ਭਾਰਤ-ਪਾਕਿ ਸਰਹੱਦ ‘ਤੇ ਰਿਟਰੀਟ ਸਮਾਰੋਹ ‘ਤੇ ਪਹੁੰਚਣ ਵਾਲੇ ਧਿਆਨ ਦੇਣ

Indo-Pak border
ਭਾਰਤ-ਪਾਕਿਸਤਾਨ ਸਰਹੱਦ ਦੀ ਇੰਟਰਨੈਸ਼ਨਲ ਸਾਦਕੀ ਪੋਸਟ 'ਤੇ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲਾ ਰਿਟਰੀਟ ਸਮਾਰੋਹ।

ਭਾਰਤ-ਪਾਕਿ ਸਰਹੱਦ ‘ਤੇ ਰਿਟਰੀਟ ਸਮਾਰੋਹ ਹੁਣ ਸ਼ਾਮ 5 ਵਜੇ ਹੋਵੇਗਾ

ਫਾਜ਼ਿਲਕਾ (ਰਜਨੀਸ਼ ਰਵੀ) ਭਾਰਤ-ਪਾਕਿਸਤਾਨ ਸਰਹੱਦ ‘ਤੇ ਦੋਹਾਂ ਦੇਸ਼ਾਂ ਦੇ ਰਾਸ਼ਟਰੀ ਝੰਡੇ ਨੂੰ ਸਨਮਾਨਜਨਕ ਢੰਗ ਨਾਲ ਉਤਾਰਨ ਦੇ ਰਿਟਰੀਟ ਸਮਾਰੋਹ ਦਾ ਸਮਾਂ ਹੁਣ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਇਹ ਸਮਾਂ 15 ਨਵੰਬਰ ਤੱਕ ਰਹੇਗਾ। ਬੀਐਸਐਫ ਸੂਤਰਾਂ ਅਨੁਸਾਰ ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਡਿਵੈਲਪਮੈਂਟ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਵਿੱਚ ਤਬਦੀਲੀ ਕਾਰਨ ਅਜਿਹਾ ਕੀਤਾ ਗਿਆ ਹੈ। ਉਨ੍ਹਾਂ ਨੇ ਰਿਟਰੀਟ ਦੇਖਣ ਵਾਲੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਮ 4:45 ਵਜੇ ਭਾਰਤ-ਪਾਕਿ ਸਰਹੱਦ ਦੀ ਅੰਤਰਰਾਸ਼ਟਰੀ ਸਾਦਕੀ ਚੌਕੀ ‘ਤੇ ਆਪਣਾ ਆਧਾਰ ਕਾਰਡ ਲੈ ਕੇ ਪਹੁੰਚਣ।

ਇਹ ਵੀ ਪੜ੍ਹੋ : ਛੁੱਟੀਆਂ ਦਾ ਐਲਾਨ! ਅਗਲੇ ਦਿਨਾਂ ‘ਚ ਬੰਦ ਰਹਿਣਗੇ ਇਹ ਅਦਾਰੇ

LEAVE A REPLY

Please enter your comment!
Please enter your name here