ਬਲਾਕ ਮਲੋਟ ਦੀ ਬਲਾਕ ਪੱਧਰੀ ਨਾਮ-ਚਰਚਾ ’ਚ ਉਤਸ਼ਾਹ ਨਾਲ ਸਾਧ-ਸੰਗਤ ਨੇ ਕੀਤੀ ਸ਼ਿਰਕਤ | Malout News
- ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੇ ਪਵਿੱਤਰ ਬਚਨਾਂ ਨੂੰ ਐਲਈਡੀ ਰਾਹੀਂ ਪੂਰੀ ਸ਼ਰਧਾ ਨਾਲ ਕੀਤਾ ਸਰਵਣ
ਮਲੋਟ (ਮਨੋਜ)। Malout News: ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪਰਮ ਪਿਤਾ ਸ਼ਾਹ ਸਤਨਾਮ ਸਿੰਘ ਜੀ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਮੌਕੇ ਬਲਾਕ ਮਲੋਟ ਦੀ ਬਲਾਕ ਪੱਧਰੀ ਨਾਮ-ਚਰਚਾ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸਾਂਝਾ ਧਾਮ ਮਲੋਟ ਵਿਖੇ ਹੋਈ, ਜਿਸ ’ਚ ਬਲਾਕ ਮਲੋਟ ਦੀ ਸਾਧ-ਸੰਗਤ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਸਵੇਰੇ 10:30 ਤੋਂ ਦੁਪਹਿਰ 12:30 ਵਜੇ ਤੱਕ ਹੋਈ ਬਲਾਕ ਪੱਧਰੀ ਨਾਮ-ਚਰਚਾ ਦੀ ਸ਼ੁਰੂਆਤ ਬਲਾਕ ਪ੍ਰੇਮੀ ਸੇਵਕ ਅਨਿਲ ਕੁਮਾਰ ਇੰਸਾਂ ਨੇ ਪਵਿੱਤਰ ਸ਼ਾਹੀ ਨਾਅਰਾ ਲਾ ਕੇ ਕੇ ਨਾਮ ਚਰਚਾ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਵੱਖ-ਵੱਖ ਕਵੀਰਾਜ ਵੀਰਾਂ ਨੇ ਖੁਸੀ ਪ੍ਰਥਾਏ ਸ਼ਬਦਬਾਣੀ ਸੁਣਾਈ। Dera Sacha Sauda
ਇਹ ਖਬਰ ਵੀ ਪੜ੍ਹੋ : New Expressway: ਦੇਸ਼ ਦਾ ਪਹਿਲਾ ਐਕਸਪ੍ਰੈੱਸ ਵੇਅ ਜਿਸ ’ਤੇ ਸੈਟੇਲਾਈਟ ਰਾਹੀਂ ਕੱਟਿਆ ਜਾਵੇਗਾ ਟੋਲ ਟੈਕਸ, ਇਸ ਤਰ੍ਹਾਂ ਕ…
ਜਿਸ ਨੂੰ ਸਾਧ-ਸੰਗਤ ਨੇ ਪੂਰੇ ਅਨੁਸ਼ਾਸ਼ਨਬੱਧ ਤੇ ਸ਼ਾਂਤਮਈ ਢੰਗ ਨਾਲ ਸਰਵਣ ਕੀਤਾ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਅਨਿਲ ਕੁਮਾਰ ਇੰਸਾਂ ਨੇ ਸਮੂਹ ਸਾਧ-ਸੰਗਤ ਨੂੰ ਪਵਿੱਤਰ ਅਵਤਾਰ ਮਹੀਨੇ ਦੀ ਵਧਾਈ ਦਿੱਤੀ ਤੇ ਇਸ ਪਵਿੱਤਰ ਮਹੀਨੇ ’ਚ ਮਾਨਵਤਾ ਦੀ ਸੇਵਾ ’ਚ ਜ਼ਿਆਦਾ ਤੋਂ ਜ਼ਿਆਦਾ ਸਹਿਯੋਗ ਕਰਨ ਤੇ ਸਿਮਰਨ ਕਰਨ ਲਈ ਪ੍ਰੇਰਿਤ ਕੀਤਾ, ਆਖਿਰ ’ਚ ਹਾਜ਼ਰ ਸਮੂਹ ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੇ ਪਵਿੱਤਰ ਬਚਨਾਂ ਨੂੰ ਐਲਈਡੀ ਰਾਹੀਂ ਪੂਰੀ ਸ਼ਰਧਾ ਨਾਲ ਸਰਵਣ ਕੀਤਾ। Malout News
ਇਸ ਮੌਕੇ ਜਿੰਮੇਵਾਰ ਸੇਵਾਦਾਰ ਕੁਲਵੰਤ ਸਿੰਘ ਇੰਸਾਂ, ਗੁਰਚਰਨ ਸਿੰਘ ਇੰਸਾਂ, 85 ਮੈਂਬਰ ਪੰਜਾਬ ਬਲਰਾਜ ਸਿੰਘ ਇੰਸਾਂ, ਸਤੀਸ਼ ਹਾਂਡਾ ਇੰਸਾਂ, 85 ਮੈਂਬਰ ਪੰਜਾਬ ਭੈਣ ਕਿਰਨ ਇੰਸਾਂ ਤੋਂ ਇਲਾਵਾ ਜੋਨਾਂ ਦੇ ਪ੍ਰੇਮੀ ਸੇਵਕਾਂ ’ਚੋਂ ਰੋਬਿਨ ਗਾਬਾ ਇੰਸਾਂ, ਡਾ. ਇਕਬਾਲ ਇੰਸਾਂ ਤੇ ਬਲਵੰਤ ਇੰਸਾਂ, ਪਿੰਡਾਂ ਦੇ ਪ੍ਰੇਮੀ ਸੇਵਕਾਂ ’ਚੋਂ ਵਿਰਕ ਖੇੜਾ ਦੇ ਅਵਤਾਰ ਸਿੰਘ ਇੰਸਾਂ, ਘੁਮਿਆਰਾ ਖੇੜਾ ਦੇ ਗੋਰਾ ਸਿੰਘ ਇੰਸਾਂ, ਅਬੁੱਲ ਖੁਰਾਣਾ ਦੇ ਦੀਵਾਨ ਚੰਦ ਇੰਸਾਂ ਤੋਂ ਇਲਾਵਾ ਐਮਐਸਜੀ ਆਈ ਟੀ ਵਿੰਗ, ਸਾਊਾਡ ਸੰਮਤੀ, ਕੰਟੀਨ ਸੰਮਤੀ, ਫੋਟੋ ਸੰਮਤੀ, ਟਰੈਫਿਕ ਸੰਮਤੀ, ਛਾਇਆਵਾਨ ਸੰਮਤੀ ਦੇ ਸੇਵਾਦਾਰ ਤੇ ਭਾਰੀ ਗਿਣਤੀ ’ਚ ਸਾਧ-ਸੰਗਤ ਮੌਜੂਦ ਸੀ। Malout News