੀ ਵਾਅਦੇ ਯਾਦ ਕਰਵਾਉਂਦਿਆਂ ਉਨ੍ਹਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ।

Read Also : Punjab Farmer News: ਸੰਭੂ ਬਾਰਡਰ ਖੋਲ੍ਹਣ ਸਬੰਧੀ ਫ਼ੈਸਲੇ ’ਤੇ ਆਇਆ ਨਵਾਂ ਅਪਡੇਟ

ਮੋਰਚੇ ਦੌਰਾਨ ਵਿਦਿਆਰਥੀ ਆਗੂ ਅੰਗਰੇਜ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਸ਼ੇ ਨਾਲ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵੱਲੋਂ ਲੰਮੇ ਸਮੇਂ ਤੋਂ ਸਕੂਲਾਂ ਵਿੱਚ ਖੇਤੀਬਾੜੀ ਦਾ ਵਿਸ਼ਾ ਲਾਜ਼ਮੀ ਕਰਨ ਅਤੇ ਖੇਤੀ ਮਾਸਟਰਾਂ ਦੀ ਭਰਤੀ ਬਹਾਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਦੀਆਂ ਉਕਤ ਸਮੇਤ ਕਈ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। Ludhiana News

ਉਨ੍ਹਾਂ ਦੱਸਿਆ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਹੁੰਦਿਆਂ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਧਰਨੇ ਵਿੱਚ ਬੈਠ ਕੇ ਇਹ ਵਿਸ਼ਵਾਸ ਦਿਵਾਇਆ ਸੀ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਆਉਣ ’ਤੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ ਪਰ ਅੱਜ ਢਾਈ ਸਾਲ ਬੀਤ ਜਾਣ ’ਤੇ ਵੀ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਤੱਕ ਨਹੀਂ ਕੀਤ, ਜਦੋਂਕਿ ਉਹ ਅਨੇਕਾਂ ਵਾਰ ਮੁੱਖ ਮੰਤਰੀ ਤੋਂ ਇਲਾਵਾ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਵੀ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪ ਚੁੱਕੇ ਹਨ।

Ludhiana News

ਉਨ੍ਹਾਂ ਕਿਹਾ ਕਿ ਕਿਸੇ ਸਮੇਂ ਉਨ੍ਹਾਂ ਨਾਲ ਧਰਨੇ ’ਚ ਬੈਠ ਕੇ ਉਨ੍ਹਾਂ ਦੀ ਹਮਾਇਤ ਕਰਨ ਵਾਲੇ ਭਗਵੰਤ ਮਾਨ ਨੂੰ ਅੱਜ ਉਨ੍ਹਾਂ ਦੀਆਂ ਮੰਗਾਂ ਕਿਉਂ ਨਜ਼ਰ ਨਹੀਂ ਆ ਰਹੀਆਂ। ਜਦਕਿ ਉਸ ਸਮੇਂ ਉਹ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਪੱਕਾ ਮੋਰਚਾ ਲਾਉੁਣ ਤੋਂ ਪਹਿਲਾਂ ਵਿਦਿਆਰਥੀਆਂ ਵੱਲੋਂ ਪੀਏਯੂ ਅਥਾਰਿਟੀ ਨਾਲ ਵੀ ਮੀਟਿੰਗ ਕੀਤੀ ਸੀ, ਜਿਨ੍ਹਾਂ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸਰਕਾਰ ਕੋਲ ਉਠਾਉਣ ਦਾ ਵਾਅਦਾ ਕੀਤਾ ਸੀ ਪਰ ਹੋਇਆ ਕੁਝ ਵੀ ਨਹੀਂ। ਪਰਨਾਲਾ ਜਿਉਂ ਦੀ ਤਿਉਂ ਹੈ, ਵਿਦਿਆਰਥੀਆਂ ਅੱਜ ਵੀ ਧੱਕੇ ਖਾਣ ਲਈ ਮਜ਼ਬੂਰ ਹਨ।

ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਪਿੱਛੇ ਭੱਜਦਿਆਂ- ਭੱਜਦਿਆਂ ਉਨ੍ਹਾਂ ਨੇ ਲੰਮਾ ਸਮਾਂ ਟਪਾ ਲਿਆ, ਹੁਣ ਉਹ ਮੰਗਾਂ ਦਾ ਹੱਲ ਹੋਣ ’ਤੇ ਹੀ ਮੋਰਚੇ ’ਤੋਂ ਉੱਠਣਗੇ। ਆਗੂਆਂ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਦੇ ਸਕੂਲਾਂ ਵਿੱਚ ਖੇਤੀਬਾੜੀ ਵਿਸ਼ਾ ਲਾਜ਼ਮੀ ਕੀਤੀ ਜਾਵੇ ਕਿਉਂਕਿ ਪੰਜਾਬ ਖੇਤੀਬਾੜੀ ਦਾ ਧੁਰਾ ਹੈ। ਇਸ ਤੋਂ ਇਲਾਵਾ ਸਕੂਲਾਂ ਵਿੱਚ ਖੇਤੀਬਾੜੀ ਦੇ ਅਧਿਆਪਕਾਂ ਦੀ ਭਰਤੀ ਬਹਾਲ ਕੀਤੀ ਜਾਵੇ। ਉਕਤ ਤੋਂ ਬਿਨਾਂ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਬੀਐੱਸਸੀ ਦੇ ਵਿਦਿਆਰਥੀਆਂ ਨੂੰ ਉਨਾਂ ਦਾ ਬਣਦਾ ਹੱਕ ਦੇਵੇ। ਇਸ ਦੌਰਾਨ ਵਿਦਿਆਰਥੀਆਂ ਨੇ ‘ਇਹ ਜਗਾ ਨੌਕਰੀਆਂ ਰਹਿਤ ਹੈ, ਪੜ੍ਹਨ ਲਈ ਆਓ, ਬੇਰੁਜ਼ਗਾਰ ਹੋ ਕੇ ਲੋਕਾਂ ਦੇ ਤਾਹਨੇ ਖਾਓ ਤੇ ਪੰਜਾਬ ਛੱਡ ਬਾਹਰ ਜਾਓ’ ਅਤੇ ‘ਬੇਰੁਜ਼ਗਾਰੀ ਹੋਈ ਬੇਨਕਾਬ, ਸਰਕਾਰੇ ਸਾਨੂੂੰ ਦੇ ਜਵਾਬ’ ਦੇ ਨਾਅਰੇ ਵੀ ਲਾਏ।